ਵਿਧਾਇਕ ਜਿੰਪਾ ਨੇ ਸਿਵਲ ਹਸਪਤਾਲ ਹੁਸ਼ਿਆਰਪੁਰ ਦਾ ਦੌਰਾ ਕਰਕੇ ਡਾਕਟਰਾਂ ਨਾਲ ਕੀਤੀ ਮੀਟਿੰਗ

ਵਿਧਾਇਕ ਜਿੰਪਾ ਨੇ ਸਿਵਲ ਹਸਪਤਾਲ ਹੁਸ਼ਿਆਰਪੁਰ ਦਾ ਦੌਰਾ ਕਰਕੇ ਡਾਕਟਰਾਂ ਨਾਲ ਕੀਤੀ ਮੀਟਿੰਗ

ਹੁਸ਼ਿਆਰਪੁਰ, 27 ਅਪ੍ਰੈਲ: ਸਥਾਨਕ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸਿਵਲ ਹਸਪਤਾਲ ਹੁਸ਼ਿਆਰਪੁਰ ਦਾ ਦੌਰਾ ਕੀਤਾ ਅਤੇ ਹਸਪਤਾਲ ਦੇ ਡਾਕਟਰਾਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ। ਇਸ ਮੀਟਿੰਗ ਦਾ ਉਦੇਸ਼ ਹਸਪਤਾਲ ਵਿੱਚ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਸਥਿਤੀ ਦਾ ਜਾਇਜ਼ਾ ਲੈਣਾ ਅਤੇ ਉਨ੍ਹਾਂ ਨੂੰ ਹੋਰ ਬਿਹਤਰ ਬਣਾਉਣ ਲਈ ਜ਼ਰੂਰੀ ਕਦਮ ਚੁੱਕਣਾ ਸੀ। ਇਸ ਦੌਰਾਨ ਸਿਵਲ ਸਰਜਨ ਡਾ. ਪਵਨ ਕੁਮਾਰ ਵੀ ਮੌਜੂਦ ਸਨ।
ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਡਾਕਟਰਾਂ ਨੇ ਮਰੀਜ਼ਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਜ਼ਰੂਰੀ ਸਰੋਤਾਂ ਦੀ ਮੰਗ ਵਿਧਾਇਕ ਅੱਗੇ ਰੱਖੀ। ਇਨ੍ਹਾਂ ਮੰਗਾਂ ਵਿੱਚ ਆਧੁਨਿਕ ਮੈਡੀਕਲ ਉਪਕਰਣ, ਵਾਧੂ ਸਟਾਫ ਅਤੇ ਬੁਨਿਆਦੀ ਢਾਂਚੇ ਦੇ ਅਪਗ੍ਰੇਡੇਸ਼ਨ ਵਰਗੇ ਨੁਕਤੇ ਸ਼ਾਮਲ ਸਨ। ਵਿਧਾਇਕ ਜਿੰਪਾ ਨੇ ਸਾਰੇ ਵਿਭਾਗਾਂ ਨੂੰ ਆਪਣੀਆਂ ਮੰਗਾਂ ਦੀ ਇੱਕ ਵਿਸਤ੍ਰਿਤ ਸੂਚੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਇਨ੍ਹਾਂ ਜ਼ਰੂਰਤਾਂ ਨੂੰ ਜਲਦੀ ਪੂਰਾ ਕਰਨ ਲਈ ਢੁਕਵੇਂ ਪ੍ਰਬੰਧ ਕੀਤੇ ਜਾ ਸਕਣ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮਰੀਜ਼ਾਂ ਨੂੰ ਉੱਚ ਗੁਣਵੱਤਾ ਵਾਲੀਆਂ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨਾ ਉਨ੍ਹਾਂ ਦੀ ਤਰਜੀਹ ਹੈ। ਵਿਧਾਇਕ ਨੇ ਭਰੋਸਾ ਦਿੱਤਾ ਕਿ ਹਸਪਤਾਲ ਵਿੱਚ ਸਰੋਤਾਂ ਦੀ ਘਾਟ ਨੂੰ ਦੂਰ ਕਰਨ ਅਤੇ ਮਰੀਜ਼ਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ।ਉਨ੍ਹਾਂ ਇਹ ਵੀ ਕਿਹਾ ਕਿ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕਰਨ ਲਈ ਸੂਬਾ ਸਰਕਾਰ ਅਤੇ ਸਬੰਧਤ ਵਿਭਾਗਾਂ ਨਾਲ ਤਾਲਮੇਲ ਸਥਾਪਤ ਕੀਤਾ ਜਾਵੇਗਾ। ਇਸ ਦੌਰੇ ਦੌਰਾਨ ਵਿਧਾਇਕ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਨਿਰੀਖਣ ਵੀ ਕੀਤਾ ਅਤੇ ਮਰੀਜ਼ਾਂ ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਗੱਲਬਾਤ ਕੀਤੀ। ਉਨ੍ਹਾਂ ਹਸਪਤਾਲ ਪ੍ਰਸ਼ਾਸਨ ਨੂੰ ਸਾਫ਼-ਸਫ਼ਾਈ, ਦਵਾਈਆਂ ਦੀ ਸਮੇਂ ਸਿਰ ਉਪਲਬਧਤਾ ਅਤੇ ਮਰੀਜ਼ਾਂ ਲਈ ਲੋੜੀਂਦੀਆਂ ਸਹੂਲਤਾਂ ਹੋਰ ਵੀ ਵਧੀਆ ਢੰਗ ਨਾਲ ਮੁਹੱਈਆ ਕਰਵਾਈਆਂ ਜਾਣ। ਵਿਧਾਇਕ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਸਾਡੀ ਜ਼ਿੰਮੇਵਾਰੀ ਹੈ।
ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ, ਡੀਡੀਐਚਓ ਡਾ. ਮਨਿੰਦਰ ਕੌਰ, ਡੀਐਫਪੀਓ ਡਾ. ਰਣਜੀਤ ਸਿੰਘ, ਡੀਐਮਸੀ ਡਾ. ਸਵਿਤਾ, ਸੀਨੀਅਰ ਮੈਡੀਕਲ ਅਫ਼ਸਰ ਡਾ. ਸਵਾਤੀ ਸ਼ਿਮਾਰ ਅਤੇ ਡਾ. ਕੁਲਦੀਪ ਸਿੰਘ ਆਦਿ ਵੀ ਮੌਜੂਦ ਸਨ।
 
Tags:

Advertisement

Latest News

ਪੰਜਾਬ ਦੇ ਅੱਜ ਕਈ ਇਲਾਕਿਆਂ ਵਿਚ ਛਾਏ ਬੱਦਲ ਪੰਜਾਬ ਦੇ ਅੱਜ ਕਈ ਇਲਾਕਿਆਂ ਵਿਚ ਛਾਏ ਬੱਦਲ
Patiala,09,MAY,2025,(Azad Soch News):- ਪੰਜਾਬ ਵਿੱਚ ਮੌਸਮ ਵਿਭਾਗ (Department of Meteorology) ਅਨੁਸਾਰ ਅਗਲੇ 5 ਦਿਨਾਂ ਲਈ ਕਈ ਜ਼ਿਲ੍ਹਿਆਂ ਵਿੱਚ 40-50 ਕਿਲੋਮੀਟਰ...
ਭਾਰਤੀ ਫੌਜ ਨੇ ਪਾਕਿਸਤਾਨ ਦੇ ਕਰਾਚੀ, ਲਾਹੌਰ ਅਤੇ ਸਿਆਲਕੋਟ 'ਤੇ ਵੱਡਾ ਹਮਲਾ ਕੀਤਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 09-05-2025 ਅੰਗ 694
ਭਾਰਤ-ਪਾਕਿ ਤਣਾਅ ਦੀ ਸਥਿਤੀ ਵਿੱਚ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ - ਵਿਧਾਇਕ ਦਹੀਯਾ
ਆਫ਼ਤਨ ਪ੍ਰਬੰਧਨ ਕੰਟਰੋਲ ਰੂਮ ਵੱਲੋਂ ਫੋਨ ਨੰਬਰ 0172-2741803 ਤੇ 0172-2749901 ਜਾਰੀ
ਭਾਰਤ-ਪਾਕਿ ਤਣਾਅ ਦੌਰਾਨ ਵਿਧਾਇਕ ਰਣਬੀਰ ਭੁੱਲਰ ਵੱਲੋਂ ਸਰਹੱਦੀ ਖੇਤਰ ਦੇ ਪਿੰਡਾਂ ਦਾ ਦੌਰਾ
ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਨੇ ਜ਼ਰੂਰੀ ਵਸਤਾਂ ਦੀ ਜਮ੍ਹਾਂਖੋਰੀ/ਕਾਲਾਬਾਜ਼ਾਰੀ ਤੇ ਪਾਬੰਦੀ ਦੇ ਹੁਕਮ ਕੀਤੇ ਜਾਰੀ