ਵਿਧਾਇਕ ਡਾ. ਨਿੱਜਰ ਨੇ ਸਰਕਾਰੀ ਹਾਈ ਸਕੂਲ ਭਗਤਾਂਵਾਲਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਬਲਾਕ ਦਾ ਕੀਤਾ ਉਦਘਾਟਨ

ਵਿਧਾਇਕ ਡਾ. ਨਿੱਜਰ ਨੇ ਸਰਕਾਰੀ ਹਾਈ ਸਕੂਲ ਭਗਤਾਂਵਾਲਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਬਲਾਕ ਦਾ ਕੀਤਾ ਉਦਘਾਟਨ

ਅੰਮ੍ਰਿਤਸਰ 7 ਅਕਤੂਬਰ 2024---

          ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸਿੱਖਿਆ ਵਿੱਚ ਹੋਰ ਕ੍ਰਾਂਤੀ ਲਿਆਉਣ ਲਈ ਵਿਸ਼ੇਸ਼ ਉਪਰਾਲੇ ਅਤੇ ਨਿਵੇਕਲੀਆਂ ਪਹਿਕਦਮੀਆਂ ਕੀਤੀਆਂ ਜਾ ਰਹੀਆਂ ਹਨ ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਵੀ ਅਹਿਮ ਉਪਰਾਲੇ ਆਰੰਭੇ ਜਾ ਰਹੇ ਹਨ

          ਇਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਦੱਖਣੀ ਦੇ ਵਿਧਾਇਕ ਡਾਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਹਾਈ ਸਕੂਲ ਭਗਤਾਂਵਾਲਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਬਲਾਕ ਦਾ ਕੀਤਾ ਉਦਘਾਟਨ ਕਰਨ ਸਮੇਂ ਕੀਤਾ  ਉਨਾਂ ਕਿਹਾ ਕਿ ਇਸ ਸਕੂਲ ਨੂੰ ਉੱਚ ਦਰਜੇ ਦਾ ਸਕੂਲ ਬਣਾਇਆ ਜਾਵੇਗਾ ਡਾਨਿੱਜਰ ਨੇ ਦੱਸਿਆ ਕਿ ਇਸ ਬਲਾਕ ਦੇ ਬਣਨ ਉਪਰੰਤ ਬੱਚਿਆਂ ਨੂੰ ਕਾਫ਼ੀ ਸਹੂਲਤ ਮਿਲੇਗੀ ਅਤੇ ਇਸ ਉਪਰੰਤ ਸਕੂਲ ਦੀ ਸਾਰੀ ਬਿਲਡਿੰਗ ਨੂੰ ਨਵਾਂ ਬਣਾਇਆ ਜਾਵੇਗਾ ਉਨਾਂ ਦੱਸਿਆ ਕਿ ਸਾਡੀ ਸਰਕਾਰ ਦਾ ਮੁੱਖ ਉਦੇਸ਼ ਬੱਚਿਆਂ ਨੂੰ ਵਧੀਆ ਸਿੱਖਿਆ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਅੱਗੇ ਚਲ ਕੇ ਆਪਣੀ ਜਿੰਦਗੀ ਵਿੱਚ ਕਾਮਯਾਬ ਹੋ ਸਕਣ ਉਨਾਂ ਦੱਸਿਆ ਕਿ ਜਿਲ੍ਹੇ ਵਿੱਚ 8 ਸਕੂਲ ਆਫ ਐਮੀਨੈਂਸ ਚਲਾਏ ਜਾ ਰਹੇ ਹਨ ਜਿਥੇ ਬੱਚਿਆਂ ਨੂੰ ਮੁੱਢਲਾ ਢਾਂਚੇ ਤੋਂ ਇਲਾਵਾਖੇਡ ਮੈਦਾਨਕੰਪਿਊਟਰਾਈਜ਼ਡ ਸਿੱਖਿਆ  ਅਤੇ ਸਕੂਲਾਂ ਵਿੱਚ ਖੇਡ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ

ਡਾਨਿੱਜਰ ਨੇ ਕਿਹਾ ਕਿ ਸਾਡੀ ਸਰਕਾਰ ਨੇ ਬੱਚਿਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਰਕਾਰੀ ਅਧਿਆਪਕਾਂ ਨੂੰ ਵਿਦੇਸ਼ਾਂ ਵਿਚੋਂ ਵੀ ਟਰੇਨਿੰਗ ਦਿਵਾਈ ਹੈ ਤਾਂ ਜੋ ਬੱਚਿਆਂ ਨੂੰ ਅੰਤਰਰਾਸ਼ਟਰੀ ਪੱਧਰ ਤੇ ਵੀ ਸਮੇਂ ਦਾ ਹਾਣੀ ਬਣਾਇਆ ਜਾ ਸਕੇ

ਨੂੰਮਾਨ ਮੰਦਰ ਵਿਖੇ ਹੋਏ ਨਤਮਸਤਕ

          ਵਿਧਾਇਕ ਡਾਇੰਦਰਬੀਰ ਸਿੰਘ ਨਿੱਜਰ ਵਿਸ਼ਵ ਪ੍ਰਸਿੱਧ ਲਗੇ ਹੋਏ ਲੰਗੂਰ ਮੇਲੇ ਦੌਰਾਨ ਸ੍ਰੀ ਨੂੰਮਾਨ ਮੰਦਰ ਵਿਖੇ ਨਤਮਸਤਕ ਹੋਏ ਜਿਥੇ ਮੰਦਰ ਕਮੇਟੀ ਵਲੋਂ ਉਨਾਂ ਨੂੰ ਸਨਮਾਨਤ ਵੀ ਕੀਤਾ ਗਿਆ ਉਨਾਂ ਕਿਹਾ ਕਿ ਇਸ ਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੌਰਾਨ ਲੋਕ ਦੇਸ਼ਾਂ ਵਿਦੇਸ਼ਾਂ ਵਿੱਚੋਂ ਇਥੇ ਪੁਜਦੇ ਹਨ ਅਤੇ ਆਪਣੀ ਮਨੋਕਾਮਨਾ ਪੂਰੀ ਹੋਣ ਤੇ ਮੱਥਾ ਟੇਕਦੇ ਹਨ

          ਇਸ ਮੌਕੇ ਉਨਾਂ ਦੇ ਨਾਲ ਸ੍ਰੀ ਨਵਨੀਤ ਸ਼ਰਮਾਸ੍ਰੀ ਨਰਿੰਦਰ ਮਰਵਾਹਾਸ੍ਰੀ ਅਸ਼ੀਸ਼ ਕੁਮਾਰਸ਼ਿਵ ਗਗਨ ਖੰਡੇਵਾਲੇਮਨਦੀਪ ਸਿੰਘਜਸਪਾਲ ਸਿੰਘ ਭੁੱਲਰ ਅਤੇ ਸਕੂਲ ਦਾ ਸਟਾਫ ਵੀ ਹਾਜ਼ਰ ਸੀ

Tags:

Advertisement

Latest News

ਸ਼ਾਂਤਮਈ ਢੰਗ ਨਾਲ ਮੁਕੰਮਲ ਹੋਈਆਂ ਭੀਖੀ ਅਤੇ ਸਰਦੂਲਗੜ੍ਹ ਨਗਰ ਪੰਚਾਇਤਾਂ ਦੀਆਂ ਚੋਣਾਂ-ਜ਼ਿਲ੍ਹਾ ਚੋਣਕਾਰ ਅਫ਼ਸਰ ਸ਼ਾਂਤਮਈ ਢੰਗ ਨਾਲ ਮੁਕੰਮਲ ਹੋਈਆਂ ਭੀਖੀ ਅਤੇ ਸਰਦੂਲਗੜ੍ਹ ਨਗਰ ਪੰਚਾਇਤਾਂ ਦੀਆਂ ਚੋਣਾਂ-ਜ਼ਿਲ੍ਹਾ ਚੋਣਕਾਰ ਅਫ਼ਸਰ
ਮਾਨਸਾ, 21 ਦਸੰਬਰ :ਮਾਨਸਾ ਜ਼ਿਲ੍ਹੇ ਅੰਦਰ ਨਗਰ ਪੰਚਾਇਤ ਭੀਖੀ ਅਤੇ ਨਗਰ ਪੰਚਾਇਤ ਸਰਦੂਲਗੜ੍ਹ ਦੀਆਂ ਚੋਣਾਂ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹ...
ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ
Realme 12+ 5G 12GB RAM,5000mAh ਬੈਟਰੀ,67W ਚਾਰਜਿੰਗ ਨਾਲ ਲਾਂਚ
ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ
ਪੰਜਾਬ ਵਿਜੀਲੈਂਸ ਬਿਊਰੋ ਨੇ 4000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਰੰਗੇ ਹੱਥੀਂ ਕਾਬੂ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 21-12-2024 ਅੰਗ 821
ਪੰਜਾਬ ਵਿੱਚ ਅੱਜ ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ