ਵਿਧਾਇਕ ਰਜਨੀਸ਼ ਦਹੀਯਾ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮੁੱਦਕੀ ਵਿਖੇ ਮੈਗਾ ਪੀਟੀਐਮ ਵਿੱਚ ਕੀਤੀ ਸ਼ਿਰਕਤ

ਵਿਧਾਇਕ ਰਜਨੀਸ਼ ਦਹੀਯਾ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮੁੱਦਕੀ ਵਿਖੇ ਮੈਗਾ ਪੀਟੀਐਮ ਵਿੱਚ ਕੀਤੀ ਸ਼ਿਰਕਤ
ਮਾਪਿਆਂ ਨੂੰ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਲਈ ਕੀਤਾ ਪ੍ਰੇਰਿਤ
ਮੁੱਦਕੀ /ਫ਼ਿਰੋਜ਼ਪੁਰ 29 ਮਾਰਚ : 2025 ( ਸੁਖਵਿੰਦਰ ਸਿੰਘ ):- ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਸ਼੍ਰੀ ਰਜਨੀਸ਼ ਦਹੀਯਾ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮੁੱਦਕੀ ਵਿਖੇ ਸਾਲਾਨਾ ਨਤੀਜ਼ੇ ਐਲਾਨਣ ਮੌਕੇ ਆਯੋਜਿਤ ਮੈਗਾ ਮਾਪੇ ਅਧਿਆਪਕ ਮਿਲਣੀ ਵਿੱਚ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਦੇ ਮਾਪਿਆਂ ਤੇ ਅਧਿਆਪਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਵਿਧਾਇਕ ਵੱਲੋਂ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਾਉਣ ਲਈ ਪ੍ਰੇਰਿਤ ਕੀਤਾ ਗਿਆ।
ਸ਼੍ਰੀ ਰਜਨੀਸ਼ ਦਹੀਯਾ ਨੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਕਾਰਜਸ਼ੀਲ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਗਾਤਾਰ ਵਿਕਾਸ ਦੇ ਕੰਮ ਚੱਲ ਰਹੇ ਹਨ ਅਤੇ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਚੰਗੀ ਸਿੱਖਿਆ ਦੇ ਮੌਕੇ ਉਪਲੱਬਧ ਕਰਵਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਅੰਤਰ-ਰਾਸ਼ਟਰੀ ਪੱਧਰ ਦੇ ਸੁਧਾਰ ਲਈ ਕੰਮ ਕੀਤੇ ਜਾ ਰਹੇ ਹਨ ਜਿਸ ਦੇ ਸਿੱਟੇ ਵਜੋਂ ਸਰਕਾਰੀ ਸਕੂਲਾਂ ਦੇ ਨਤੀਜੇ ਵੀ ਹੋਰ ਬਿਹਤਰ ਹੋਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫਤ ਸਿੱਖਿਆ ਉਪਲਬਧ ਕਰਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਸਰਕਾਰ ਵੱਲੋਂ ਹੋਣਹਾਰ ਵਿਦਿਆਰਥੀਆਂ ਲਈ ਕਈ ਤਰ੍ਹਾਂ ਦੀਆਂ ਸਕੀਮਾਂ ਵੀ ਦਿੱਤੀਆਂ ਜਾਂਦੀਆਂ ਹਨ ਤਾਂ ਜੋ ਕੋਈ ਵੀ ਵਿਦਿਆਰਥੀ ਸਿੱਖਿਆ ਤੋਂ ਵਾਂਝਾ ਨਾ ਰਹੇ।
ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿੱ) ਕੋਮਲ ਅਰੋੜਾ ਨੇ ਦੱਸਿਆ ਜ਼ਿਲਾ ਸਿੱਖਿਆ ਅਫਸਰਾਂ ਅਤੇ ਸਕੂਲਾਂ ਦੇ ਪ੍ਰਿੰਸੀਪਲਾਂ ਵੱਲੋਂ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਸਕੀਮਾਂ ਬਾਰੇ ਅਤੇ ਸਿੱਖਿਆ ਬਾਰੇ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਜਾਵੇਗਾ ਤਾਂ ਜੋ ਲੋਕ ਜਾਗਰੂਕ ਹੋ ਕੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਵਧੀਆ ਪੜਾਈ ਲਈ ਦਾਖਲ ਕਰਵਾਉਣ।
ਉਨ੍ਹਾਂ ਦੱਸਿਆ ਕਿ ਅੱਜ ਜ਼ਿਲਾ ਸਿੱਖਿਆ ਅਫ਼ਸਰ (ਸੈ.ਸਿੱ) ਮੁਨੀਲਾ ਅਰੋੜਾ ਅਤੇ ਜ਼ਿਲਾ ਸਿੱਖਿਆ ਅਫ਼ਸਰ (ਐ.ਸਿੱ) ਸੁਨੀਤਾ ਰਾਣੀ ਵੱਲੋਂ ਵੀ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਮੈਗਾ ਪੀਟੀਐਮ ਵਿੱਚ ਸ਼ਾਮਿਲ ਹੋ ਕੇ ਬੱਚਿਆਂ ਦੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਵੱਧ ਤੋਂ ਵੱਧ ਬੱਚੇ ਪੜਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਇਸ ਮੌਕੇ ਰੌਬੀ ਸੰਧੂ, ਗੁਰਪ੍ਰੀਤ ਸਿੰਘ ਗਿੱਲ, ਡਾ. ਕੁਲਦੀਪ ਸਿੰਘ ਨਾਗੀ, ਰੌਸ਼ਨ ਮਨਚੰਦਾ, ਜਗਤਾਰ ਸਿੰਘ, ਪ੍ਰਿੰਸ ਗੁਪਤਾ, ਦਰਸ਼ਨ ਸਿੰਘ, ਸਰਪੰਚ ਗੁਰਨਾਮ ਸਿੰਘ ਚੰਦੜ, ਸਰਪੰਚ ਗੁਰਮੇਲ ਸਿੰਘ ਗਿੱਲ, ਬੋਹੜ ਸਿੰਘ ਭੰਗਾਲੀ, ਮਨਪ੍ਰੀਤ ਸਿੰਘ ਗਿੱਲ, ਸਕੂਲ ਦਾ ਸਟਾਫ ਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਤੇ ਮਾਪੇ ਹਾਜ਼ਰ ਸੀ।
Related Posts
Latest News
-(28).jpeg)