ਐਮ ਐਲ ਏ ਨੀਨਾ ਮਿੱਤਲ ਵੱਲੋਂ ਬਨੂੜ ਮੰਡੀ ’ਚ ਖਰੀਦ ਦੀ ਸ਼ੁਰੂਆਤ

ਐਮ ਐਲ ਏ ਨੀਨਾ ਮਿੱਤਲ ਵੱਲੋਂ ਬਨੂੜ ਮੰਡੀ ’ਚ ਖਰੀਦ ਦੀ ਸ਼ੁਰੂਆਤ


ਬਨੂੜ (ਐਸ ਏ ਐਸ ਨਗਰ), 8 ਅਕਤੂਬਰ:
ਐਮ ਐਲ ਏ ਨੀਨਾ ਮਿੱਤਲ ਵੱਲੋਂ ਮੰਗਲਵਾਰ ਨੂੰ ਬਨੂੜ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ ਗਈ। ਉਨ੍ਹਾਂ ਕਿਹਾ ਕਿ ਝੋਨੇ ਦੇ ਮੰਡੀਕਰਣ ਸੀਜ਼ਨ ਦੌਰਾਨ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਦੇ ਹਿੱਤਾਂ ਦੀ ਰੱਖਿਆ ਲਈ ਵਚਨਬੱਧ ਹੈ ਅਤੇ ਸੀਜ਼ਨ ਦੌਰਾਨ ਕਿਸੇ ਨੂੰ ਵੀ ਕੋਈ ਹੋਰ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਵਿਧਾਇਕ ਨੀਨਾ ਮਿੱਤਲ ਨੇ ਕਿਹਾ ਕਿ ਸਰਕਾਰ ਵੱਲੋਂ ਪਿਛਲੇ ਦਿਨਾਂ ’ਚ ਝੋਨੇ ਦੀ ਨਿਰ-ਵਿਘਨ ਖਰੀਦ ’ਚ ਪੈਦਾ ਹੋਈ ਖੜੋਤ ਸਾਰੀਆਂ ਸਬੰਧਤ ਧਿਰਾਂ ਨਾਲ ਮੀਟਿੰਗਾਂ ਕਰਕੇ ਦੂਰ ਕਰ ਲਿਆ ਗਿਆ ਅਤੇ ਭਵਿੱਖ ’ਚ ਝੋਨੇ ਦੀ ਖਰੀਦ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਖਰੀਦ ’ਚ ਦੇਰੀ ਦਾ ਕਾਰਨ ਅਨਾਜ ਭੰਡਾਰਾਂ ’ਚੋਂ ਸਟਾਕ ਕੇਂਦਰੀ ਏਜੰਸੀਆਂ ਦੁਆਰਾ ਸਮੇਂ ਸਿਰ ਨਾ ਚੁੱਕਣਾ ਬਣਿਆ ਹੈ, ਜਿਸ ਨੂੰ ਸਰਕਾਰ ਵੱਲੋਂ ਕੇਂਦਰ ਸਰਕਾਰ ਨਾਲ ਗੱਲਬਾਤ ਕਰਕੇ ਸਮੇਂ ਸਿਰ ਗੋਦਾਮ ਖਾਲੀ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ।
ਵਿਧਾਇਕ ਨੀਨਾ ਮਿੱਤਲ ਨੇ ਕਿਹਾ ਕਿ ਖਰੀਦ ਸੀਜ਼ਨ ਦੌਰਾਨ ਕਿਸੇ ਵੀ ਤਰ੍ਹਾਂ ਦੀਆਂ ਦਿੱਕਤਾਂ ਨਹੀਂ ਆਉਣ ਦਿੱਤੀਆਂ ਜਾਣਗੀਆਂ ਅਤੇ ਉਹ ਪ੍ਰਸ਼ਾਸਨਿਕ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਲਗਾਤਾਰ ਤਾਲਮੇਲ ’ਚ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਦੀ ਪਹਿਲ ਹਮੇਸ਼ਾਂ ਕਿਸਾਨ-ਮਜ਼ਦੂਰ ਰਹੇ ਹਨ, ਇਸ ਲਈ ਕਿਸੇ ਨੂੰ ਵੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੀਰੀ ਸਾਂਭਣ ਦੇ ਕਾਰਜ ਦੌਰਾਨ ਖੇਤਾਂ ’ਚ ਬਚੇ ਵੱਢ (ਪਰਾਲੀ) ਨੂੰ ਅੱਗ ਨਾ ਲਾਈ ਜਾਵੇ ਅਤੇ ਇਸ ਨੂੰ ਮਸ਼ੀਨਰੀ ਰਾਹੀਂ ਸੰਭਾਲ ਕੇ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਯਤਨਾਂ ’ਚ ਸਹਿਯੋਗ ਕੀਤਾ ਜਾਵੇ ਤਾਂ ਜੋ ਵਾਤਾਵਰਣ ਅਤੇ ਜ਼ਮੀਨ ਦੀ ਸਿਹਤ ਨੂੰ ਬਰਕਰਾਰ ਰੱਖਿਆ ਜਾ ਸਕੇ।

Tags:

Advertisement

Latest News

Realme 12+ 5G 12GB RAM,5000mAh ਬੈਟਰੀ,67W ਚਾਰਜਿੰਗ ਨਾਲ ਲਾਂਚ Realme 12+ 5G 12GB RAM,5000mAh ਬੈਟਰੀ,67W ਚਾਰਜਿੰਗ ਨਾਲ ਲਾਂਚ
New Delhi ,21 DEC,2024,(Azad Soch News):- Realme ਕੰਪਨੀ ਭਾਰਤ ਤੋਂ ਪਹਿਲਾਂ ਇੰਡੋਨੇਸ਼ੀਆ ਅਤੇ ਮਲੇਸ਼ੀਆ ਵਿੱਚ Realme 12+ 5G ਲਾਂਚ ਕਰ...
ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ
ਪੰਜਾਬ ਵਿਜੀਲੈਂਸ ਬਿਊਰੋ ਨੇ 4000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਰੰਗੇ ਹੱਥੀਂ ਕਾਬੂ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 21-12-2024 ਅੰਗ 821
ਪੰਜਾਬ ਵਿੱਚ ਅੱਜ ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ
ਮਸ਼ਹੂਰ ਪੰਜਾਬੀ ਗਾਇਕ ਅਤੇ ਰੈਪਰ ਏਪੀ ਢਿੱਲੋਂ ਦੇ ਸ਼ੋਅ ਤੋਂ ਪਹਿਲਾਂ ਐਨਆਈਏ ਨੇ ਪੰਜਾਬੀ ਕਲਾਕਾਰਾਂ 'ਤੇ ਹਮਲਿਆਂ ਨੂੰ ਲੈ ਕੇ ਅਲਰਟ ਜਾਰੀ ਕੀਤਾ
Cricket News: ਸਮ੍ਰਿਤੀ ਮੰਧਾਨਾ ਨੇ ਤੂਫਾਨੀ ਪਾਰੀ ਖੇਡ ਕੇ ਤੋੜੇ 5 ਵਿਸ਼ਵ ਰਿਕਾਰਡ