ਵਿਧਾਇਕ ਗਰੇਵਾਲ ਤੇ ਚੇਅਰਮੈਨ ਭਿੰਡਰ ਵੱਲੋਂ ਡੇਅਰੀ ਕੰਪਲੈਕਸ 'ਚ ਬਣੇ ਕਮਿਊਨਿਟੀ ਸੈਂਟਰ ਦਾ ਉਦਘਾਟਨ

ਵਿਧਾਇਕ ਗਰੇਵਾਲ ਤੇ ਚੇਅਰਮੈਨ ਭਿੰਡਰ ਵੱਲੋਂ ਡੇਅਰੀ ਕੰਪਲੈਕਸ 'ਚ ਬਣੇ ਕਮਿਊਨਿਟੀ ਸੈਂਟਰ ਦਾ ਉਦਘਾਟਨ

ਲੁਧਿਆਣਾ, 31 ਅਗਸਤ (000) - ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ ਵੱਲੋਂ ਅੱਜ ਤਾਜਪੁਰ ਰੋਡ ਦੇ ਡੇਅਰੀ ਕੰਪਲੈਕਸ ਵਿਖੇ ਕਰੀਬ ਸਵਾ ਦੋ ਕਰੋੜ ਦੀ ਲਾਗਤ ਨਾਲ ਤਿਆਰ ਹੋਏ ਕਮਿਊਨਿਟੀ ਸੈਂਟਰ ਦਾ ਉਦਘਾਟਨ ਕੀਤਾ ਗਿਆ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਗਰੇਵਾਲ ਅਤੇ ਚੇਅਰਮੈਨ ਭਿੰਡਰ ਨੇ ਸਾਂਝੇ ਤੌਰ 'ਤੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਟੀਚਾ ਸੂਬਾ ਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਮੁਢਲੀਆਂ ਸਹੂਲਤਾਂ ਦੇ ਨਾਲ-ਨਾਲ ਸੂਬੇ ਦਾ ਸਰਬਪੱਖੀ ਵਿਕਾਸ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਅੱਜ ਹਲਕਾ ਪੂਰਬੀ ਦੇ ਡੇਅਰੀ ਕੰਪਲੈਕਸ ਤਾਜਪੁਰ ਰੋਡ ਵਿਖੇ ਨਵੇਂ ਬਣੇ ਕਮਿਊਨਿਟੀ ਸੈਂਟਰ ਦਾ ਉਦਘਾਟਨ ਕੀਤਾ ਗਿਆ ਹੈ, ਜਿਸ ਦਾ ਹਲਕਾ ਵਾਸੀਆਂ ਨੂੰ ਵੱਡਾ ਲਾਹਾ ਮਿਲੇਗਾ।

ਉਨ੍ਹਾਂ ਕਿਹਾ ਕਿ ਕਮਿਊਨਿਟੀ ਸੈਂਟਰ ਦਾ ਇਹ ਪ੍ਰੋਜੈਕਟ ਮੁਕੰਮਲ ਹੋਣ ਤੋਂ ਬਾਅਦ ਹਲਕਾ ਨਿਵਾਸੀਆਂ ਨੂੰ ਸਮਰਪਿਤ ਕੀਤਾ ਗਿਆ ਹੈ। ਹਲਕਾ ਨਿਵਾਸੀ ਵਿਆਹ-ਸ਼ਾਦੀਆਂ ਅਤੇ ਆਪਣੇ ਘਰੇਲੂ ਸਮਾਗਮ ਤੋਂ ਇਲਾਵਾ ਬੈਠਕਾਂ ਵੀ ਕਰ ਸਕਦੇ ਹਨ। ਵਾਹਨਾਂ ਦੀ ਪਾਰਕਿੰਗ ਲਈ ਵੀ ਵਿਸ਼ੇਸ਼ ਸੁਵਿਧਾ ਉਪਲਬਧ ਕਰਵਾਈ ਗਈ ਹੈ।

ਗਰੇਵਾਲ ਅਤੇ ਭਿੰਡਰ ਨੇ ਸਮੂਹ ਹਲਕਾ ਨਿਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹਲਕਾ ਪੂਰਬੀ ਅੰਦਰ ਹੋਰ ਕਈ ਨਵੇਂ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ.

ਇਲਾਕਾ ਨਿਵਾਸੀਆਂ ਨੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ, ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਅਤੇ ਐਲ.ਆਈ.ਟੀ. ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਮਿਊਨਿਟੀ ਸੈਂਟਰ ਦਾ ਬਣਨਾ ਆਮ ਲੋਕਾਂ ਲਈ ਇੱਕ ਅਨਮੋਲ ਤੋਹਫਾ ਹੈ, ਕਿਉਂਕਿ ਕਮਿਊਨਿਟੀ ਸੈਂਟਰ ਵਿੱਚ ਆਮ ਲੋਕਾਂ ਨੂੰ ਵਿਆਹ ਸ਼ਾਦੀ ਜਾਂ ਹੋਰ ਪ੍ਰੋਗਰਾਮ ਕਰਵਾਉਣ ਲਈ ਜਿੱਥੇ ਘੱਟ ਪੈਸੇ ਖਰਚਣੇ ਪੈਣਗੇ ਉੱਥੇ ਹੀ ਵਧੀਆ ਸਹੂਲਤ ਵੀ ਮਿਲੇਗੀ।

ਇਸ ਮੌਕੇ ਪ੍ਰਿੰਸੀਪਲ ਮੈਡਮ ਇੰਦਰਜੀਤ ਕੌਰ, ਨਿਧੀ ਗੁਪਤਾ, ਵਿਪਨ ਵੈਦ, ਬਿੱਟੂ ਅਰੋੜਾ, ਅਮਰ ਮਕੌੜੀ, ਸੁਰਜੀਤ ਠੇਕੇਦਾਰ, ਲਖਵਿੰਦਰ ਲੱਖਾ, ਮਹਾਵੀਰ ਕੁਮਾਰ, ਰਣਜੀਤ ਰਾਣਾ, ਕਮਲ ਮਿਗਲਾਨੀ, ਸੰਜੂ ਸ਼ਰਮਾ, ਦਰਸ਼ਨ ਚਾਵਲਾ ਅਤੇ ਵਿਧਾਇਕ ਪੀ.ਏ. ਗੁਸ਼ਰਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਹਾਜ਼ਰ ਸਨ।

Tags:

Advertisement

Latest News

ਪੈਰਿਸ ਉਲੰਪਿਕ ਵਿਚ ਇਤਿਹਾਸ ਰਚਣ ਵਾਲੀ ਖਿਡਾਰਨ ਮਨੂ ਭਾਕਰ ਅੱਜ ਸ੍ਰੀ ਹਰਿਮੰਦਰ ਸਾਹਿਬ ਜੀ ਨਤਮਸਤਕ ਹੋਈ ਪੈਰਿਸ ਉਲੰਪਿਕ ਵਿਚ ਇਤਿਹਾਸ ਰਚਣ ਵਾਲੀ ਖਿਡਾਰਨ ਮਨੂ ਭਾਕਰ ਅੱਜ ਸ੍ਰੀ ਹਰਿਮੰਦਰ ਸਾਹਿਬ ਜੀ ਨਤਮਸਤਕ ਹੋਈ
Amritsar Sahib,14 Sep,2024,(Azad Soch News):-  ਪੈਰਿਸ ਉਲੰਪਿਕ (Paris Olympics) ਵਿਚ ਇਤਿਹਾਸ ਰਚਣ ਵਾਲੀ ਖਿਡਾਰਨ ਮਨੂ ਭਾਕਰ ਅੱਜ ਸ੍ਰੀ ਹਰਿਮੰਦਰ ਸਾਹਿਬ...
ਛੱਤੀਸਗੜ੍ਹ ਦੇ ਮਹਾਸਮੁੰਦ ਜ਼ਿਲ੍ਹੇ ’ਚ ਦੁਰਗ-ਵਿਸ਼ਾਖਾਪਟਨਮ ਵੰਦੇ ਇੰਡੀਆ ਐਕਸਪ੍ਰੈਸ ਰੇਲ ਗੱਡੀ ’ਤੇ ਪੱਥਰਬਾਜ਼ੀ
ਚੇਅਰਪਰਸਨ, ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਨੇ ਮੈਂਟਲ ਹਸਪਤਾਲ ਅੰਮ੍ਰਿਤਸਰ ਦਾ ਕੀਤਾ ਦੌਰਾ
ਪੰਜਾਬ ਸਰਕਾਰ ਦੇ ਭਰੋਸੇ ਮਗਰੋਂ ਪੀ.ਸੀ.ਐਮ.ਐਸ.ਏ. ਦੇ ਡਾਕਟਰਾਂ ਨੇ ਹੜਤਾਲ ਵਾਪਸ ਲਈ
ਜਤਿੰਦਰ ਜੋਰਵਾਲ ਨੇ ਡਿਪਟੀ ਕਮਿਸ਼ਨਰ ਲੁਧਿਆਣਾ ਵਜੋਂ ਅਹੁੱਦਾ ਸੰਭਾਲਿਆ
ਆਗਰਾ 'ਚ ਭਾਰੀ ਬਾਰਿਸ਼ ਨੇ ਤਾਜ ਮਹਿਲ ਸਮੇਤ ਸ਼ਹਿਰ ਦੇ ਇਤਿਹਾਸਕ ਸਮਾਰਕਾਂ ਨੂੰ ਕਾਫੀ ਨੁਕਸਾਨ ਪਹੁੰਚਾਇਆ
ਬਰਸਾਤ ਦੇ ਮੌਸਮ ਕਾਰਨ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਗਤੀਵਿਧੀਆਂ ਜਾਰੀ