ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ’ਚ ਚਾਰ ਨਵੇਂ ਆਮ ਆਦਮੀ ਕਲੀਨਿਕਾਂ ਦਾ ਲੋਕ ਅਰਪਣ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ’ਚ ਚਾਰ ਨਵੇਂ ਆਮ ਆਦਮੀ ਕਲੀਨਿਕਾਂ ਦਾ ਲੋਕ ਅਰਪਣ

ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 23 ਸਤੰਬਰ :
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਅੱਜ ਪੰਜਾਬ ਦੇ ਲੋਕਾਂ ਨੂੰ ਅਰਪਿਤ ਕੀਤੇ ਗਏ 30 ਆਮ ਆਦਮੀ ਕਲੀਨਿਕਾਂ ਵਿੱਚੋਂ ਚਾਰ ਡੇਰਾਬੱਸੀ ਹਲਕੇ ਨੂੰ ਦੇਣ ਲਈ ਉਨ੍ਹਾਂ ਦਾ ਧੰਨਵਾਦ ਕਰਦਿਆਂ ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਇਸ ਨਾਲ ਡੇਰਾ ਬੱਸੀ ਹਲਕੇ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੀ ਵੱਡੀ ਸਹੂਲਤ ਮਿਲੇਗੀ।
      ਪਿੰਡ ਬੇਹੜਾ ਵਿਖੇ ਖੋਲ੍ਹੇ ਆਮ ਆਦਮੀ ਕਲੀਨਿਕ ਦਾ ਲੋਕ ਅਰਪਣ ਕਰਦੇ ਹੋਏ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਅੱਜ ਚਾਰ ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾਣ ਨਾਲ ਡੇਰਾਬੱਸੀ ਹਲਕੇ ‘ਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ 17 ਹੋ ਗਈ ਹੈ ਜ਼ਿਲ੍ਹਾ ਵਾਸੀਆਂ ਨੂੰ ਬਿਹਤਰ ਤੇ ਮਿਆਰੀ ਸਿਹਤ ਸਹੂਲਤਾਂ ਦੇਣ ਦੀ ਲੜੀ ਤਹਿਤ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਪੰਜ ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਜਦੋਂ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿਚ ਇਹ ਗਿਣਤੀ ਕੁੱਲ 40 ਹੋ ਗਈ ਹੈ ।
     ਹਲਕਾ ਡੇਰਾਬੱਸੀ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਬੇਹੜਾ ਤੋਂ ਇਲਾਵਾ ਡੇਰਾਬੱਸੀ ਹਲਕੇ ਦੇ ਪਿੰਡ ਦੱਫ਼ਰਪੁਰ, ਰਜ਼ਾਪੁਰ, ਅਤੇ ਸਮਗੌਲੀ ਵਿਖੇ ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ। ਉਦਘਾਟਨੀ ਸਮਾਗਮ ’ਚ ਜੁੜੇ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸ. ਕੁਲਜੀਤ ਸਿੰਘ ਰੰਧਾਵਾ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਸਿਹਤ ਖੇਤਰ ਵਿਚ ਕ੍ਰਾਂਤੀ ਲਿਆ ਦਿਤੀ ਹੈ, ਜਿਸ ਦਾ ਪ੍ਰਤੱਖ ਪ੍ਰਮਾਣ ਆਮ ਆਦਮੀ ਕਲੀਨਿਕ ਹਨ, ਜੋ ਲੋਕਾਂ ਦੀ ਸਿਹਤ ਲਈ ਵਰਦਾਨ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਨਵੇਂ ਕਲੀਨਿਕ ਮਿਆਰੀ ਸਿਹਤ ਸਹੂਲਤਾਂ ਦੇਣ ਦੀ ਦਿਸ਼ਾ ਵਿਚ ਇਕ ਹੋਰ ਵੱਡੀ ਪੁਲਾਂਘ ਹਨ । ਸ. ਰੰਧਾਵਾ ਨੇ ਆਖਿਆ ਕਿ ਆਮ ਆਦਮੀ ਕਲੀਨਿਕਾਂ ਵਿਚ ਹੁਣ ਤਕ 2 ਕਰੋੜ  ਤੋਂ ਵਧੇਰੇ ਲੋਕਾਂ ਨੇ ਆਪਣਾ ਇਲਾਜ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਸੂਬਾ ਵਾਸੀਆਂ ਨੂੰ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦੇਣਾ ਇਸ ਸਰਕਾਰ ਦਾ ਪ੍ਰਮੱਖ ਏਜੰਡਾ ਹੈ, ਜੋ ਪੂਰੀ ਸਫ਼ਲਤਾ ਨਾਲ ਲਾਗੂ ਕੀਤਾ ਜਾ ਰਿਹਾ ਹੈ।
      ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿਚ ਲੋਕਾਂ ਨੂੰ 80 ਤਰ੍ਹਾਂ ਦੀਆਂ ਦਵਾਈਆਂ ਬਿਲਕੁਲ ਮੁਫਤ ਦਿਤੀਆਂ ਜਾ ਰਹੀਆਂ ਹਨ ਅਤੇ 38 ਤਰ੍ਹਾਂ ਦੇ ਟੈਸਟ ਵੀ ਬਿਲਕੁਲ ਮੁਫ਼ਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿਚ ਆਉਣ ਵਾਲੇ ਲੋਕਾਂ ਨੂੰ ਸਾਫ਼-ਸੁਥਰਾ ਮਾਹੌਲ ਪ੍ਰਦਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਸੂਬਾ ਸਰਕਾਰ ਲੋਕਾਂ ਦੀ ਚੰਗੀ ਸਿਹਤ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਵੱਧ ਤੋਂ ਵੱਧ ਗਿਣਤੀ ਵਿਚ ਆਮ ਆਦਮੀ ਕਲੀਨਿਕ ਖੋਲ੍ਹਣ ਦੀ ਮੁਹਿੰਮ ਇਸੇ ਵਚਨਬੱਧਤਾ ਦਾ ਪ੍ਰਮਾਣ ਹੈ।
      ਉਦਘਾਟਨੀ ਸਮਾਗਮ ਵਿਚ ਐਸ.ਐਮ.ਓ. ਡਾ. ਧਰਮਿੰਦਰ ਸਿੰਘ, ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਵਿਭਾਗ ਮਨਪ੍ਰੀਤ ਸਿੰਘ ਦੂਆ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
       ਜ਼ਿਕਰਯੋਗ ਹੈ ਕਿ ਜ਼ਿਲ੍ਹੇ ਵਿਚ ਚੱਲ ਰਹੇ ਆਮ ਆਦਮੀ ਕਲੀਨਿਕਾਂ ਵਿਚ ਪਿਛਲੇ ਦੋ ਸਾਲਾਂ (ਸਤੰਬਰ 2022 ਤੋਂ ਸਤੰਬਰ 2024 ਤਕ ) ਦੌਰਾਨ 13,23,778 ਲੋਕਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ ਜਦਕਿ ਇਸ ਅਰਸੇ ਦੌਰਾਨ ਮਰੀਜ਼ਾਂ ਦੇ 2,70,996 ਮੈਡੀਕਲ ਟੈਸਟ ਕੀਤੇ ਜਾ ਚੁੱਕੇ ਹਨ l

Tags:

Advertisement

Latest News

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਸਮਕਾਲੀ ਸਮਾਜਿਕ ਮੁੱਦਿਆਂ ਦੇ ਹੱਲ ਲਈ ਗਾਂਧੀ ਅਤੇ ਅੰਬੇਡਕਰ ਦੇ ਫਲਸਫ਼ਿਆਂ ਦੀ ਸਾਰਥਕਤਾ 'ਤੇ ਜ਼ੋਰ ਦਿੱਤਾ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਸਮਕਾਲੀ ਸਮਾਜਿਕ ਮੁੱਦਿਆਂ ਦੇ ਹੱਲ ਲਈ ਗਾਂਧੀ ਅਤੇ ਅੰਬੇਡਕਰ ਦੇ ਫਲਸਫ਼ਿਆਂ ਦੀ ਸਾਰਥਕਤਾ 'ਤੇ ਜ਼ੋਰ ਦਿੱਤਾ
ਚੰਡੀਗੜ੍ਹ, 23 ਸਤੰਬਰਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਪੰਜਾਬ ਯੂਨੀਵਰਸਿਟੀ ਵਿੱਚ "ਗਾਂਧੀ ਅਤੇ...
ਡੀਜੀਪੀ ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਅੰਦਰੂਨੀ ਪੁਲਿਸ ਸੁਧਾਰ ਪ੍ਰਾਜੈਕਟ ਸ਼ੁਰੂ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ
ਵੈੱਬ ਸੀਰੀਜ਼ 'ਚ ਆਉਣਗੇ ਨਜ਼ਰ ਨਵਜੋਤ ਸਿੰਘ ਸਿੱਧੂ
Asian Cricket Council ਨੇ ਸ਼ੁੱਕਰਵਾਰ, 20 ਸਤੰਬਰ ਨੂੰ ਆਪਣੇ ਪੁਰਸ਼ T20 Emerging Asia Cup 2024 ਦੇ ਪੂਰੇ ਪ੍ਰੋਗਰਾਮ ਦਾ ਐਲਾਨ ਕੀਤਾ
ਛੱਤੀਸਗੜ੍ਹ ਦੇ ਜ਼ਿਲ੍ਹੇ ਰਾਜਨੰਦਗਾਓਂ ਦੇ ਜੋਰਾਤਰਾਈ ‘ਚ ਅਸਮਾਨੀ ਬਿਜਲੀ ਡਿੱਗਣ ਕਾਰਨ 8 ਲੋਕਾਂ ਦੀ ਮੌਤ
Haryana Assembly Elections 2024: 'ਕਾਂਗਰਸ ਬੰਪਰ ਜਿੱਤ ਹਾਸਲ ਕਰੇਗੀ',ਆਗੂ ਰਣਦੀਪ ਸਿੰਘ ਸੁਰਜੇਵਾਲਾ ਨੇ ਭਵਿੱਖਬਾਣੀ ਕੀਤੀ
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਨੂੰ ਬੋਲਣ ਤੇ ਸੁਣਨ ਤੋਂ ਅਸਮਰਥ ਲੋਕਾਂ ਤੱਕ ਪਹੁੰਚਾਉਣ ਲਈ ਵਿਧਾਨ ਸਭਾ 'ਚ ਵੀ ਲਾਗੂ ਕਰਾਵਾਂਗੇ ਸੰਕੇਤਿਕ ਭਾਸ਼ਾ-ਡਾ. ਬਲਜੀਤ ਕੌਰ