ਵਿਧਾਇਕ ਗੁਰਦਿੱਤ ਸੇਂਖੋਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੱਦਾ ਦਿੱਤਾ

ਵਿਧਾਇਕ ਗੁਰਦਿੱਤ ਸੇਂਖੋਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੱਦਾ ਦਿੱਤਾ

ਫਰੀਦਕੋਟ 14 ਨਵੰਬਰ (  )

ਅੱਜ ਜਿਲ੍ਹਾ  ਰੈੱਡ ਕਰਾਸ  ਸੋਸਾਇਟੀ ਫਰੀਦਕੋਟ ਵੱਲੋਂ ਚਲਾਏ ਜਾ ਰਹੇ "ਉਮੀਦ ਸਕੂਲ ਫਾਰ ਡੈਫ ਐਂਡ ਡੰਮ" ਦੇ ਵਿੱਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ "ਅੰਤਰ-ਰਾਸ਼ਟਰੀ ਸੰਕੇਤਕ" ਭਾਸ਼ਾ ਦਿਵਸ ਮਨਾਇਆ ਗਿਆ। ਇਸ ਮੌਕੇ ਸ. ਗੁਰਦਿੱਤ ਸਿੰਘ ਸੇਖੋਂ ਹਲਕਾ ਵਿਧਾਇਕ ਫਰੀਦਕੋਟ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਆਪਣੇ ਕਰ ਕਮਲਾਂ ਨਾਲ ਇਸ ਸਕੂਲ  ਵਿੱਚ ਪੜ ਰਹੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਜਰੂਰਤ ਦਾ ਸਮਾਨ ਵੰਡਿਆ। ਸ਼੍ਰੀ ਸੇਖੋਂ ਵੱਲੋਂ ਬੱਚਿਆਂ ਦੀ ਚੰਗੀ ਪੜ੍ਹਾਈ ਅਤੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ

ਸ. ਸੇਖੋਂ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਹੁੰਦਿਆਂ ਕਿਹਾ ਕਿ ਜੇਕਰ ਮਨੁੱਖ ਕੋਲ ਗਿਆਨ ਨਹੀਂ ਤਾਂ ਉਸ ਦੀ ਜਿੰਦਗੀ ਹਨੇਰਾ ਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਵਿਕਾਸ ਲਈ ਵੱਡੇ ਪੱਧਰ ਤੇ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ ਤਾਂ ਜੋ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਇਆ ਜਾ ਸਕੇ। 

ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਫਰੀਦਕੋਟ ਸ਼੍ਰੀ ਨਵੀਨ ਗਡਵਾਲ ਵਲੋਂ ਸੰਕੇਤਕ ਭਾਸ਼ਾ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਗਿਆ ਅਤੇ ਦਿਵਿਆਂਗ ਵਿਅਕਤੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸ਼੍ਰੀ  ਮਨਦੀਪ ਸਿੰਘ ਸਕੱਤਰ ਰੈੱਡ ਕਰਾਸ ਸੋਸਾਇਟੀ ਫਰੀਦਕੋਟਸ਼੍ਰੀ ਅਮਨਦੀਪ ਸਿੰਘ ਚੇਅਰਮੈਨ ਮਾਰਕਿਟ ਕਮੇਟੀ ਫਰੀਦਕੋਟ ਅਤੇ ਸਮੂਹ ਸਕੂਲ ਸਟਾਫ ਹਾਜ਼ਰ ਸਨ।

Tags:

Advertisement

Latest News

PAN 2.0: QR Code ਵਾਲਾ ਨਵਾਂ PAN Card ਲਿਆ ਰਹੀ ਹੈ ਮੋਦੀ ਸਰਕਾਰ PAN 2.0: QR Code ਵਾਲਾ ਨਵਾਂ PAN Card ਲਿਆ ਰਹੀ ਹੈ ਮੋਦੀ ਸਰਕਾਰ
New Delhi,26 NOV,2024,(Azad Soch News):-  ਟੈਕਸਦਾਤਾਵਾਂ ਦੀ ਸਹੂਲਤ ਨੂੰ ਵਧਾਉਣ ਅਤੇ ਪੈਨ ਕਾਰਡ (PAN Card) ਨਾਲ ਸਬੰਧਤ ਸੇਵਾਵਾਂ ਨੂੰ ਆਸਾਨ...
ਯੂਕਰੇਨ ਦੇ ਨਾਲ ਜੰਗ ਵਿੱਚ ਉੱਤਰੀ ਕੋਰੀਆ ਦੇ ਸੈਨਿਕਾਂ ਨੂੰ ਸ਼ਾਮਲ ਕਰਨ ਲਈ ਅਮਰੀਕਾ ਨੇ ਰੂਸ ਦੀ ਨਿੰਦਾ ਕੀਤੀ
ਅੰਮਿ੍ਤਸਰ 'ਚ ਐਨ.ਆਰ.ਆਈਜ਼ ਨੂੰ ਨਿਸ਼ਾਨਾ ਬਣਾਉਣ ਵਾਲੇ ਸਨੈਚਰ ਵੱਲੋਂ ਪੁਲਿਸ ਹਿਰਾਸਤ 'ਚੋਂ ਭੱਜਣ ਦੀ ਕੋਸ਼ਿਸ਼ ਨਾਕਾਮ; ਪੁਲਿਸ ਨੇ ਲੱਤ ਵਿੱਚ ਗੋਲੀ ਮਾਰ ਕੇ ਮੁਲਜ਼ਮ ਨੂੰ ਭੱਜਣ ਤੋਂ ਰੋਕਿਆ
48 ਸਾਲ ਦੀ ਉਮਰ 'ਚ ਮੱਲਿਕਾ ਸ਼ੇਰਾਵਤ ਦਾ ਹੋਇਆ Breakup
ਐਨ.ਐਚ.ਐਮ. ਪੰਜਾਬ ਨੇ 8 ਹਜ਼ਾਰ ਕਰਮਚਾਰੀਆਂ ਨੂੰ ਮੈਡੀਕਲ ਬੀਮਾ ਕਵਰ ਪ੍ਰਦਾਨ ਕਰਨ ਲਈ ਇੰਡੀਅਨ ਬੈਂਕ ਨਾਲ ਸਮਝੌਤਾ ਸਹੀਬੱਧ ਕੀਤਾ
ਹਰਿਆਣਾ ਸਰਕਾਰ ਨੇ ਖਰੀਦਿਆ ਨਵਾਂ ਹੈਲੀਕਾਪਟਰ,ਕੀਮਤ ਏਨੇ ਕਰੋੜ ਰੁਪਏ
ਸਰਦੀਆਂ ‘ਚ ਆਂਵਲਾ ਨੂੰ ਅੱਜ ਹੀ ਕਰੋ ਡਾਇਟ ‘ਚ ਸ਼ਾਮਿਲ