ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਬੀ.ਡੀ.ਪੀ.ਓ ਦਫਤਰ ਫਾਜ਼ਿਲਕਾ ਵਿਖੇ ਕੀਤੀ ਅਚਨਚੇਤ ਚੈਕਿੰਗ, ਗੈਰ ਹਾਜਰ ਕਰਮਚਾਰੀਆਂ ਨੁੰ ਦਿੱਤੀ ਚੇਤਾਵਨੀ

ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਬੀ.ਡੀ.ਪੀ.ਓ ਦਫਤਰ ਫਾਜ਼ਿਲਕਾ ਵਿਖੇ ਕੀਤੀ ਅਚਨਚੇਤ ਚੈਕਿੰਗ, ਗੈਰ ਹਾਜਰ ਕਰਮਚਾਰੀਆਂ ਨੁੰ ਦਿੱਤੀ ਚੇਤਾਵਨੀ

ਫਾਜ਼ਿਲਕਾ, 7 ਜਨਵਰੀ

          ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਬੀ.ਡੀ.ਪੀ.ਓ ਦਫਤਰ ਫਾਜ਼ਿਲਕਾ ਵਿਖੇ ਪਹੁੰਚ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਦਫਤਰੀ ਸਮੇਂ ਦੌਰਾਨ ਕੋਈ ਵੀ ਕਰਮਚਾਰੀ ਗੈਰਹਾਜਰ ਨਾ ਪਾਇਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕਰਮਚਾਰੀ ਕੋਈ ਦਫਤਰੀ ਰੁਝੇਵੇ ਕਰਕੇ ਬਾਹਰ ਜਾਂਦਾ ਹੈ ਤਾਂ ਉਸਦਾ ਰਿਕਾਰਡ ਵੀ ਦਫਤਰ ਵਿਖੇ ਰੱਖਿਆ ਜਾਵੇ।

          ਵਿਧਾਇਕ ਸ੍ਰੀ ਸਵਨਾ ਨੇ ਹਦਾਇਤ ਕਰਦਿਆਂ ਕਿਹਾ ਕਿ ਦਫਤਰੀ ਸਮੇਂ ਦੌਰਾਨ ਲੋਕ ਆਪਣੇ ਕੰਮਕਾਜ ਕਰਵਾਉਣ ਲਈ ਦਫਤਰਾਂ ਵਿਖੇ ਆਉਂਦੇ ਹਨਇਸ ਕਰਕੇ ਸਮੂਹ ਸਟਾਫ ਦਫਤਰ ਵਿਖੇ ਮੌਜੂਦ ਰਹੇ ਤਾਂ ਜ਼ੋ ਲੋਕਾਂ ਨੂੰ ਕੋਈ ਵੀ ਕੰਮ ਕਰਵਾਉਣ ਵਿਚ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਲੋਕ ਆਪਣਾ ਕੀਮਤੀ ਸਮਾਂ ਕੱਢ ਕੇ ਦਫਤਰ ਵਿਖੇ ਆਉਂਦੇ ਹਨਇਸ ਕਰਕੇ ਸਭਦਾ ਫਰਜ ਬਣਦਾ ਹੈ ਕਿ ਦਫਤਰ ਵਿਖੇ ਰਹਿ ਕੇ ਪਹਿਲ ਦੇ ਆਧਾਰ *ਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਕੀਤੇ ਜਾਣ।

          ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸੁਖਾਵੇ ਮਾਹੌਲ ਵਿਚ ਸਰਕਾਰੀ ਸਕੀਮਾਂ ਤੇ ਯੋਜਨਾਵਾ ਦਾ ਲਾਹਾ ਦੇਣ ਲਈ ਉਪਰਾਲੇ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਵਿਭਾਗਾਂ ਵਿਖੇ ਸਟਾਫ ਦੀ ਭਰਤੀਆਂ ਵੀ ਕੀਤੀਆਂ ਜਾ ਰਹੀਆਂ ਹਨ ਤਾਂ ਜ਼ੋ ਦਫਤਰਾਂ ਵਿਖੇ ਸਟਾਫ  ਪੂਰਾ ਹੋਵੇ ਤੇ ਲੋਕਾਂ ਦੇ ਕੰਮ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤੇ ਜਾ ਸਕਣ।

ਦਫਤਰ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਫਾਜ਼ਿਲਕਾ ਵਿਖੇ ਨਵੀਆਂ ਚੁਣੀਆਂ ਪੰਚਾਇਤਾਂ ਲਈ ਆਯੋਜਿਤ ਕੀਤੇ ਗਏ ਸਿਖਲਾਈ ਸੈਸ਼ਨ ਦੌਰਾਨ ਵੀ ਵਿਧਾਇਕ ਸ੍ਰੀ ਸਵਨਾ ਵੱਲੋਂ ਪਹੁੰਚ ਕੀਤੀ ਗਈ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਪੰਚਾਂ ਤੇ ਪੰਚਾਂ ਲਈ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ ਤਾਂ ਜੋ ਉਨ੍ਹਾਂ ਨੂੰ ਪਿੰਡਾਂ ਵਿਖੇ ਵਿਕਾਸ ਪ੍ਰੋਜੈਕਟਾ ਨੂੰ ਉਲੀਕਣ ਅਤੇ ਕੰਮਕਾਜ ਕਰਨ ਵਿਚ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਨੂੰ ਸਰਕਾਰ ਦੀਆਂ ਸਕੀਮਾਂ ਤੇ ਯੋਜਨਾਵਾ ਦਾ ਪਿੰਡਾਂ ਅੰਦਰ ਪ੍ਰਸਾਰ ਕਰਵਾਉਣ ਬਾਰੇ ਸਿਖਲਾਈ ਪ੍ਰੋਗਰਾਮ ਜਾਗਰੂਕ ਕੀਤਾ ਜਾ ਰਿਹਾ ਹੈ।

ਇਸ ਮੌਕੇ ਸਾਬਕਾ ਸਰਪੰਚ ਬਲਜਿੰਦਰ ਸਿੰਘਗੁਲਸ਼ੇਰ ਸਿੰਘ ਤੇ ਸੁਰਿੰਦਰ ਕੰਬੋਜ਼ ਬਲਾਕ ਪ੍ਰਧਾਨਸੰਦੀਪ ਸਿੰਘ ਤੇ ਗਰਜੀਤ ਸਿੰਘ ਸਰਪੰਚਮਨਦੀਪ ਸਿੰਘ ਆਦਿ ਸਰਪੰਚਪੰਚ ਤੇ ਪਤਵੰਤੇ ਸਜਨ ਮੌਜੂਦ ਸਨ।

Tags:

Advertisement

Latest News

20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ 20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 8 ਜਨਵਰੀ 2025 -    ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੰਗਰੂਰ ਜ਼ਿਲ੍ਹੇ ਦੇ ਬਲਾਕ...
ਡਾ. ਬਲਜੀਤ ਕੌਰ ਨੇ ਜ਼ਿਲ੍ਹਾ ਬਠਿੰਡਾ ਦੇ ਆਂਗਣਵਾੜੀ ਕੇਂਦਰਾਂ ਦੀ ਕੀਤੀ ਅਚਨਚੇਤ ਚੈਕਿੰਗ
ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ
ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਉਸਾਰੂ ਮੀਟਿੰਗਾਂ
ਨਵੇਂ ਖੁੱਲ੍ਹੇ ਆਮ ਆਦਮੀ ਕਲੀਨਿਕ ਸਰਕਾਰ ਦੀਆਂ ਉਮੀਦਾਂ 'ਤੇ ਖਰੇ ਉਤਰ ਰਹੇ ਹਨ- ਸਿਵਲ ਸਰਜਨ
ਸਲੋਗਨ ਲਿਖਣ, ਭਾਸ਼ਣ, ਕੁਇਜ਼ ਗਤੀਵਿਧੀਆਂ ਰਾਹੀਂ ਨਸ਼ਿਆਂ ਵਿਰੁੱਧ ਦਿੱਤਾ ਹੋਕਾ
ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵੱਲੋਂ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦਾ ਵਿਰਸਾ ਗੁਰਦਾਸਪੁਰ ਕਲੰਡਰ-2025 ਜਾਰੀ