ਵਿਧਾਇਕ ਨਿੱਜਰ ਨੇ 14 ਲੱਖ ਰੁਪਏ ਦੀ ਲਾਗਤ ਨਾਲ ਟਿਊਬਵੈਲ ਦਾ ਕੀਤਾ ਉਦਘਾਟਨ

ਵਿਧਾਇਕ ਨਿੱਜਰ ਨੇ 14 ਲੱਖ ਰੁਪਏ ਦੀ ਲਾਗਤ ਨਾਲ ਟਿਊਬਵੈਲ ਦਾ ਕੀਤਾ ਉਦਘਾਟਨ

ਅੰਮ੍ਰਿਤਸਰ 14 ਅਗਸਤ 2024—       

                ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਵਾਰਡ ਨੰ: 65 ਵਿਖੇ ਲਾਲ ਕੁਆਟਰ ਗੁੱਜਰਪੁਰਾ ਵਿਖੇ 14 ਲੱਖ ਰੁਪਏ ਦੀ ਲਾਗਤ ਨਾਲ ਬਣੇ ਟਿਊਬਵੈਲ ਦਾ ਉਦਘਾਟਨ ਕਰਨ ਪਿਛੋਂ ਕੀਤਾ।

                ਡਾ. ਨਿੱਜਰ ਨੇ ਦੱਸਿਆ ਕਿ ਇਸ ਇਲਾਕੇ ਦੇ ਲੋਕਾਂ ਦੀ ਪਿਛਲੇ 10 ਸਾਲਾਂ ਤੋਂ ਮੰਗ ਸੀ ਕਿ ਇਥੇ ਇਕ ਪਾਣੀ ਦਾ ਟਿਊਬਵੈਲ ਲਗਾਇਆ ਜਾਵੇਕਿਉਂਕਿ ਉਹ ਲੋਕ ਪੀਣ ਵਾਲੀ ਪਾਣੀ ਦੀ ਸਮੱਸਿਆ ਤੋਂ ਤੰਗ ਸਨ। ਡਾ. ਨਿੱਜਰ ਨੇ ਕਿਹਾ ਕਿ ਅੱਜ ਲੋਕਾਂ ਦੀ ਚਿਰਾਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੂਰਾ ਕਰ ਦਿੱਤਾ ਗਿਆ ਹੈ ਅਤੇ ਹੁਣ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਕੋਈ ਸਮੱਸਿਆ ਨਹੀਂ ਰਹੇਗੀ।

                ਡਾ. ਨਿੱਜਰ ਨੇ ਦੱਸਿਆ ਕਿ ਸਾਡੀ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਸਿਹਤਸਿੱਖਿਆ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਉਨਾਂ ਕਿਹਾ ਕਿ ਲੋਕਾਂ ਨੂੰ ਸਰਕਾਰੀ ਖੱਜਲ ਖੁਆਰੀ ਤੋਂ ਬਚਾਉਣ ਲਈ ਹਰੇਕ ਵਿਧਾਨ ਸਭਾ ਹਲਕੇ ਵਿੱਚ ਆਪ ਦੀ ਸਰਕਾਰ ਤੁਹਾਡੇ ਦੁਆਰ ਤਹਿਤ ਕੈਂਪ ਲਗਾਏ ਜਾ ਰਹੇ ਹਨ। ਜਿੱਥੇ ਮੌਕੇ ਤੇ ਹੀ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਆਪਣੇ ਕੰਮਾਂ ਦੀ ਵੱਖ-ਵੱਖ ਦਫ਼ਤਰਾਂ ਦੇ ਚੱਕਰ ਨਾ ਮਾਰਨੇ ਪੈਣ।

                ਇਸ ਮੌਕੇ ਬੰਟੀ ਪਹਿਲਵਾਨ ਸ੍ਰੀ ਪ੍ਰੇਮ ਕੁਮਾਰਗਗਨ ਖੰਡੇਵਾਲੇ ਹਿੰਮਤ ਸਿੰਘਸ੍ਰੀ ਨਵਨੀਤ ਸ਼ਰਮਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644
ਸਲੋਕੁ ਮਃ ੩ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ...
5 ਅਕਤੂਬਰ ਨੂੰ ਹੋਣ ਵਾਲੇ Haryana Assembly Elections ਲਈ 1561 ਉਮੀਦਵਾਰਾਂ ਨੇ ਕੀਤਾ ਨੋਮੀਨੇਸ਼ਨ
ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਕੇਜਰੀਵਾਲ ਨੂੰ ਸੀ.ਬੀ.ਆਈ. ਦੇ ਕੇਸ ਵਿੱਚ ਵੀ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ
ਬਰਸਾਤ ਦਾ ਮੌਸਮ ਹੋਣ ਕਰਕੇ ਚੰਡੀਗੜ੍ਹ,ਮੋਹਾਲੀ ਅਤੇ ਪੰਚਕੂਲਾ ਵਿੱਚ ਡੇਂਗੂ ਦੇ ਕੇਸ ਵੱਧਦੇ ਜਾ ਰਹੇ ਹਨ
ਪੰਜਾਬ ਸਰਕਾਰ ਨੇ ਪੰਚਾਇਤ ਸੰਮਤੀਆਂ ਕੀਤੀਆਂ ਭੰਗ
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਨਾਟੋ ਦੇਸ਼ਾਂ ਨੂੰ ਸਖ਼ਤ ਚੇਤਾਵਨੀ ਦਿੱਤੀ
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਦ ਸ਼ਰਮਾ ਵੱਲੋਂ ਮੋਗਾ ਦਾ ਦੌਰਾ