ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਆੜਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ
By Azad Soch
On

ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਸਥਾਨਕ ਮਾਰਕੀਟ ਕਮੇਟੀ ਦਫਤਰ ਵਿਖੇ ਆੜਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਬੈਠਕ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਉਨ ਨੇ ਆੜਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਉਹਨਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਨਿਪਟਾਰਾ ਹੋਵੇਗਾ। ਉਹਨਾਂ ਨੇ ਕਿਹਾ ਕਿ ਕਣਕ ਦੀ ਲਿਫਟਿੰਗ ਤੇਜ਼ ਕਰਨ ਦੀ ਸਖਤ ਹਦਾਇਤ ਕੀਤੀ ਗਈ ਹੈ। ਉਹਨਾਂ ਨੇ ਕਿਹਾ ਕਿ ਏਜੰਸੀਆਂ ਨੂੰ ਪਾਬੰਦ ਕੀਤਾ ਜਾ ਰਿਹਾ ਹੈ ਕਿ ਉਹ ਤੇਜ਼ੀ ਨਾਲ ਲਿਫਟਿੰਗ ਕਰਨ । ਉਹਨਾਂ ਨੇ ਕਿਹਾ ਕਿ ਬੀਤੇ ਇੱਕ ਦਿਨ ਵਿੱਚ ਲਗਭਗ 34 ਹਜਾਰ ਮੀਟਰਿਕ ਟਨ ਕਣਕ ਦੀ ਲਿਫਟਿੰਗ ਹੋਈ ਹੈ ਜੋ ਕਿ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ। ਉਹਨਾਂ ਨੇ ਕਿਹਾ ਕਿ ਹੁਣ ਇਸ ਨੂੰ ਹੋਰ ਵਧਾਇਆ ਜਾ ਰਿਹਾ ਹੈ ਅਤੇ ਕਿਉਂ ਜੋ ਹੁਣ ਨਵੀਂ ਕਣਕ ਦੀ ਆਮਦ ਘਟਣ ਲੱਗੀ ਹੈ ਇਸ ਲਈ ਬਹੁਤ ਜਲਦ ਸਾਰੀ ਕਣਕ ਮੰਡੀਆਂ ਵਿੱਚੋਂ ਚੱਕ ਲਈ ਜਾਵੇਗੀ। ਉਹਨਾਂ ਨੇ ਕਿਹਾ ਕਿ ਇਸ ਸਾਰੀ ਪ੍ਰਕਿਆ ਦੌਰਾਨ ਕਿਸਾਨ ਨੂੰ ਕੋਈ ਖੱਜਲ ਖੁਆਰ ਨਹੀਂ ਹੋਣ ਦਿੱਤਾ ਜਾ ਰਿਹਾ ਅਤੇ ਕਿਸਾਨ ਦੀ ਫਸਲ ਨਾਲੋਂ ਨਾਲ ਵਿਕ ਰਹੀ ਹੈ ਅਤੇ ਨਾਲੋਂ ਨਾਲ ਹੀ ਕਿਸਾਨਾਂ ਨੂੰ ਅਦਾਇਗੀ ਕੀਤੀ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਫਸਲ ਦੀ ਤੁਲਾਈ ਹੋ ਜਾਣ ਤੋਂ ਬਾਅਦ ਕਿਸਾਨ ਦਾ ਕੋਈ ਸਰੋਕਾਰ ਨਹੀਂ ਹੁੰਦਾ ਅਤੇ ਉਸਨੂੰ ਅਦਾਇਗੀ ਹੋ ਜਾਂਦੀ ਹੈ। ਖਰੀਦੀ ਗਈ ਕਣਕ ਸਬੰਧਤ ਖਰੀਦ ਏਜੰਸੀ ਦੀ ਹੁੰਦੀ ਹੈ ਅਤੇ ਉਸਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਜਲਦੀ ਤੋਂ ਜਲਦੀ ਲਿਫਟਿੰਗ ਕਰੇ। ਉਨਾਂ ਨੇ ਕਿਹਾ ਕਿ ਅਨਲੋਡਿੰਗ ਵਾਲੀ ਥਾਂ ਤੇ ਲੇਬਰ ਦੀ ਕਮੀ ਦੀ ਸ਼ਿਕਾਇਤ ਮਿਲੀ ਸੀ ਜਿਸ ਨੂੰ ਦੂਰ ਕਰਨ ਦੀ ਸਖਤ ਹਦਾਇਤ ਕਰ ਦਿੱਤੀ ਗਈ ਹੈ।। ਉਹਨਾਂ ਨੇ ਕਿਹਾ ਕਿ ਇਸ ਲਈ ਕਿਸੇ ਵੀ ਆੜਤੀਏ ਨੂੰ ਪਰੇਸ਼ਾਨ ਨਹੀਂ ਹੋਣ ਦਿੱਤਾ ਜਾਵੇਗਾ।
Tags:
Related Posts
Latest News

01 May 2025 20:15:53
ਜਲੰਧਰ, 1 ਮਈ : ਨਸ਼ਾ ਤਸਕਰੀ ਅਤੇ ਅਪਰਾਧਿਕ ਤੱਤਾਂ ਵਿਰੁੱਧ ਚੱਲ ਰਹੀ ਰੋਕਥਾਮ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਜਲੰਧਰ ਦਿਹਾਤੀ...