ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸੜਕ ਸੁਰੱਖਿਆ ਫੋਰਸ ਦੇ ਕਾਂਸਟੇਬਲ ਸਵ. ਹਰਸ਼ਵੀਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ
By Azad Soch
On
ਭਵਾਨੀਗੜ੍ਹ /ਸੰਗਰੂਰ, 13 ਜਨਵਰੀ -
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿਛਲੇ ਦਿਨੀ ਬਾਲਦ ਕੈਂਚੀਆਂ ਭਵਾਨੀਗੜ੍ਹ ਨਜ਼ਦੀਕ ਵਾਪਰੀ ਦੁਖਾਂਤਕ ਘਟਨਾ ਦੌਰਾਨ ਡਿਊਟੀ 'ਤੇ ਤਾਇਨਾਤ ਪੰਜਾਬ ਪੁਲਿਸ ਦੀ ਸੜਕ ਸੁਰੱਖਿਆ ਫੋਰਸ ਦੇ ਕਾਂਸਟੇਬਲ ਹਰਸ਼ਵੀਰ ਸਿੰਘ ਦੀ ਰਿਹਾਇਸ਼ ਵਿਖੇ ਜਾ ਕੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਸਵ. ਹਰਸ਼ਵੀਰ ਸਿੰਘ ਦੇ ਵਿਛੋੜੇ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਅਤੇ ਉਹ ਪਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਕਰਦੇ ਹਨ ਕਿ ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਕਾਂਸਟੇਬਲ ਸਵ. ਹਰਸ਼ਵੀਰ ਸਿੰਘ ਦੇ ਦੇਹਾਂਤ ਉੱਤੇ ਡੂੰਘਾ ਦੁੱਖ ਜ਼ਾਹਿਰ ਕਰਦਿਆਂ ਪੰਜਾਬ ਸਰਕਾਰ ਦੀ ਤਰਫੋਂ ਪਰਿਵਾਰਿਕ ਮੈਂਬਰਾਂ ਨੂੰ ਵਿੱਤੀ ਮਦਦ ਵਜੋਂ ਇੱਕ ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਪ੍ਰਦਾਨ ਕਰਨ ਦਾ ਐਲਾਨ ਕੀਤਾ ਗਿਆ ਹੈ ਜੋ ਕਿ ਜਲਦੀ ਤੋਂ ਜਲਦੀ ਪਰਿਵਾਰ ਨੂੰ ਜਾਰੀ ਕਰ ਦਿੱਤੀ ਜਾਵੇਗੀ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਐਚ.ਡੀ.ਐਫ.ਸੀ ਬੈਂਕ ਵੱਲੋਂ ਵੀ ਪੀੜਤ ਪਰਿਵਾਰ ਨੂੰ ਜੀਵਨ ਬੀਮਾ ਰਾਸ਼ੀ ਵਜੋਂ ਇੱਕ ਕਰੋੜ ਰੁਪਏ ਪ੍ਰਦਾਨ ਕੀਤੇ ਜਾਣਗੇ।
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪੀੜਤ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੁੱਖ ਦੀ ਇਸ ਘੜੀ ਵਿੱਚ ਪੀੜਤ ਪਰਿਵਾਰ ਨਾਲ ਖੜੀ ਹੈ ਅਤੇ ਭਵਿੱਖ ਵਿੱਚ ਵੀ ਪਰਿਵਾਰ ਨੂੰ ਹਰ ਪੱਖੋਂ ਸਹਿਯੋਗ ਦੇਣ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਸਵ. ਹਰਸ਼ਵੀਰ ਸਿੰਘ ਡਿਊਟੀ ਪ੍ਰਤੀ ਸਮਰਪਿਤ ਸੀ ਅਤੇ ਇਸ ਹੋਣਹਾਰ ਜਵਾਨ ਦੇ ਅਚਨਚੇਤ ਵਿਛੋੜੇ ਨਾਲ ਸਾਰਿਆਂ ਦੇ ਮਨਾਂ ਨੂੰ ਭਾਰੀ ਠੇਸ ਪੁੱਜੀ ਹੈ।
Tags:
Latest News
ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ
14 Jan 2025 15:54:55
ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ
ਮਹਾਨ ਲੇਖਕ...