ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੱਲੋਂ 21ਵੀਂ ਪਸ਼ੂ ਧਨ ਗਣਨਾ ਦਾ ਆਗਾਜ਼

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੱਲੋਂ 21ਵੀਂ ਪਸ਼ੂ ਧਨ ਗਣਨਾ ਦਾ ਆਗਾਜ਼

ਫ਼ਰੀਦਕੋਟ   26ਨਵੰਬਰ   (   )                                            

    ਮਾਨਯੋਗ ਮੁੱਖ ਮੰਤਰੀ ਪੰਜਾਬ ਸਰਕਾਰ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਤੇ ਸ. ਗੁਰਮੀਤ ਸਿੰਘ ਖੁੱਡੀਆਂ ਮੰਤਰੀ ਪਸ਼ੂ ਪਾਲਣਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੀ ਦੇਖ ਰੇਖ ਹੇਠ 21ਵੀਂ ਪਸ਼ੂ  ਗਣਨਾ ਦਾ  ਆਗਾਜ਼  ਫਰੀਦਕੋਟ ਹਲਕਾ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਆਪਣੇ ਕਰ ਕਮਲਾਂ ਨਾਲ ਅਨੰਦੇਆਣਾਂ ਗਊਸ਼ਾਲਾ ਫਰੀਦਕੋਟ ਤੋਂ ਕੀਤਾ ਗਿਆ।

           ਇਸ ਮੌਕੇ ਸ. ਸੇਖੋਂ ਨੇ ਦੱਸਿਆ ਕਿ ਪਸ਼ੂਗਣਨਾ ਵਿੱਚ ਪਸ਼ੂ ਪਾਲਣ ਵਿਭਾਗ ਵੱਲੋਂ  ਹਰ ਕਿਸਮ ਦੇ ਪਸ਼ੂ ਧਨ ਦੀ ਗਿਣਤੀ ਨਸਲਾਂ ਅਤੇ ਉਮਰ ਦੇ ਹਿਸਾਬ ਨਾਲ ਕੀਤੀ ਜਾਵੇਗੀ। ਇਸ ਦੌਰਾਨ ਪਸ਼ੂ ਗਣਨਾ ਦੌਰਾਨ ਪਸ਼ੂਆਂ ਦੀਆਂ ਨਸਲਾਂ ਤੇ ਗਿਣਤੀ ਬਾਰੇ ਵੀ ਪਤਾ ਲੱਗ ਸਕੇਗਾ ਅਤੇ ਭਵਿੱਖ ਵਿੱਚ ਪਸ਼ੂ ਪਾਲਕਾਂ ਲਈ ਬੇਹਤਰ ਪਾਲਿਸੀ ਤਿਆਰ ਕਰਨ ਵਿੱਚ ਮਦਦ ਮਿਲੇਗੀ। ਇਸ ਮੌਕੇ ਸ. ਸੇਖੋਂ ਵੱਲੋਂ ਆਮ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਕਿ ਇਸ ਗਣਨਾਂ ਵਿੱਚ ਵਿਭਾਗ ਨੂੰ ਪੂਰਾ-ਪੂਰਾ ਸਹਿਯੋਗ ਕੀਤਾ ਜਾਵੇ।                                                       

ਇਸ ਮੌਕੇ ਉਨ੍ਹਾਂ ਦੱਸਿਆ ਕਿ ਪਸ਼ੂ ਗਣਨਾ ਪੰਜ ਸਾਲਾਂ ਬਾਅਦ ਕਰਵਾਈ ਜਾਂਦੀ ਹੈ । ਇਸ ਮੰਤਵ ਲਈ  ਜਿਲ੍ਹੇ ਵਿੱਚ 43 ਇਨੰਮੂਰੇਟਰ ,9 ਸੁਪਰਵਾਈਜ਼ਰ1 ਜਿਲ੍ਹਾ ਨੋਡਲ ਅਫ਼ਸਰਅਤੇ ਤਹਿਸੀਲ ਪੱਧਰ ਤੇ ਸੀਨੀਅਰ ਵੈਟਨਰੀ ਅਫਸਰ ਲਗਾਏ ਗਏ ਹਨ। ਇੰਨਮੂਨੇਟਰ ਜੋ ਘਰ-ਘਰ ਜਾ ਕੇ ਪਸ਼ੂਆਂ ਦਾ ਨਿਰੀਖਣ ਕਰਨਗੇ ਅਤੇ ਹਰ ਇੱਕ ਇੰਨਮੂਰੇਟਰ ਨੂੰ 3000 ਦੇ ਕਰੀਬ ਘਰ ਦਿੱਤੇ ਜਾਣਗੇ ਜੋ ਪਸ਼ੂਆਂ ਦੀਆਂ ਨਸਲਾਂ ਮੁਤਾਬਕ ਸਾਰੀ ਜਾਣਕਾਰੀ ਹਾਸਿਲ ਕਰ ਕੇ  ਵਿਭਾਗ ਨੂੰ ਦੇਣਗੇ। ਇਹ ਸਾਰਾ ਕੰਮ ਆਨਲਾਈਨ ਕੀਤਾ ਜਾਵੇਗਾ ਤਾਂ ਜੋ ਜਿਲ੍ਹਾ ਪੱਧਰ ਤੇ 2 ਸਹਾਇਕ ਨਿਰਦੇਸ਼ਕ ਤੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਇਸ ਕੰਮ ਦੀ ਦੇਖ-ਰੇਖ ਨਾਲ ਦੀ ਨਾਲ ਕਰ ਸਕਣ। ਇਹ ਪਸ਼ੂ ਗਣਨਾ ਨੂੰ 60 ਦਿਨ ਵਿੱਚ ਮੁਕੰਮਲ ਕੀਤਾ ਜਾਵੇਗਾ।

      ਇਸ ਮੌਕੇ ਅਮਨਦੀਪ ਸਿੰਘ (ਬਾਬਾ)ਚੇਅਰਮੈਨ ਮਾਰਕਿਟ ਕਮੇਟੀ ਫਰੀਦਕੋਟ ,ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ.ਰਾਜਦੀਪ ਸਿੰਘ ਸਹਾਇਕ ਨਿਰਦੇਸ਼ਕ ਡਾ. ਜਸਵਿੰਦਰ ਕੁਮਾਰ ਗਰਗ, ਸਹਾਇਕ ਨਿਰਦੇਸ਼ਕ ਡਾ.ਸੁਰਜੀਤ ਸਿੰਘ ਮੱਲ੍ਹ, ਕੁਲਦੀਪ ਸਿੰਘ ਸੇਂਖੋਂ ,ਗੁਰਪ੍ਰੀਤ ਸਿੰਘ ,ਡਾ. ਗੁਰਵਿੰਦਰ ਸਿੰਘਡਾ. ਪ੍ਰਵੀਨ ਕੁਮਾਰ ਸਮੂਹ ਵੈਟਰਨਰੀ ਅਫਸਰਵੈਟਰਨਰੀ ਇੰਸਪੈਕਟਰ ਅਤੇ ਗਊ ਸ਼ਾਲਾ ਦੇ ਪ੍ਰਧਾਨ ਵਚੀਰ ਚੰਦ ਗੁਪਤਾ, ਯੋਗੇਸ਼ ਗਰਗ, ਰਾਜੇਸ਼ ਗੁਪਤਾ ਰਮੇਸ਼ ਗੇਰਾਲਵਪ੍ਰੀਤ ਸਿੰਘ ਆਦਿ ਅਧਿਕਾਰੀ/ ਕਰਮਚਾਰੀ ਅਤੇ ਆਮ ਆਦਮੀ ਪਾਰਟੀ ਦੇ ਨੁਮਾਇੰਦੇ ਹਾਜ਼ਰ ਸਨ।

Tags:

Advertisement

Latest News

PAN 2.0: QR Code ਵਾਲਾ ਨਵਾਂ PAN Card ਲਿਆ ਰਹੀ ਹੈ ਮੋਦੀ ਸਰਕਾਰ PAN 2.0: QR Code ਵਾਲਾ ਨਵਾਂ PAN Card ਲਿਆ ਰਹੀ ਹੈ ਮੋਦੀ ਸਰਕਾਰ
New Delhi,26 NOV,2024,(Azad Soch News):-  ਟੈਕਸਦਾਤਾਵਾਂ ਦੀ ਸਹੂਲਤ ਨੂੰ ਵਧਾਉਣ ਅਤੇ ਪੈਨ ਕਾਰਡ (PAN Card) ਨਾਲ ਸਬੰਧਤ ਸੇਵਾਵਾਂ ਨੂੰ ਆਸਾਨ...
ਯੂਕਰੇਨ ਦੇ ਨਾਲ ਜੰਗ ਵਿੱਚ ਉੱਤਰੀ ਕੋਰੀਆ ਦੇ ਸੈਨਿਕਾਂ ਨੂੰ ਸ਼ਾਮਲ ਕਰਨ ਲਈ ਅਮਰੀਕਾ ਨੇ ਰੂਸ ਦੀ ਨਿੰਦਾ ਕੀਤੀ
ਅੰਮਿ੍ਤਸਰ 'ਚ ਐਨ.ਆਰ.ਆਈਜ਼ ਨੂੰ ਨਿਸ਼ਾਨਾ ਬਣਾਉਣ ਵਾਲੇ ਸਨੈਚਰ ਵੱਲੋਂ ਪੁਲਿਸ ਹਿਰਾਸਤ 'ਚੋਂ ਭੱਜਣ ਦੀ ਕੋਸ਼ਿਸ਼ ਨਾਕਾਮ; ਪੁਲਿਸ ਨੇ ਲੱਤ ਵਿੱਚ ਗੋਲੀ ਮਾਰ ਕੇ ਮੁਲਜ਼ਮ ਨੂੰ ਭੱਜਣ ਤੋਂ ਰੋਕਿਆ
48 ਸਾਲ ਦੀ ਉਮਰ 'ਚ ਮੱਲਿਕਾ ਸ਼ੇਰਾਵਤ ਦਾ ਹੋਇਆ Breakup
ਐਨ.ਐਚ.ਐਮ. ਪੰਜਾਬ ਨੇ 8 ਹਜ਼ਾਰ ਕਰਮਚਾਰੀਆਂ ਨੂੰ ਮੈਡੀਕਲ ਬੀਮਾ ਕਵਰ ਪ੍ਰਦਾਨ ਕਰਨ ਲਈ ਇੰਡੀਅਨ ਬੈਂਕ ਨਾਲ ਸਮਝੌਤਾ ਸਹੀਬੱਧ ਕੀਤਾ
ਹਰਿਆਣਾ ਸਰਕਾਰ ਨੇ ਖਰੀਦਿਆ ਨਵਾਂ ਹੈਲੀਕਾਪਟਰ,ਕੀਮਤ ਏਨੇ ਕਰੋੜ ਰੁਪਏ
ਸਰਦੀਆਂ ‘ਚ ਆਂਵਲਾ ਨੂੰ ਅੱਜ ਹੀ ਕਰੋ ਡਾਇਟ ‘ਚ ਸ਼ਾਮਿਲ