ਵਿਧਾਇਕ ਸੇਖੋਂ ਅਤੇ ਡਿਪਟੀ ਕਮਿਸ਼ਨਰ ਨੇ ਘੁਗਿਆਣਾ ਵਿਖੇ ਲਗਾਏ ਸੁਵਿਧਾ ਕੈਂਪ ਵਿੱਚ ਕੀਤੀ ਸ਼ਮੂਲੀਅਤ

ਵਿਧਾਇਕ ਸੇਖੋਂ ਅਤੇ ਡਿਪਟੀ ਕਮਿਸ਼ਨਰ ਨੇ ਘੁਗਿਆਣਾ ਵਿਖੇ ਲਗਾਏ ਸੁਵਿਧਾ ਕੈਂਪ ਵਿੱਚ ਕੀਤੀ ਸ਼ਮੂਲੀਅਤ

ਫਰੀਦਕੋਟ 21 ਜੂਨ,

          9 ਵਿਭਾਗਾਂ ਵੱਲੋਂ ਪਿੰਡ ਘੁਗਿਆਣਾ ਵਿਖੇ ਲਗਾਇਆ ਕੈਂਪ ਪਿੰਡ ਵਾਸੀਆਂ ਲਈ ਉਦੋਂ ਸਹਾਈ ਸਿੱਧ ਹੋਇਆ ਜਦੋਂ ਲੋਕਾਂ ਵੱਲੋਂ ਪੇਸ਼ ਦਰਖਾਸਤਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ। ਅੱਜ ਇਸ ਕੈਂਪ ਦੌਰਾਨ ਐਮ.ਐਲ.ਏ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਉਚੇਚੇ ਤੌਰ ਤੇ ਹਾਜ਼ਰ ਰਹੇ।

ਇਸ ਮੌਕੇ ਬੋਲਦਿਆਂ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੂਬੇ ਵਿੱਚ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਜਿਸ ਵਿੱਚ ਕਿਸੇ ਵੀ ਵਰਗ ਦੇ ਵਿਅਕਤੀ ਨੂੰ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪਾਂ ਦਾ ਮੁੱਖ ਮੰਤਵ ਲੋਕਾਂ ਨੂੰ ਘਰ ਬੈਠੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਦਿਵਾਉਣਾ ਹੈ। ਵਿਧਾਇਕ ਸੇਖੋਂ ਨੇ ਇਹ ਗੱਲ ਜ਼ੋਰ ਦੇ ਕੇ ਆਖੀ ਕਿ ਸਰਕਾਰ ਵੱਲੋਂ ਲੋਕਾਂ ਨੂੰ ਸੇਵਾਵਾਂ ਦੇਣ ਵਿੱਚ ਕਿਸੇ ਕਿਸਮ ਦੀ ਕੋਈ ਕਸਰ ਨਹੀਂ ਛੱਡੀ ਜਾਵੇਗੀ।

ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਅੱਜ ਮੁੱਖ ਤੌਰ ਤੇ ਲੋਕਾਂ ਵੱਲੋਂ ਛੱਪੜਾਂ ਦੀ ਸਫਾਈ, ਨਵਾਂ ਟਰਾਂਸਫਾਰਮਰ ਲਗਾਉਣ, ਮਕਾਨ ਦੇ ਨੁਕਸਾਨ ਸਬੰਧੀ, ਸਬਜ਼ੀ ਬੀਜ ਤੇ ਸਬਸਿਡੀ, ਪੈਨਸ਼ਨ ਸਬੰਧੀ, ਟਰਾਈ ਸਾਈਕਲ ਲੈਣ ਸਬੰਧੀ, ਬਿਜਲੀ ਦੇ ਖੰਭਿਆਂ ਸਬੰਧੀ ਆਦਿ ਦਰਖਾਸਤਾਂ ਪੇਸ਼ ਕੀਤੀਆਂ ਗਈਆਂ ਅਤੇ ਕਈ ਦਰਖਾਸਤਾਂ ਅਜਿਹੀਆਂ ਵੀ ਸਨ, ਜਿੰਨਾਂ ਦਾ ਮੌਕੇ ਤੇ ਨਿਪਟਾਰਾ ਨਹੀਂ ਹੋ ਸਕਿਆ । ਉਨ੍ਹਾਂ ਕਿਹਾ ਕਿ ਇਨ੍ਹਾਂ ਦਰਖਾਸਤਾਂ ਸਬੰਧੀ ਸਬੰਧਤ ਵਿਭਾਗ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ,ਤਾਂ ਜੋ ਇਸ ਕੰਮ ਦੌਰਾਨ ਪ੍ਰਾਪਤ ਹੋਰ ਦਰਖਾਸਤਾਂ ਦਾ ਨਿਪਟਾਰਾ ਨਿਸ਼ਚਿਤ ਸਮੇਂ ਵਿੱਚ ਕੀਤਾ ਜਾ ਸਕੇ।

ਉਨ੍ਹਾਂ ਦੱਸਿਆ ਕਿ ਅੱਜ ਕੈਪ ਦੌਰਾਨ ਜਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ, ਜਿਲ੍ਹਾ ਖੁਰਾਕ ਤੇ ਸਪਲਾਈ ਵਿਭਾਗ, ਜਿਲ੍ਹਾ ਭਲਾਈ ਅਫਸਰ, ਭਾਰਤੀ ਰੈੱਡ ਕਰਾਸ ਸੁਸਾਇਟੀ, ਜਲ ਸਪਲਾਈ ਵਿਭਾਗ, ਮੰਡੀ ਬੋਰਡ, ਕਿਰਤ ਵਿਭਾਗ, ਸਿਹਤ ਵਿਭਾਗ, ਪੰਜਾਬ ਸਟੇਟ ਫੂਡ ਕਾਰਪੋਰੇਸ਼ਨ ਆਦਿ ਵਿਭਾਗਾਂ ਵੱਲੋਂ ਕਾਊਂਟਰ ਲਗਾਏ ਗਏ ਸਨ।

ਇਸ ਮੌਕੇ ਜੀ.ਏ. ਮੈਡਮ ਤੁਸ਼ਿਤਾ ਗੁਲਾਈ, ਡੀ.ਪੀ.ਆਰ.ਓ ਸ. ਗੁਰਦੀਪ ਸਿੰਘ ਮਾਨ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Tags:

Advertisement

Latest News

ਉੱਤਰਾਖੰਡ 'ਚ ਭਾਰੀ ਮੀਂਹ ਦੇ ਅਲਰਟ ਦੇ ਮੱਦੇਨਜ਼ਰ ਐਤਵਾਰ ਨੂੰ ਚਾਰਧਾਮ ਯਾਤਰਾ ਮੁਲਤਵੀ ਉੱਤਰਾਖੰਡ 'ਚ ਭਾਰੀ ਮੀਂਹ ਦੇ ਅਲਰਟ ਦੇ ਮੱਦੇਨਜ਼ਰ ਐਤਵਾਰ ਨੂੰ ਚਾਰਧਾਮ ਯਾਤਰਾ ਮੁਲਤਵੀ
Uttarakhand, 08 July,2024,(Azad Soch News):- ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਦੇਸ਼ ਦੇ ਕਈ ਇਲਾਕਿਆਂ 'ਚ ਸਥਿਤੀ ਖਰਾਬ ਹੋ ਗਈ ਹੈ,ਉੱਤਰਾਖੰਡ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-07-2024 ਅੰਗ 657
ਭਾਰਤੀ ਹਵਾਈ ਸੈਨਾ ’ਚ ਅਗਨਵੀਰ ਵਾਯੂ ਦੀ ਭਰਤੀ ਲਈ 08 ਤੋਂ 28 ਜੁਲਾਈ ਤੱਕ ਕੀਤਾ ਜਾ ਸਕਦੈ ਆਨਲਾਈਨ ਅਪਲਾਈ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਨਰਮੇ ਦੀ ਫਸਲ ਦਾ ਨਿਰੀਖਣ ਕਰਨ ਦਾ ਕੰਮ ਲਗਾਤਾਰ ਜਾਰੀ
ਜ਼ਿਲ੍ਹੇ ਦੀਆਂ 20 ਡਰੇਨਾਂ ਦੀ ਸਫਾਈ ਦਾ ਕੰਮ ਮੁਕੰਮਲ
ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਵਾਲੇ ਕਿਸਾਨ 15 ਜੁਲਾਈ ਤੱਕ ਆਨ ਲਾਈਨ ਪੋਰਟਲ ਤੇ ਨਾਮ ਦਰਜ ਕਰਵਾ ਸਕਦੇ ਹਨ : ਮੁੱਖ ਖੇਤੀਬਾੜੀ ਅਫ਼ਸਰ
ਪ੍ਰਸ਼ਾਸਨ ਵੱਲੋਂ ਪਿੰਡ ਖਿਓ ਵਾਲੀ ਢਾਬ ਵਿਖੇ ਲਗਾਇਆ ਗਿਆ ਮੁਫਤ ਮੈਡੀਕਲ ਕੈਂਪ