ਵਿਧਾਇਕ ਡਾ: ਅਜੈ ਗੁਪਤਾ ਨੇ ਨਿਗਮ ਕਮਿਸ਼ਨਰ ਨਾਲ ਮਿਲਕੇ ਸ਼੍ਰੀ ਦਰਬਾਰ ਸਾਹਿਬ ਖੇਤਰ ਦੇ ਆਲੇ-ਦੁਆਲੇ ਸਫਾਈ ਮੁਹਿੰਮ ਚਲਾਈ

ਵਿਧਾਇਕ ਡਾ: ਅਜੈ ਗੁਪਤਾ ਨੇ ਨਿਗਮ ਕਮਿਸ਼ਨਰ ਨਾਲ ਮਿਲਕੇ ਸ਼੍ਰੀ ਦਰਬਾਰ ਸਾਹਿਬ ਖੇਤਰ ਦੇ ਆਲੇ-ਦੁਆਲੇ ਸਫਾਈ ਮੁਹਿੰਮ ਚਲਾਈ

ਅੰਮ੍ਰਿਤਸਰ, 28 ਅਗਸਤ 2024:

 ਵਿਧਾਇਕ ਡਾ ਅਜੈ ਗੁਪਤਾ ਨੇ ਨਗਰ ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ ਅਤੇ ਨਿਗਮ ਅਧਿਕਾਰੀ ਦੇ ਨਾਲ ਮਿਲਕੇ ਅੱਜ ਸਵੇਰੇ ਹੀ ਸ਼੍ਰੀ ਦਰਬਾਰ ਸਾਹਿਬ ਖੇਤਰ ਦੇ ਆਲੇ-ਦੁਆਲੇ ਸਫਾਈ ਮੁਹਿੰਮ ਚਲਾਵਿਧਾਇਕ ਡਾ ਗੁਪਤਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਵਿਸ਼ੇਸ਼ ਸਫਾਈ ਮੁਹਿੰਮ ਨੂੰ ਸ਼ੁਰੂ ਕੀਤਾ ਗਿਆ ਹੈ,  ਅੱਜ ਨਿਗਮ ਕਮਿਸ਼ਨਰ ਅਤੇ ਨਿਗਮ ਅਧਿਕਾਰੀ ਦੇ ਨਾਲ ਮਿਲਕਰ ਪੱਧਰ 'ਤੇ ਮੁਹਿੰਮ ਚਲਾਈ ਗਈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਰਾਜ ਭਰ ਵਿੱਚ ਸਫ਼ਾਈ ਮੁਹਿੰਮ ਸ਼ੁਰੂ ਕੀਤੀ ਗਈ ਹੈਜਿਸ ਤਹਿਤ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ ਕਾਰਪੋਰੇਸ਼ਨ ਨਾਲ ਮਿੱਲ ਕੇ ਇਹ ਕੰਮ ਸ਼ੁਰੂ ਕੀਤਾ ਗਿਆ ਹੈ ਉਨਾਂ ਅੱਜ ਸੜਕਾਂ ਤੇ ਕੂੜਾ ਚੁੱਕਣਬੰਦ ਸੀਵਰੇਜ ਚੈਂਬਰਸੀਵਰੇਜ ਵਿਵਸਥਾ ਅਤੇ ਵਾਟਰ ਸੱਪਲਾਈ ਦੀ ਮੌਕੇ 'ਤੇ ਜਾਂਚ ਕਰਕੇ ਠੀਕ ਕਰਵਾ। ਉਨ੍ਹਾਂ ਨੇ ਕਿਹਾ ਕਿ ਇਸ ਸਮੱਸਿਆ ਨੂੰ ਹੱਲ ਕਰਨ ਲਈ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸਫਾਈ ਅਤੇ ਸੀਵਰੇਜ ਵਿਵਸਥਾ ਵੱਡੀ ਸਮੱਸਿਆ ਬਣੀ ਹੋਈ ਹੈ। ਜਿਸ ਨੂੰ ਦੂਰ ਕਰਨ ਲਈ  ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ ਅਤੇ ਨਿਗਮ ਅਧਿਕਾਰੀਆਂ ਦੀ ਟੀਮ ਇਸ ਸਮੱਸਿਆ ਨੂੰ ਹੱਲ ਕਰਨ ਵਿੱਚ ਜੁਟੀ ਹੋਈ ਹੈ  ਉਨ੍ਹਾਂ ਕਿਹਾ ਕਿ ਨਿਗਮ ਕਮਿਸ਼ਨਰ ਦੁਆਰਾ ਇਸ ਸਮੱਸਿਆ ਨੂੰ ਹੱਲ ਕਰਨ ਲਈ ਠੋਸ ਕਦਮ ਉਠਾਏ ਜਾ ਰਹੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਇਸਦੇ ਸਾਰਥਕ ਨਤੀਜੇ ਨਜ਼ਰ ਆਉਣਗੇ ਇਸ ਮੌਕੇ ਨਗਰ ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਨਿਗਮ  ਲੋਕਾਂ ਨੂੰ ਸਾਰਿਆਂ ਬੁਨਿਆਦੀ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਉਹ ਪ੍ਰਤੀਦਿਨ ਲੋਕਾਂ ਦੀ ਸਮੱਸਿਆ ਨੂੰ ਸੁਣਨ ਲਈ ਖੁਦ ਨਿਗਮ ਅਧਿਕਾਰੀ ਦੇ ਨਾਲ ਫੀਲਡ ਵਿੱਚ ਉਤਰਦੇ ਹਨ। ਸ਼੍ਰੀ ਦਰਬਾਰ ਸਾਹਿਬ ਦੇ ਨੇੜੇ ਸਫਾਈ ਪ੍ਰਬੰਧਾਂ ਲਈ ਨਿਗਮ ਦੀ ਵੱਡੀ ਟੀਮ ਤੈਨਾਤ ਹੈ।  ਜਿਸ ਵਿੱਚ ਸਿਹਤ ਅਧਿਕਾਰੀ ਡਾ ਕਿਰਣ ਕੁਮਾਰ ਦੀ ਦੇਖ ਰੇਖ ਹੇਠ ਚੀਫ ਸੇਨੇਟਰੀ ਇੰਸਪੇਕਟਰ ਅਤੇ ਹੋਰ ਕਰਮਚਾਰੀ ਕੰਮ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕੂੜਾ ਇਕੱਠਾ ਕਰਨ ਵਾਲੀ ਕੰਪਨੀ ਨੂੰ ਵੀ ਸਖ਼ਤ ਚੇਤਾਵਨੀ ਦਿੱਤੀ ਗਈ ਹੈ

ਕਮਿਸ਼ਨਰ  ਨੇ ਕਿਹਾ ਕਿ ਸਫਾਈ ਵਿੱਚ ਸ਼ਹਿਰ ਵਾਸੀ ਵੀ ਨਗਰ ਨਿਗਮ ਦਾ ਸਹਿਯੋਗ ਕਰਨਲੋਕ ਸੜਕਾਂਬਾਜ਼ਾਰਾਂ ਅਤੇ ਗਲੀਆਂ ਵਿੱਚ ਕੂੜਾ ਨਾ ਸੁੱਟਣ ਅਤੇ  ਜਦੋਂ ਕੂੜਾ ਇਕੱਠਾ ਕਰਨ ਵਾਲੀ ਗੱਡੀ ਆਉਂਦੀ ਹੈ ਤਾਂ ਗੱਡੀ ਨੂੰ ਕੂੜਾ ਦੇ ਉਨਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਦੇ ਹਰ ਖੇਤਰ ਵਿੱਚ ਕੂੜਾ ਲੈਣ ਵਾਲੀ ਟੀਮ ਦੇ ਵਾਰਡ ਵਾਈਜ਼ ਮੋਬਾਈਲ ਨੰਬਰ ਦੀ ਸੂਚੀ ਵੀ ਜਾਰੀ ਹੋਵੇਗੀ ਅਤੇ ਜੇਕਰ ਗੱਡੀ ਨਾ ਆਵੇ ਤਾਂ ਲੋਕ ਉਸ ਨੰਬਰ 'ਤੇ ਆਪਣੀ ਸ਼ਿਕਾਇਤ ਦਰਜ ਕਰਨ।  ਇਸ ਮੌਕੇ ਤੇ ਨਿਗਰਾਨ ਇੰਜੀਨੀਅਰ ਸਿਵਿਲ ਸੰਦੀਪ ਸਿੰਘਨਿਗਰਾਨ ਇੰਜਨੀਅਰ ਓ ਐਂਡ ਐਮ ਸੁਰਜੀਤ ਸਿੰਘਸਿਹਤ ਅਧਿਕਾਰੀ ਡਾ: ਕਿਰਨ ਕੁਮਾਰਚੀਫ ਸੇਨੇਟਰੀ ਇੰਸਪੇਕਟਰ ਰਾਕੇਸ਼ ਮਰਵਾਹਚੀਫ ਇੰਸਪੇਕਟਰ ਸਾਹਿਲ ਕੁਮਾਰਸੇਨੇਟਰੀ ਇੰਸਪੇਕਟਰ ਰਵਿੰਦਰ ਕੁਮਾਰਸੇਨੇਟਰੀ ਇੰਸਪੇਕਟਰ ਤੇਜਿੰਦਰ ਸਿੰਘਐਕਸੀਅਨ ਅਤੇ ਐਮ. ਗੁਰਜਿਨ ਸਿੰਘ ਵਿੰਗ ਕੇ ਅਫਸਰਸਟ੍ਰੀਟ ਡਿਪਾਰਟਮੈਂਟ ਦੇ ਅਫਸਰਪੂਰਵ ਪਾਰਸ਼ਦ ਜਰਨੈਲ ਸਿੰਘਟੋਢਵਿਸ਼ੂ ਭੱਟੀਵਨੀਤਾ ਅਗਰਵਾਲਰਾਮ ਜੀਅਜੇ ਨਿਵਾਲਮਧੂ ਮੈਡਮਮੋਨਿਤ ਮਹਾਜਨਮਿੱਕੀ ਚੱਢਾ ਸਮੇਤ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਲੰਟੀਅਰ ਅਤੇ ਇਲਾਕੇ ਦੇ ਲੋਕ ਹਾਜ਼ਰ ਸਨ। 

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644
ਸਲੋਕੁ ਮਃ ੩ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ...
5 ਅਕਤੂਬਰ ਨੂੰ ਹੋਣ ਵਾਲੇ Haryana Assembly Elections ਲਈ 1561 ਉਮੀਦਵਾਰਾਂ ਨੇ ਕੀਤਾ ਨੋਮੀਨੇਸ਼ਨ
ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਕੇਜਰੀਵਾਲ ਨੂੰ ਸੀ.ਬੀ.ਆਈ. ਦੇ ਕੇਸ ਵਿੱਚ ਵੀ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ
ਬਰਸਾਤ ਦਾ ਮੌਸਮ ਹੋਣ ਕਰਕੇ ਚੰਡੀਗੜ੍ਹ,ਮੋਹਾਲੀ ਅਤੇ ਪੰਚਕੂਲਾ ਵਿੱਚ ਡੇਂਗੂ ਦੇ ਕੇਸ ਵੱਧਦੇ ਜਾ ਰਹੇ ਹਨ
ਪੰਜਾਬ ਸਰਕਾਰ ਨੇ ਪੰਚਾਇਤ ਸੰਮਤੀਆਂ ਕੀਤੀਆਂ ਭੰਗ
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਨਾਟੋ ਦੇਸ਼ਾਂ ਨੂੰ ਸਖ਼ਤ ਚੇਤਾਵਨੀ ਦਿੱਤੀ
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਦ ਸ਼ਰਮਾ ਵੱਲੋਂ ਮੋਗਾ ਦਾ ਦੌਰਾ