ਵਿਧਾਇਕ ਰੰਧਾਵਾ ਅਤੇ ਡੀ ਸੀ ਜੈਨ ਨੇ ਬਿਨਾਂ ਅੱਗ ਲਗਾਏ ਪਰਾਲੀ ਦਾ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਦਾ ਕੀਤਾ ਸਨਮਾਨ

ਵਿਧਾਇਕ ਰੰਧਾਵਾ ਅਤੇ ਡੀ ਸੀ ਜੈਨ ਨੇ ਬਿਨਾਂ ਅੱਗ ਲਗਾਏ ਪਰਾਲੀ ਦਾ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਦਾ ਕੀਤਾ ਸਨਮਾਨ

ਲਹਿਲੀ (ਐਸ.ਏ.ਐਸ. ਨਗਰ), 19 ਸਤੰਬਰ, 2024:
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਅੱਜ ਕਿਸਾਨਾਂ ਨੂੰ ਵਾਤਾਵਰਨ ਸੁਰੱਖਿਆ ਦੇ ਦੂਤ ਵਜੋਂ ਪਰਾਲੀ ਬਿਨਾਂ ਅੱਗ ਲਾਇਆਂ ਸੰਭਾਲਣ ਲਈ ਸਨਮਾਨਿਤ ਕੀਤਾ।
      ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਹਿਯੋਗ ਨਾਲ ਡੇਰਾਬੱਸੀ ਸਬ ਡਵੀਜ਼ਨ ਦੇ ਨਾਹਰ ਇੰਡਸਟਰੀਅਲ ਯੂਨਿਟ ਲਹਿਲੀ ਵਿਖੇ ਕਰਵਾਏ ਗਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਸਾਨੂੰ ਅਜਿਹੇ ਰੋਲ ਮਾਡਲਾਂ ਨੂੰ ਜਾਗਰੂਕ ਕਰਨ ਲਈ ਉਨ੍ਹਾਂ ਦੇ ਤਜ਼ਰਬੇ ਦੱਸ ਕੇ ਹੋਰ ਕਿਸਾਨਾਂ ਨੂੰ ਵੀ ਉਤਸ਼ਾਹਿਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਾਨੂੰ ਖ਼ਰਚੀਲੇ ਉਪਾਵਾਂ ਦੀ ਬਜਾਏ ਸਾਧਾਰਨ ਖੇਤੀ ਅਭਿਆਸਾਂ ਦੀ ਵਰਤੋਂ ਕਰਨੀ ਚਾਹੀਦੀ ਹੈ ਤਾਂ ਜੋ ਅਸੀਂ ਕਰਜ਼ੇ ਅਤੇ ਹੋਰ ਦੁੱਖਾਂ ਤੋਂ ਮੁਕਤ ਜੀਵਨ ਬਤੀਤ ਕਰ ਸਕੀਏ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਕੇ ਪਾਣੀ ਦੇ ਡਿੱਗਦੇ ਪੱਧਰ ਨੂੰ ਬਚਾਉਣ ਲਈ ਕੀਤੇ ਉਪਰਾਲੇ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਸਾਨੂੰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਉਣੀ ਚਾਹੀਦੀ ਜੋ ਕਿ ਮਿੱਟੀ ਅਤੇ ਸਾਡੇ ਬਨਸਪਤੀ ਅਤੇ ਜੀਵ-ਜੰਤੂਆਂ ਦੀ ਸਿਹਤ ਲਈ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਅਗਾਂਹਵਧੂ ਲੋਕਾਂ (ਕਿਸਾਨ ਜੋ ਖੇਤਾਂ ਨੂੰ ਅੱਗ ਲਗਾਉਣ ਤੋਂ ਪਰਹੇਜ਼ ਕਰਦੇ ਹਨ) ਦੁਆਰਾ ਕੀਤੇ ਗਏ ਯਤਨਾਂ ਨੂੰ ਹੋਰਾਂ ਨੂੰ ਵੀ ਅਪਣਾਉਣ ਦੀ ਲੋੜ ਹੈ। ਉਨ੍ਹਾਂ ਨੇ ਨਾਹਰ ਇੰਡਸਟਰੀਜ਼ ਦੇ ਪ੍ਰਬੰਧਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਥਾਨਕ ਨੌਜਵਾਨਾਂ ਨੂੰ ਮਿੱਲ 'ਚ ਰੁਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਮਦਦ ਕਰਨ। ਵਿਧਾਇਕ ਰੰਧਾਵਾ ਦੀ ਬੇਨਤੀ ਨੂੰ ਮੰਨਦੇ ਹੋਏ ਨਾਹਰ ਗਰੁੱਪ ਦੇ ਕਾਰਜਕਾਰੀ ਨਿਰਦੇਸ਼ਕ ਅਭਿਨਵ ਓਸਵਾਲ ਨੇ ਇੱਕ ਨੌਜਵਾਨ ਨੂੰ ਨੇਕ ਕਾਰਜ ਦੀ ਸ਼ੁਰੂਆਤ ਵਜੋਂ ਮਿੱਲ ਵਿੱਚ ਸ਼ਾਮਲ ਕੀਤਾ।
      ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਅੱਜ ਸਨਮਾਨਿਤ ਕੀਤੇ ਗਏ ਕਿਸਾਨਾਂ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਸਮਾਗਮ ਦਾ ਮਕਸਦ ਪਰਾਲੀ ਨੂੰ ਅੱਗ ਨਾ ਲਗਾ ਕੇ ਸੰਭਾਲਣ ਦਾ ਠੋਸ ਸੰਦੇਸ਼ ਦੇਣਾ ਹੈ। ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸੰਭਾਲਣ ਵਾਲੀ ਮਸ਼ੀਨਰੀ ਉਪਲਬਧ ਕਰਵਾ ਕੇ ਖੇਤੀ ਨੂੰ ਅੱਗ ਲਗਾਉਣ ਦੇ ਮਾੜੇ ਅਭਿਆਸ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਦੇ ਲਈ ਖੇਤੀਬਾੜੀ ਅਤੇ ਸਹਿਕਾਰਤਾ ਵਿਭਾਗਾਂ ਨੂੰ ਕਿਹਾ ਗਿਆ ਹੈ ਕਿ ਉਹ ਕਿਸਾਨਾਂ ਨਾਲ ਉਪਲਬਧ ਮਸ਼ੀਨਰੀ ਦੀ ਸੂਚੀ ਸਾਂਝੀ ਕਰਨ ਤਾਂ ਜੋ ਉਨ੍ਹਾਂ ਨੂੰ ਹੋਰ ਕੋਈ ਰਸਤਾ ਅਪਣਾਉਣ ਦੀ ਲੋੜ ਨਾ ਪਵੇ। ਪੀਪੀਸੀਬੀ ਦੇ ਅਧਿਕਾਰੀਆਂ ਅਤੇ ਸਥਾਨਕ ਪੁਲਿਸ ਅਧਿਕਾਰੀਆਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ ਵਿਰੁੱਧ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਸਖ਼ਤ ਹੁਕਮਾਂ ਤੋਂ ਕਿਸਾਨਾਂ ਨੂੰ ਜਾਣੂ ਕਰਵਾਉਣ ਲਈ ਵੀ ਕਿਹਾ ਗਿਆ ਹੈ।
      ਉਨ੍ਹਾਂ ਨੇ ਕਿਹਾ ਕਿ ਅਸੀਂ ਉਨ੍ਹਾਂ ਖੇਤਰਾਂ 'ਤੇ ਧਿਆਨ ਕੇਂਦਰਿਤ ਕਰ ਰਹੇ ਹਾਂ ਜਿੱਥੇ ਪਿਛਲੇ ਸਾਲ ਬਹੁਤ ਸਾਰੇ ਕੇਸ ਸਨ। ਉਨ੍ਹਾਂ ਕਿਹਾ ਕਿ ਅੱਗ ਲੱਗਣ ਦੀਆਂ ਘਟਨਾਵਾਂ ਦਾ ਗ੍ਰਾਫ ਸਾਲ-ਦਰ-ਸਾਲ ਹੇਠਾਂ ਜਾ ਰਿਹਾ ਹੈ ਕਿਉਂਕਿ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਦੀ ਮਾੜੀ ਪ੍ਰਥਾ ਨੂੰ ਛੱਡ ਰਹੇ ਹਨ। 
      ਇਸ ਮੌਕੇ ਹਰਜੀਤ ਸਿੰਘ, ਭੁਪਿੰਦਰ ਸਿੰਘ ਬਦਰਪੁਰ, ਤਰਜਿੰਦਰ ਸਿੰਘ ਸੈਦਪੁਰ ਅਤੇ ਕੁਲਵਿੰਦਰ ਸਿੰਘ ਸੋਹਾਣਾ ਆਦਿ ਕਿਸਾਨਾਂ ਨੇ ਪਰਾਲੀ ਨੂੰ ਅੱਗ ਨਾ ਲਗਾਉਣ ਦੇ ਆਪਣੇ ਤਜ਼ਰਬੇ ਸਾਂਝੇ ਕੀਤੇ। ਸਨਮਾਨਿਤ ਕੀਤੇ ਗਏ ਕਿਸਾਨਾਂ ਵਿੱਚ ਹਰਜੀਤ ਸਿੰਘ ਧੀਰੇਮਾਜਰਾ, ਗੁਰਲਾਲਾ ਸਿੰਘ ਧਰਮਗੜ੍ਹ, ਜੈ ਸਿੰਘ ਜੰਡਲੀ, ਪਰਦੀਪ ਸਿੰਘ, ਕੇਵਲ ਕ੍ਰਿਸ਼ਨ, ਨਵਜੋਤ ਸਿੰਘ ਧੀਰੇਮਾਜਰਾ ਅਤੇ ਕਮਲਪ੍ਰੀਤ ਸਿੰਘ ਸ਼ਾਮਲ ਸਨ।
       ਇਸ ਮੌਕੇ ਹਾਜ਼ਰ ਅਧਿਕਾਰੀਆਂ ਵਿੱਚ ਏਡੀਸੀ (ਜ) ਵਿਰਾਜ ਐਸ ਟਿਡਕੇ, ਐਸਡੀਐਮ ਡੇਰਾਬੱਸੀ ਡਾ. ਹਿਮਾਂਸ਼ੂ ਗੁਪਤਾ, ਏਐਸਪੀ ਡੇਰਾਬੱਸੀ ਜਯੰਤ ਪੁਰੀ, ਵਾਤਾਵਰਣ ਇੰਜੀਨੀਅਰ ਰਣਤੇਜ ਸ਼ਰਮਾ, ਮੁੱਖ ਖੇਤੀਬਾੜੀ ਅਫ਼ਸਰ ਗੁਰਮੇਲ ਸਿੰਘ ਅਤੇ ਤਹਿਸੀਲਦਾਰ ਬੀਰਕਰਨ ਸਿੰਘ ਹਾਜ਼ਰ ਸਨ।
Tags:

Advertisement

Latest News

ਰੋਜ਼ਾਨਾ ਸਵੇਰੇ ਇੱਕ ਕਟੋਰੀ ਪੁੰਗਰੀ ਮੂੰਗੀ ਦੀ ਦਾਲ ਦਾ ਸੇਵਨ ਕਰਨ ਨਾਲ ਤੁਹਾਡਾ ਸਰੀਰ ਤੰਦਰੁਸਤ ਰਹੇਗਾ ਰੋਜ਼ਾਨਾ ਸਵੇਰੇ ਇੱਕ ਕਟੋਰੀ ਪੁੰਗਰੀ ਮੂੰਗੀ ਦੀ ਦਾਲ ਦਾ ਸੇਵਨ ਕਰਨ ਨਾਲ ਤੁਹਾਡਾ ਸਰੀਰ ਤੰਦਰੁਸਤ ਰਹੇਗਾ
ਰੋਜ਼ਾਨਾ ਸਵੇਰੇ ਇੱਕ ਕਟੋਰੀ ਪੁੰਗਰੀ ਮੂੰਗੀ ਦੀ ਦਾਲ ਦਾ ਸੇਵਨ ਕਰਨ ਨਾਲ ਤੁਹਾਡਾ ਸਰੀਰ ਤੰਦਰੁਸਤ ਰਹੇਗਾ। ਮੂੰਗੀ ਦੀ ਦਾਲ ਵਿੱਚ...
ਪੰਜਾਬ ਕਿੰਗਜ਼ ਨੇ ਇੰਡੀਅਨ ਪ੍ਰੀਮੀਅਰ ਲੀਗ ਦੇ ਨਵੇਂ ਸੀਜ਼ਨ ਤੋਂ ਪਹਿਲਾਂ ਰਿਕੀ ਪੋਂਟਿੰਗ ਨੂੰ ਆਈਪੀਐਲ ਟੀਮ ਦਾ ਮੁੱਖ ਕੋਚ ਕੀਤਾ ਨਿਯੁਕਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਵਿੱਚ ਬੁੱਢਾ ਨਾਲੇ ਨੂੰ ਮਿਸ਼ਨ ਤਹਿਤ ਸਾਫ਼ ਕਰਨ ਦਾ ਐਲਾਨ
ਚੰਡੀਗੜ੍ਹ ਦੇ ਸੈਕਟਰ 24 'ਚ ਵੀਰਵਾਰ ਨੂੰ ਇਕ ਭਿਆਨਕ ਸੜਕ ਹਾਦਸੇ 'ਚ 5 ਸਾਲਾ ਅਰਨਵ ਦੀ ਮੌਤ ਹੋ
ਪਾਕਿਸਤਾਨੀ ਫੌਜ 'ਤੇ ਵੱਡਾ ਅੱਤਵਾਦੀ ਹਮਲਾ
ਮੁੱਖ ਮੰਤਰੀ ਨੇ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਮੰਗ ਦੁਹਰਾਈ
ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ,ਹਰਿਆਣਾ 'ਚ 'ਆਪ' ਤੋਂ ਬਿਨਾਂ ਕੋਈ ਸਰਕਾਰ ਨਹੀਂ ਬਣੇਗੀ