ਸੰਗਰੂਰ ਹਲਕੇ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ Aam Aadmi Clinics ਵਿਖੇ ਸੇਵਾਵਾਂ ਪ੍ਰਦਾਨ ਕਰਨ ਲਈ 12 ਮੈਡੀਕਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਸੰਗਰੂਰ ਹਲਕੇ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ Aam Aadmi Clinics ਵਿਖੇ ਸੇਵਾਵਾਂ ਪ੍ਰਦਾਨ ਕਰਨ ਲਈ 12 ਮੈਡੀਕਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

Sangrur,28 June,2024,(Azad Soch News):-  ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Chief Minister Punjab Bhagwant Singh Mann) ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਸਰਕਾਰ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਅਤੇ ਬਿਹਤਰੀਨ ਸੁਧਾਰ ਲਿਆਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ,ਇਹ ਪ੍ਰਗਟਾਵਾ ਸੰਗਰੂਰ ਹਲਕੇ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ (MLA Narinder Kaur Bharaj) ਨੇ ਜ਼ਿਲ੍ਹੇ ਦੀਆਂ ਵੱਖ-ਵੱਖ ਸਬ ਡਵੀਜ਼ਨਾਂ ’ਚ ਚੱਲ ਰਹੇ ਆਮ ਆਦਮੀ ਕਲੀਨਿਕਾਂ (Aam Aadmi Clinics) ਵਿਖੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਇਮਪੈਨਲਮੇਂਟ (Impalement) ਤਹਿਤ ਵਾਕ ਇੰਨ ਇੰਟਰਵਿਊ (Walk In Interview) ਦੇ ਅਧਾਰ ਉੱਤੇ ਚੁਣੇ ਗਏ 12 ਨਵੇਂ ਮੈਡੀਕਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਸਮੇਂ ਕੀਤਾ,ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਵਿਖੇ ਇਨ੍ਹਾਂ ਤਾਇਨਾਤੀਆਂ ਨਾਲ ਸਿਹਤ ਵਿਭਾਗ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਐੱਮ.ਬੀ.ਬੀ.ਐਸ ਯੋਗਤਾ (MBBS Qualification) ਵਾਲੇ ਇਹ ਮੈਡੀਕਲ ਅਫ਼ਸਰ (Medical Officer) ਸਿਹਤ ਸੇਵਾਵਾਂ ਦੇ ਖੇਤਰ ਵਿੱਚ ਲੋੜਵੰਦਾਂ ਦੀ ਭਲਾਈ ਲਈ ਵਧੇਰੇ ਤਨਦੇਹੀ ਨਾਲ ਸੇਵਾਵਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਰਹਿਣਗੇ,ਵਿਧਾਇਕ ਨੇ ਨਵੇਂ ਉਮੀਦਵਾਰਾਂ ਨੂੰ ਮਿਸ਼ਨਰੀ ਭਾਵਨਾ ਨਾਲ ਲੋਕ ਸੇਵਾ ਕਰਨ ਦਾ ਸੱਦਾ ਦਿੱਤਾ,ਇਸ ਮੌਕੇ ਸਿਵਲ ਸਰਜਨ ਡਾ. ਕਿਰਪਾਲ ਸਿੰਘ ਨੇ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ (Punjab Govt) ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵੱਲੋਂ ਗਠਿਤ ਚੋਣ ਕਮੇਟੀ ਵੱਲੋਂ ਪੂਰੇ ਪਾਰਦਰਸ਼ੀ ਢੰਗ ਨਾਲ ਨਿਰੋਲ ਯੋਗਤਾ ਦੇ ਆਧਾਰ ’ਤੇ ਇਨ੍ਹਾਂ ਮੈਡੀਕਲ ਅਫ਼ਸਰਾਂ ਦੀ ਚੋਣ ਕੀਤੀ ਗਈ ਹੈ ਅਤੇ ਇਹ ਹੁਣ ਆਮ ਆਦਮੀ ਕਲੀਨਿਕਾਂ ਦੀ ਕਾਰਜਪ੍ਰਣਾਲੀ ਵਿੱਚ ਪਹਿਲਾਂ ਨਾਲੋਂ ਵੀ ਜਿਆਦਾ ਸੁਧਾਰ ਲਿਆਉਣ ਲਈ ਸਰਗਰਮ ਸੇਵਾਵਾਂ ਨਿਭਾਉਣਗੇ,ਉਨ੍ਹਾਂ ਕਿਹਾ ਕਿ ਆਮ ਆਦਮੀ ਕਲਿਨਿਕਾਂ ਵਿੱਚ ਮੈਡੀਕਲ ਅਫ਼ਸਰਾਂ ਦੀ ਘਾਟ ਨੂੰ ਜ਼ਿਲ੍ਹਾ ਸੰਗਰੂਰ ਵਿਖੇ ਹੁਣ ਸਥਾਈ ਤੌਰ ’ਤੇ ਦੂਰ ਕਰ ਦਿੱਤਾ ਗਿਆ ਹੈ ਜਿਸ ਨਾਲ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਵੱਡਾ ਨਿਖਾਰ ਆਵੇਗਾ।

 

Advertisement

Latest News

  'ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 16ਵੇਂ ਦਿਨ 424 ਥਾਵਾਂ 'ਤੇ ਛਾਪੇਮਾਰੀ; 63 ਨਸ਼ਾ ਤਸਕਰ ਕਾਬੂ 'ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 16ਵੇਂ ਦਿਨ 424 ਥਾਵਾਂ 'ਤੇ ਛਾਪੇਮਾਰੀ; 63 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 16 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਇਆ ਜਾ ਰਿਹਾ "ਯੁੱਧ ਨਸ਼ਿਆਂ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੋ ਨਵੇਂ ਰੂਟਾਂ ਉੱਤੇ ਚੱਲਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਵਿਖਾਈ
ਵਿਧਾਇਕ ਜਿੰਪਾ ਨੇ ਵਾਰਡ ਨੰਬਰ 40 ਦੇ ਚੌਕ ਸੁਰਾਜਾ ’ਚ 16.50 ਲੱਖ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ਼ ਦਾ ਕੀਤਾ ਸ਼ੁਭ ਆਰੰਭ
ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ
ਬਲੋਚ ਵਿਦਰੋਹੀਆਂ ਨੇ ਐਤਵਾਰ ਨੂੰ ਪਾਕਿਸਤਾਨੀ ਫੌਜ ਦੇ ਕਾਫਲੇ ਨੂੰ ਨਿਸ਼ਾਨਾ ਬਣਾਇਆ
ਬਜਟ 'ਚ ਸੀਐਮ ਨਾਇਬ ਸਿੰਘ ਸੈਣੀ ਕਰ ਸਕਦੇ ਹਨ ਵੱਡਾ ਐਲਾਨ
ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਨਾਲ ਸਬੰਧਤ ਵਿੱਤੀ ਲੈਣ-ਦੇਣ ਵਿੱਚ ਸਹਾਇਤਾ ਕਰਨ ਵਾਲੇ ਦੋ ਹਵਾਲਾ ਆਪਰੇਟਰ ਗ੍ਰਿਫਤਾਰ; 17.60 ਲੱਖ ਰੁਪਏ, 4000 ਡਾਲਰ ਬਰਾਮਦ