ਵਿਧਾਇਕ ਰਜਨੀਸ਼ ਦਹੀਯਾ ਨੇ ਵੱਖ-ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

ਵਿਧਾਇਕ ਰਜਨੀਸ਼ ਦਹੀਯਾ ਨੇ ਵੱਖ-ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

-ਵਿਧਾਇਕ ਰਜਨੀਸ਼ ਦਹੀਯਾ ਨੇ ਵੱਖ-ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

 

- ਵਿਦਿਆਰਥੀਆਂ ਨੂੰ ਸਖਤ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਕੀਤਾ ਪ੍ਰੇਰਿਤ

 

ਫ਼ਿਰੋਜ਼ਪੁਰ, 23 ਅਪ੍ਰੈਲ 2025 ( ਸੁਖਵਿੰਦਰ ਸਿੰਘ):-  ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਯਤਨਾਂ ਨਾਲ ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਨਾਲ ਸਿੱਖਿਆ ਦੇ ਖੇਤਰ ਵਿੱਚ ਵਿਕਾਸ ਦੇ ਕੀਤੇ ਗਏ ਵਾਅਦਿਆਂ ਨੂੰ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫ਼ਿਰੋਜ਼ਪੁਰ ਦਿਹਾਤੀ ਹਲਕੇ ਦੇ ਵਿਧਾਇਕ ਸ਼੍ਰੀ ਰਜਨੀਸ਼ ਦਹੀਯਾ ਨੇ ਆਪਣੇ ਹਲਕੇ ਦੇ ਪੰਜ ਸਰਕਾਰੀ ਸਕੂਲਾਂ ਵਿੱਚ ਲੱਖਾਂ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਫ਼ਿਰੋਜ਼ਪੁਰ ਸ਼੍ਰੀ ਕੋਮਲ ਅਰੋੜਾ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਫ਼ਿਰੋਜ਼ਪੁਰ-1 ਸ਼੍ਰੀਮਤੀ ਸੁਮਨਦੀਪ ਕੌਰ ਹਾਜ਼ਰ ਸਨ। 

 

          ਉਨ੍ਹਾਂ ਵੱਲੋਂ ਅੱਜ ਫ਼ਿਰੋਜ਼ਪੁਰ ਦਿਹਾਤੀ ਹਲਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਮਿਡਲ ਸਕੂਲ ਫੱਤੂ ਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਅਤੇ ਆਦਰਸ਼ ਸਕੂਲ ਬੁੱਕਣ ਖਾਂ ਵਾਲਾ ਅਤੇ ਸਰਕਾਰੀ ਹਾਈ ਸਕੂਲ ਝੋਕ ਹਰੀਹਰ ਵਿਖੇ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਕੀਤੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ। ਸ਼੍ਰੀ ਰਜਨੀਸ਼ ਦਹੀਯਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਸਿੱਖਿਆ, ਸਿਹਤ, ਖੇਡਾਂ, ਸੈਰ-ਸਪਾਟਾ, ਬਿਜਲੀ ਆਦਿ ਤੋਂ ਇਲਾਵਾ ਹੋਰਨਾਂ ਖੇਤਰਾਂ ਵਿੱਚ ਵੀ ਇੰਕਲਾਬੀ ਸੁਧਾਰ ਕੀਤੇ ਹਨ। ਉਨ੍ਹਾਂ ਕਿਹਾ ਕਿ ਰਾਜ ਦੇ ਬੱਚਿਆਂ ਨੂੰ ਮੁਫ਼ਤ ਮਿਆਰੀ ਸਿੱਖਿਆ ਉਪਲੱਬਧ ਕਰਾਉਣ ਦੇ ਨਾਲ ਨਾਲ ਖੇਡਾਂ ਨਾਲ ਜੋੜਣ ਲਈ ਹਰ ਸਾਲ ‘ਖੇਡਾਂ ਵਤਨ ਪੰਜਾਬ ਦੀਆਂ’ ਕਰਵਾਈਆਂ ਜਾ ਰਹੀਆਂ ਹਨ ਅਤੇ ਖੇਡ ਮੈਦਾਨ ਬਣਾਏ ਗਏ ਹਨ ਤਾਂ ਜੋ ਸਾਡੇ ਬੱਚੇ ਅਤੇ ਨੌਜਵਾਨ ਪੀੜ੍ਹੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨਾਲ ਵੀ ਜੁੜਨ ਅਤੇ ਤੰਦਰੁਸਤ ਤੇ ਸਿਹਤਮੰਦ ਪੰਜਾਬ ਦਾ ਨਿਰਮਾਣ ਹੋ ਸਕੇ। ਇਸ ਤੋਂ ਇਲਾਵਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਰਾਜ ਵਿੱਚੋ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾਈ ਗਈ ਹੈ ਜਿਸ ਦੇ ਨਤੀਜ਼ੇ ਵਜੋਂ ਅੱਜ ਵੱਡੀ ਗਿਣਤੀ ਵਿੱਚ ਲੋਕ ਨਸ਼ਿਆਂ ਨੂੰ ਛੱਡ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਕਰਨ ਵਾਲਿਆਂ ਦੀਆਂ ਗੈਰਕਾਨੂੰਨੀ ਜਾਇਦਾਦਾਂ ਢਹਿ-ਢੇਰੀ ਕੀਤੀਆਂ ਜਾ ਰਹੀਆ ਹਨ ਅਤੇ ਉਨ੍ਹਾਂ ਨੂੰ ਜ਼ੇਲ੍ਹਾਂ ਵਿੱਚ ਸੁੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ ਸੋਚ ਤੇ ਚੱਲਦੇ ਹੋਏ ਛੇਤੀਂ ਹੀ ਪੰਜਾਬ ਸਿੱਖਿਅਤ, ਨਸ਼ਾ ਮੁੱਕਤ, ਸਿਹਤਮੰਦ ਰੰਗਲਾ ਪੰਜਾਬ ਬਣੇਗਾ।

 

          ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਵਧੀਆ ਪੜ੍ਹਾਈ ਦੇ ਨਾਲ-ਨਾਲ ਵਧੀਆ ਮਾਹੌਲ ਸਿਰਜ ਕੇ ਬੱਚਿਆਂ ਦੇ ਚੰਗੇ ਭਵਿੱਖ ਲਈ ਕਾਰਜਸ਼ੀਲ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਧੀਆ ਸਿੱਖਿਆ ਹੀ ਮਨੁੱਖ ਨੂੰ ਉੱਚ ਅਹੁਦਿਆਂ ’ਤੇ ਪਹੁੰਚਾਉਂਦੀ ਹੈ ਅਤੇ ਇਕ ਸਿੱਖਿਅਤ ਸਮਾਜ ਹੀ ਸ਼ਕਤੀਸ਼ਾਲੀ ਦੇਸ਼ ਦੇ ਨਿਰਮਾਣ ਦੀ ਬੁਨਿਆਦ ਹੁੰਦਾ ਹੈ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਹੋਰ ਸਖਤ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਅਤੇ ਆਪਣੇ ਮਾਪਿਆਂ, ਅਧਿਆਪਕਾਂ ਤੇ ਸਕੂਲ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ ।   

ਇਸ ਮੌਕੇ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸੁੰਦਰ ਵਿਦਿਅਕ ਪ੍ਰਦਰਸ਼ਨੀਆਂ ਲਗਾਈਆਂ ਗਈਆਂ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਵੀ ਪ੍ਰਸਤੁਤ ਕੀਤੀਆਂ ਗਈਆਂ।ਇਸ ਮੌਕੇ ਪਲਵਿੰਦਰ ਸਿੰਘ ਬਰਾੜ ਵਲੂਰ ਹਲਕਾ ਕੋਆਰਡੀਨੇਟਰ ਸਿੱਖਿਆ ਫ਼ਿਰੋਜ਼ਪੁਰ ਦਿਹਾਤੀ, ਗੁਰਪ੍ਰੀਤ ਸਿੰਘ ਗਿੱਲ ਪੀਏ, ਤਲਵਿੰਦਰ ਸਿੰਘ ਖਾਲਸਾ , ਸਰਬਜੀਤ ਸਿੰਘ ਧਾਲੀਵਾਲ , ਹਰੀਸ਼ ਕੁਮਾਰ ,ਗੁਰਦੇਵ ਸਿੰਘ , ਗੁਰਪ੍ਰੀਤ ਸਿੰਘ, ਅਮਨਦੀਪ ਸਿੰਘ ਸਰਪੰਚ ਝੋਕ ਨੌਧ ਸਿੰਘ, ਜਗਦੀਪ ਸਿੰਘ ਸਰਪੰਚ ਫੱਤੂ ਵਾਲਾ, ਭਜਨ ਸਿੰਘ ਸਰਪੰਚ ਝੋਕ ਹਰੀਹਰ, ਸੀ.ਐੱਚ.ਟੀ ਬਾਬਾ ਗੁਰਬਚਨ ਸਿੰਘ ਭੁੱਲਰ, ਰਾਜੇਸ਼ ਢੀਂਗਰਾ, ਹਰਦੀਪ ਸਿੰਘ ਤੂਰ, ਗੁਰਪ੍ਰੀਤ ਕੌਰ, ਚਰਨਜੀਤ ਸਿੰਘ ਚਾਹਲ, ਤਰੁਣ, ਜਨਕ ਰਾਜ,ਅਵਤਾਰ ਸਿੰਘ, ਰਾਜੇਸ਼ ਕੁਮਾਰ ਹੈੱਡ ਟੀਚਰ , ਤਾਨੀਆ ਹੈੱਡ ਟੀਚਰ ਆਦਿ ਹਾਜ਼ਰ ਸਨ।

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 01-05-2025 ਅੰਗ 692 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 01-05-2025 ਅੰਗ 692
ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ...
ਪੰਜਾਬ ਸਿੱਖਿਆ ਕ੍ਰਾਂਤੀ" ਮੁਹਿੰਮ ਤਹਿਤ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਹਲਕੇ ਦੇ ਵੱਖ ਵੱਖ ਸਕੂਲਾਂ 'ਚ ਵਿਕਾਸ ਪ੍ਰੋਜੈਕਟਾਂ ਦੇ ਕੀਤੇ ਉਦਘਾਟਨ
ਸਿੱਖਿਆ ਕ੍ਰਾਂਤੀ: 6 ਫੁੱਟ ਡੂੰਘੇ ਸਰਕਾਰੀ ਪ੍ਰਾਇਮਰੀ ਸਕੂਲ ਬੰਗੇਹਰ ਪੱਤੀ ਨੂੰ ਮਿਲੀ ਨਵੀਂ ਇਮਾਰਤ
ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕਰਨ ਲਈ ਸਰਕਾਰੀ ਸਕੂਲਾਂ ਦੇ ਬੁਨਿਆਂਦੀ ਢਾਂਚੇ ਨੂੰ ਕਰ ਰਹੀ ਹੈ ਮਜ਼ਬੂਤ-ਵਿਧਾਇਕ ਮਾਲੇਰਕੋਟਲਾ
ਸੂਬਾ ਪੱਧਰੀ ਨਸ਼ਾ ਵਿਰੋਧੀ ਜਾਗਰੂਕਤਾ ਅਤੇ ਕਾਰਵਾਈ ਮੁਹਿੰਮ ਲਈ ਪਿੰਡ ਤੇ ਵਾਰਡ ਸੁਰੱਖਿਆ ਕਮੇਟੀਆਂ ਨੂੰ ਜਲਦ ਹੀ ਕੀਤਾ ਜਾਵੇਗਾ ਲਾਮਬੰਦ - ਕੋਆਰਡੀਨੇਟਰ ਮਾਲਵਾ ਜੋਨ ਨਸ਼ਾ ਮੁਕਤੀ ਮੋਰਚਾ
ਸਫ਼ਾਈ ਸੇਵਕਾਂ ਦੀ ਤਨਖਾਹ ਸਹੀ ਸਮੇਂ ਉਨ੍ਹਾਂ ਦੇ ਖਾਤਿਆਂ ਵਿੱਚ ਪਾਉਣੀ ਯਕੀਨੀ ਬਣਾਉਣ ਸਬੰਧਤ ਅਧਿਕਾਰੀ-ਚੇਅਰਮੈਨ
ਵਿਧਾਇਕ ਮਾਣੂੰਕੇ ਨੇ ਪਿੰਡ ਕਾਉਂਕੇ ਕਲਾਂ, ਮੱਲ੍ਹਾ ਤੇ ਚੱਕਰ ’ਚ ਕੀਤੇ ਪ੍ਰੋਜੈਕਟਾਂ ਦੇ ਉਦਘਾਟਨ