ਵਿਧਾਇਕ ਰਜਨੀਸ਼ ਦਹੀਯਾ ਵੱਲੋਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਲਈ 51 ਹਜ਼ਾਰ ਰੁਪਏ ਭੇਂਟ

ਵਿਧਾਇਕ ਰਜਨੀਸ਼ ਦਹੀਯਾ ਵੱਲੋਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਲਈ 51 ਹਜ਼ਾਰ ਰੁਪਏ ਭੇਂਟ

ਫਿਰੋਜ਼ਪੁਰ 25 ਨਵੰਬਰ 2024........

          ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਸ਼੍ਰੀਮਤੀ ਸੁਨੀਤਾ ਰਾਣੀਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਕੋਮਲ ਅਰੋੜਾ ਅਤੇ ਸਮੂਹ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਦੀ ਅਗਵਾਈ ਵਿੱਚ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ ਤਿੰਨ ਰੋਜ਼ਾ ਪ੍ਰਾਇਮਰੀ ਸਕੂਲ ਖੇਡਾਂ ਪੂਰੇ ਸ਼ਾਨੋ ਸ਼ੌਕਤ ਨਾਲ ਕਾਰਵਾਈਆਂ ਗਈਆਂ। ਇਸ ਖੇਡ ਟੂਰਨਾਮੈਂਟ ਦੌਰਾਨ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਦੇ ਕਬੱਡੀਖੋਹ-ਖੋਹ, ਕੁਸ਼ਤੀਅਥਲੈਟਿਕਸਫੁੱਟਬਾਲ ਅਤੇ ਜਿਮਨਾਸਟਿਕ ਦੇ ਮੁਕਾਬਲੇ ਕਰਵਾਏ ਗਏ।

            ਇਨ੍ਹਾਂ ਜ਼ਿਲ੍ਹਾ ਪੱਧਰੀ ਖੇਡਾਂ ਦੇ ਆਗਾਜ਼ ਦੌਰਾਨ ਵਿਧਾਇਕ ਫਿਰੋਜ਼ਪੁਰ ਦਿਹਾਤੀ ਐਡਵੋਕੇਟ ਸ੍ਰੀ. ਰਜਨੀਸ਼ ਕੁਮਾਰ ਦਹੀਯਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਉਨ੍ਹਾਂ ਨੇ ਇਨ੍ਹਾਂ ਪ੍ਰਾਇਮਰੀ ਸਕੂਲ ਖੇਡਾਂ ਲਈ 51 ਹਜ਼ਾਰ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ ਜੋ ਉਨ੍ਹਾਂ ਨੇ ਅੱਜ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਫ਼ਿਰੋਜ਼ਪੁਰ ਨੂੰ ਭੇਂਟ ਕੀਤੇ।

            ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਫ਼ਿਰੋਜ਼ਪੁਰ ਸ਼੍ਰੀਮਤੀ ਸੁਨੀਤਾ ਰਾਣੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਸ਼੍ਰੀ ਕੋਮਲ ਅਰੋੜਾ ਨੇ ਵਿਧਾਇਕ ਸ੍ਰੀ. ਰਜਨੀਸ਼ ਕੁਮਾਰ ਦਹੀਯਾ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਜ਼ਿਲ੍ਹੇ ਤੋਂ ਬਾਅਦ ਰਾਜ ਪੱਧਰ ਤੇ ਖੇਡਾਂ ਵਿਚ ਹਿੱਸਾ ਲੈਣ ਜਾ ਰਹੇ ਬੱਚਿਆਂ ਲਈ ਹੋਰ ਵਧੀਆ ਉਪਰਾਲੇ ਕੀਤੇ ਜਾ ਸਕਣਗੇ। ਉਨ੍ਹਾਂ ਕਿਹਾ ਕਿ ਰਾਸ਼ਟਰ ਪੱਧਰ ਤੇ ਖੇਡਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਦੀ ਅਸਲ ਵਿੱਚ ਨੀਂਹ ਪ੍ਰਾਇਮਰੀ ਸਕੂਲਾਂ ਵਿੱਚ ਹੀ ਬੱਝਦੀ ਹੈ। ਇਸ ਲਈ ਸਾਨੂੰ ਪ੍ਰਾਇਮਰੀ ਖੇਡਾਂ ਦੀ ਤਿਆਰੀ ਲਈ ਵਧੇਰੇ ਸੰਜੀਦਗੀ ਤੋਂ ਕੰਮ ਲੈਣਾ ਚਾਹੀਦਾ ਹੈ ।

            ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸ੍ਰੀਮਤੀ ਸੁਮਨਦੀਪ ਕੌਰਸ਼੍ਰੀ ਰਾਜਨ ਨਰੂਲਾਰਣਜੀਤ ਸਿੰਘਇੰਦਰਜੀਤ ਸਿੰਘਅੰਮ੍ਰਿਤਪਾਲ ਸਿੰਘ ਬਰਾੜਗੁਰਮੀਤ ਸਿੰਘਸੁਰਿੰਦਰ ਸਿੰਘ,ਜਸਵਿੰਦਰ ਸਿੰਘਹਰਜੀਤ ਕੌਰਸੁਖਵਿੰਦਰ ਕੌਰਭੁਪਿੰਦਰ ਸਿੰਘਸਰਬਜੀਤ ਸਿੰਘ ਟੁਰਨਾ ਆਦਿ ਹਾਜ਼ਰ ਸਨ

Tags:

Advertisement

Latest News

ਟੀਵੀ ਸ਼ੋਅ ਅਦਾਕਾਰਾ ਅਦਿਤੀ ਦੇਵ ਸ਼ਰਮਾ ਮਾਂ ਬਣੀ ਮਸ਼ਹੂਰ ਅਦਾਕਾਰਾ ਟੀਵੀ ਸ਼ੋਅ ਅਦਾਕਾਰਾ ਅਦਿਤੀ ਦੇਵ ਸ਼ਰਮਾ ਮਾਂ ਬਣੀ ਮਸ਼ਹੂਰ ਅਦਾਕਾਰਾ
New Delhi,25 NOV,2024,(Azad Soch News):-  ਟੀਵੀ ਸ਼ੋਅ ਅਦਾਕਾਰਾ ਅਦਿਤੀ ਦੇਵ ਸ਼ਰਮਾ (TV Show Actress Aditi Dev Sharma) ਅਤੇ ਪਤੀ ਸਰਵਰ...
ਸੰਸਦ ਦੇ ਸਰਦ ਰੁੱਤ ਸੈਸ਼ਨ ਵਿਚ ਸ਼ਾਮਲ ਹੋਣ ਵਾਲੇ ਲੋਕ ਸਭਾ ਮੈਂਬਰ ਹਾਜ਼ਰੀ ਦਰਸਾਉਣ ਲਈ 'ਇਲੈਕਟ੍ਰਾਨਿਕ ਟੈਬ' 'ਤੇ 'ਡਿਜੀਟਲ ਪੈੱਨ' ਦੀ ਕਰਨਗੇ ਵਰਤੋਂ
Panjab University Chandigarh ਦੀ ਸੈਨੇਟ ਦੀਆਂ ਚੋਣਾਂ ਤੁਰੰਤ ਕਰਵਾਈਆਂ ਜਾਣ: ਮਨਜੀਤ ਸਿੰਘ ਧਨੇਰ
ਭਗਵੰਤ ਸਿੰਘ ਮਾਨ ਸਰਕਾਰ ਨੇ ਮਹਿਜ਼ 32 ਮਹੀਨਿਆਂ ‘ਚ ਤਕਰੀਬਨ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ
ਨਵ-ਨਿਯੁਕਤ ਨੌਜਵਾਨਾਂ ਵੱਲੋਂ ਪਾਰਦਰਸ਼ੀ ਅਤੇ ਨਿਰਪੱਖ ਭਰਤੀ ਪ੍ਰਕਿਰਿਆ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਦੀ ਸ਼ਲਾਘਾ
ਝੋਨੇ ਦੀਆਂ 14 ਬੋਗੀਆਂ ਦੀ ਹੇਰਾਫੇਰੀ ਕਰਨ ਦੇ ਦੋਸ਼ ਹੇਠ ਚੌਲ ਮਿੱਲ ਦੇ ਮਾਲਕ ਤੇ ਭਾਈਵਾਲਾਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਅਪਰਾਧਿਕ ਮੁਕੱਦਮਾ ਦਰਜ
ਭਗਵੰਤ ਸਿੰਘ ਮਾਨ ਸਰਕਾਰ ਨੇ ਮਹਿਜ਼ 32 ਮਹੀਨਿਆਂ ‘ਚ ਤਕਰੀਬਨ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ