ਵਿਧਾਇਕ ਫਾਜ਼ਿਲਕਾ ਨੇ ਮਾਰਕਿਟ ਕਮੇਟੀ ਦਫਤਰ ਫਾਜ਼ਿਲਕਾ ਵਿਖੇ ਜਨਤਾ ਦਰਬਾਰ ਲਗਾ ਕੇ ਹਲਕੇ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਵਿਧਾਇਕ ਫਾਜ਼ਿਲਕਾ ਨੇ ਮਾਰਕਿਟ ਕਮੇਟੀ ਦਫਤਰ ਫਾਜ਼ਿਲਕਾ ਵਿਖੇ ਜਨਤਾ ਦਰਬਾਰ ਲਗਾ ਕੇ ਹਲਕੇ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਫਾਜ਼ਿਲਕਾ 4 ਅਪ੍ਰੈਲ

ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਦਾਣਾ ਮੰਡੀ ਵਿਖੇ ਬਣੇ ਮਾਰਕਿਟ ਕਮੇਟੀ ਦਫਤਰ ਫਾਜ਼ਿਲਕਾ ਵਿਖੇ ਜਨਤਾ ਦਰਬਾਰ ਲਗਾ ਕੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਯੋਗ ਸਮੱਸਿਆਵਾਂ ਦੇ ਨਿਪਟਾਰੇ ਕੀਤੇ ਅਤੇ ਬਕਾਇਆ ਸ਼ਿਕਾਇਤਾਂ ਦੇ ਜਲਦ ਨਿਪਟਾਰੇ ਸਬੰਧੀ ਹਦਾਇਤਾਂ ਜਾਰੀ ਕੀਤੀਆਂ ।

ਇਸ ਦੌਰਾਨ ਵਿਧਾਇਕ ਸ੍ਰੀ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਲਕੇ ਦੇ ਲੋਕਾਂ ਦੀ ਹਰ ਸੰਭਵ ਮਦਦ ਕਰਨ ਲਈ ਯਤਨਸ਼ੀਲ ਹੈ ਚਾਹੇ ਉਹ ਸਿੱਖਿਆਸਿਹਤਵਿਕਾਸ ਜਾਂ ਕੋਈ ਵੀ ਖੇਤਰ ਨਾਲ ਸਬੰਧਤ ਹੋਵੇ। ਉਨ੍ਹਾਂ ਕਿਹਾ ਕਿ ਜਨਤਾ ਦਰਬਾਰ ਲਗਾਉਣ ਦਾ ਮੰਤਵ ਹਲਕਾ ਨਿਵਾਸੀਆਂ ਦੀਆਂ ਵੱਖ-ਵੱਖ ਖੇਤਰਾਂ ਨਾਲ ਸਬੰਧਤ ਸ਼ਿਕਾਇਤਾਂ ਦਾ ਨਿਪਟਾਰਾ ਇਕ ਛੱਤ ਹੇਠ ਬੈਠ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਸਰਕਾਰ ਹੈ ਤੇ ਲੋਕ ਬੇਝਿਜਕ ਹੋ ਕੇ ਉਨ੍ਹਾਂ ਨੂੰ ਆਪਣੀਆਂ ਸ਼ਿਕਾਇਤਾਂ ਦੱਸ ਸਕਦੇ ਹਨ। ਚਾਹੇ ਉਹ ਪੀਣ ਵਾਲੇ ਪਾਣੀਸੀਵਰੇਜ਼ਗਲੀਆਂ ਨਾਲੀਆਂ ਜਾਂ ਹੋਰ ਕੋਈ ਵੀ ਸਮੱਸਿਆ ਹੋਵੇ ਸਭ ਸਮੱਸਿਆਵਾਂ ਦਾ ਹੱਲ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਉਨਾਂ ਹਲਕੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਖ਼ੁਦ ਮਾਰਕਿਟ ਕਮੇਟੀ ਦਫਤਰ ਬੈਠਕ ਕੇ ਲੋਕਾਂ ਦੀ ਸਮੱਸਿਆਵਾਂ ਸੁਣ ਰਹੇ ਹਨ। ਹਲਕੇ ਦੇ ਲੋਕਾਂ ਦੀ ਜੋ ਵੀ ਸਮੱਸਿਆ ਹੈ ਉਹ ਉਨ੍ਹਾਂ ਨੂੰ ਆ ਕੇ ਦੱਸਣ ਤਾਂ ਜੋ ਹਰ ਸਮੱਸਿਆ ਦਾ ਨਿਰਧਾਰਤ ਸਮੇਂ ਅੰਦਰ ਹੱਲ ਕੀਤਾ ਜਾ ਸਕੇ।    

ਇਸ ਮੌਕੇ ਵਿਭਾਗੀ ਅਧਿਕਾਰੀਆਂ ਤੋਂ ਇਲਾਵਾ ਪਾਰਟੀ ਵਰਕਰ ਅਤੇ ਵੱਖ-ਵੱਖ ਪਤਵੰਤੇ ਸਜਨ ਮੌਜੂਦ ਸਨ।

Tags:

Advertisement

Latest News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
‘ਯੁੱਧ ਨਸ਼ਿਆਂ ਵਿਰੁੱਧ’: 36ਵੇਂ ਦਿਨ, 71 ਨਸ਼ਾ ਤਸਕਰ ਗ੍ਰਿਫ਼ਤਾਰ; 1.5 ਕਿਲੋ ਹੈਰੋਇਨ, 500 ਗ੍ਰਾਮ ਅਫ਼ੀਮ ਬਰਾਮਦ  ਮੁੱਖ ਮੰਤਰੀ ਭਗਵੰਤ ਸਿੰਘ...
ਪੰਜਾਬ ਵਿੱਚ ਤਾਪਮਾਨ 37.5 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ
ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਹਰਿਆਣਾ ਸਰਕਾਰ ਨੂੰ ਪੁਲਿਸ ਭਰਤੀ ਵਿੱਚ ਅਗਨੀਵੀਰ ਨੂੰ 20 ਫੀਸਦੀ ਰਾਖਵਾਂਕਰਨ ਦੇਣ ਦੇ ਨਿਰਦੇਸ਼ ਦਿੱਤੇ
ਸ਼ਨੀਵਾਰ ਨੂੰ ਅਮਰੀਕਾ ਦੇ 50 ਰਾਜਾਂ ਵਿੱਚ 1,200 ਤੋਂ ਵੱਧ ਥਾਵਾਂ 'ਤੇ ਹਜ਼ਾਰਾਂ ਲੋਕ "ਹੈਂਡਸ ਆਫ!" ਮੁਹਿੰਮ ਹੇਠ ਸੜਕਾਂ 'ਤੇ ਉਤਰ ਆਏ
ਕਈ ਰੋਗਾਂ ਨੂੰ ਦੂਰ ਕਰਦੀ ਹੈ ਨਾਸ਼ਪਾਤੀ
ਵਕਫ਼ ਸੋਧ ਐਕਟ, 2025 ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੀ ਮਨਜ਼ੂਰੀ ਮਿਲ ਗਈ
ਸਿੱਖ ਯੋਧੇ ਹਰੀ ਸਿੰਘ ਨਲੂਆ ਉਤੇ ਬਣੇਗੀ ਬਾਲੀਵੁੱਡ ਫਿਲਮ