ਵਿਧਾਇਕ ਉੱਗੋਕੇ ਨੇ 1.28 ਕਰੋੜ ਦੀ ਲਾਗਤ ਵਾਲੇ ਮੰਡੀ ਦੇ ਫੜ੍ਹ ਦੇ ਕੰਮ ਦਾ ਰੱਖਿਆ ਨੀਂਹ ਪੱਥਰ

ਵਿਧਾਇਕ ਉੱਗੋਕੇ ਨੇ 1.28 ਕਰੋੜ ਦੀ ਲਾਗਤ ਵਾਲੇ ਮੰਡੀ ਦੇ ਫੜ੍ਹ ਦੇ ਕੰਮ ਦਾ ਰੱਖਿਆ ਨੀਂਹ ਪੱਥਰ

ਸ਼ਹਿਣਾ, 15 ਅਪ੍ਰੈਲ
    ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਰੋੜਾਂ ਦੇ ਫੰਡਾਂ ਨਾਲ ਪਿੰਡ - ਪਿੰਡ ਵਿਕਾਸ ਕਾਰਜ ਵੱਡੇ ਪੱਧਰ 'ਤੇ ਕਰਾਏ ਜਾ ਰਹੇ ਹਨ।
  ਇਹ ਪ੍ਰਗਟਾਵਾ ਵਿਧਾਇਕ ਹਲਕਾ ਭਦੌੜ ਸ. ਲਾਭ ਸਿੰਘ ਉੱਗੋਕੇ ਨੇ ਪਿੰਡ ਸਹਿਣਾ ਵਿੱਚ 1 ਕਰੋੜ 28 ਲੱਖ ਰੁਪਏ ਦੀ ਲਾਗਤ ਨਾਲ ਕਿਸਾਨਾਂ ਲਈ ਅਨਾਜ ਮੰਡੀ ਦਾ ਫੜ ਉੱਚਾ ਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ।
ਇਸ ਮੌਕੇ ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਲੋਂ ਪਹਿਲੇ ਤਿੰਨ ਸਾਲਾਂ ਵਿਚ ਹੀ ਪਿੰਡ- ਪਿੰਡ, ਸ਼ਹਿਰ -ਸ਼ਹਿਰ ਵਿਕਾਸ ਕਾਰਜ ਵਿਆਪਕ ਪੱਧਰ 'ਤੇ ਕਰਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਭਦੌੜ ਵਿਚ ਕਰੋੜਾਂ ਦੇ ਵਿਕਾਸ ਕਾਰਜ ਜਾਰੀ ਹਨ।
ਉਨ੍ਹਾਂ ਕਿਹਾ ਕਿ ਰਹਿੰਦੇ ਕੰਮ ਆਉਣ ਵਾਲੇ ਸਮੇਂ ਵਿਚ ਨੇਪਰੇ ਚਾੜ੍ਹ ਦਿੱਤੇ ਜਾਣਗੇ।
     ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਭਦੌੜ ਅੰਮ੍ਰਿਤ ਸਿੰਘ ਢਿੱਲਵਾਂ, ਸਮੂਹ ਗ੍ਰਾਮ ਪੰਚਾਇਤ, ਮਾਰਕੀਟ ਕਮੇਟੀ ਦੇ ਅਧਿਕਾਰੀ ਅਤੇ ਪਤਵੰਤੇ ਹਾਜ਼ਰ ਸਨ।

Tags:

Advertisement

Latest News

ਸਰਕਾਰੀ ਸਕੂਲਾਂ ’ਚ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਤੱਤਪਰ ਪੰਜਾਬ ਸਰਕਾਰ –ਵਿਧਾਇਕ ਅਮਰਗੜ੍ਹ ਸਰਕਾਰੀ ਸਕੂਲਾਂ ’ਚ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਤੱਤਪਰ ਪੰਜਾਬ ਸਰਕਾਰ –ਵਿਧਾਇਕ ਅਮਰਗੜ੍ਹ
ਮਾਲੇਰਕੋਟਲਾ 23 ਅਪ੍ਰੈਲ :               ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੰਜਾਬ ਸਿੱਖਿਆ ਕ੍ਰਾਂਤੀ ਰਾਹੀਂ ਸਰਕਾਰੀ...
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੀਆਂ ਵੱਖ-ਵੱਖ ਸੰਸਥਾਵਾਂ ਨੂੰ ਵਿਕਾਸ ਕਾਰਜਾਂ ਲਈ ਵੰਡੇ 1.26 ਕਰੋੜ ਰੁਪਏ ਦੇ ਚੈੱਕ
ਵੱਖ-ਵੱਖ ਬਿਮਾਰੀਆਂ ਤੋਂ ਨਿਜਾਤ ਦਿਵਾਉਣ ਵਾਲਾ ਯੋਗਾ ਦਾ ਨਹੀਂ ਹੈ ਕੋਈ ਦੂਸਰਾ ਬਦਲ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਹਿਲਗਾਮ ਵਿੱਚ ਵਾਪਰੀ ਘਟਨਾ ਬਹੁਤ ਦੁਖਦਾਈ ਹੈ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 23-04-2025 ਅੰਗ 819
ਭਾਰਤੀ ਨਿਸ਼ਾਨੇਬਾਜ਼ ਸਿਮਰਨਪ੍ਰੀਤ ਕੌਰ ਨੇ ਜਿੱਤਿਆ ਚਾਂਦੀ ਦਾ ਤਗਮਾ
ਮੋਟੋਰੋਲਾ ਨੇ ਭਾਰਤ ਵਿੱਚ 16GB RAM,120Hz OLED ਡਿਸਪਲੇਅ ਵਾਲਾ Moto Book 60 ਲੈਪਟਾਪ ਲਾਂਚ ਕੀਤਾ