ਵਿਧਾਇਕ ਸੇਖੋਂ ਨੇ ਹਰਦਿਆਲੇਆਣਾ ਵਿਖੇ ਵਿਕਾਸ ਕਾਰਜ ਕਰਵਾਏ ਸ਼ੁਰੂ

ਵਿਧਾਇਕ ਸੇਖੋਂ ਨੇ ਹਰਦਿਆਲੇਆਣਾ ਵਿਖੇ ਵਿਕਾਸ ਕਾਰਜ ਕਰਵਾਏ ਸ਼ੁਰੂ

ਫਰੀਦਕੋਟ 25 ਜੂਨ,

 ਗ੍ਰਾਮ ਪੰਚਾਇਤ ਹਰਦਿਆਲੇਆਣਾ ਵਿਖੇ ਕਾਫੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਪਿੰਡ ਦੇ ਗੰਦੇ ਪਾਣੀ ਦੇ ਨਿਕਾਸੀ ਦੀ ਸਮੱਸਿਆ ਦਾ ਹੱਲ ਸ. ਗੁਰਦਿੱਤ ਸਿੰਘ ਸੇਖੋਂ ਐਮ.ਐਲ.ਏ. ਹਲਕਾ ਫ਼ਰੀਦਕੋਟ ਵੱਲੋਂ ਪਿੰਡ ਤੋਂ ਲੈ ਕੇ ਛੱਪੜ ਤੱਕ ਪੰਚਾਇਤ ਵੱਲੋ ਗੰਦੇ ਪਾਣੀ ਦੀ ਨਿਕਾਸੀ ਲਈ ਜਮੀਨਦੋਜ਼ ਪਾਇਪਾਂ ਪਾਉਣ ਦਾ ਕੰਮ ਸ਼ੁਰੂ ਕਰਵਾ ਕੇ ਕੀਤਾ।

ਗ੍ਰਾਮ ਪੰਚਾਇਤ ਅਤੇ ਸਮੂਹ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਨੇ ਦੱਸਿਆ ਕੇ ਜਿਸ ਤਰਾਂ ਨਾਲ ਅੱਜ ਪਿੰਡ ਹਰਦਿਆਲੇਆਣਾ ਦੀ ਪੁਰਾਣੀਆਂ ਸਰਕਾਰਾਂ ਦੇ ਸਮੇਂ ਤੋਂ ਚਲੀ ਆ ਰਹੀ ਮੁਸ਼ਕਲ ਦਾ ਹੱਲ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਨਾਲ ਨਿਕਲਿਆ ਹੈ ਉਸੇ ਤਰਾਂ ਹਲਕਾ ਫ਼ਰੀਦਕੋਟ ਦੇ ਸਮੂਹ ਪਿੰਡਾਂ ਦੀਆਂ ਮੁਸ਼ਕਲਾਂ ਦਾ ਹੱਲ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਵਿੱਚ ਕੱਢਦੇ ਹੋਏ ਸੂਬੇ ਨੂੰ ਰੰਗਲਾ ਪੰਜਾਬ ਬਣਾਇਆ ਜਾਵੇਗਾ।

ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਪਿੰਡਾਂ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਪਿੰਡਾਂ ਵਿੱਚ ਹੋਣ ਵਾਲੇ ਵਿਕਾਸ ਕਾਰਜ ਪਹਿਲ ਦੇ ਅਧਾਰ ਉਪਰ ਮਿਆਰੀ ਦਰਜੇ ਦੇ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਵਿੱਚ ਧੜੇ ਬੰਦੀ ਨੂੰ ਛੱਡ ਕੇ ਪਿੰਡਾਂ ਦੇ ਵਿਕਾਸ ਲਈ ਕਿਸੇ ਇੱਕ ਪਾਰਟੀ ਦੀ ਪੰਚਾਇਤ ਨਾ ਚੁਣ ਕੇ ਪਿੰਡ ਦੀ ਪੰਚਾਇਤ ਦੀ ਚੋਣ ਸਰਬਸੰਮਤੀ ਨਾਲ ਕੀਤੀ ਜਾਵੇ ਤਾਂ ਜੋ ਸੂਬੇ ਦੇ ਪਿੰਡਾਂ ਦਾ ਬਾਕੀ ਰਹਿੰਦਾ ਵਿਕਾਸ ਹੋ ਸਕੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਦੀਪਿਕਾ ਬਾਂਸਲ ਪੰਚਾਇਤ ਸਕੱਤਰ,ਅਜੇ ਪਾਲ ਸ਼ਰਮਾ ਪੰਚਾਇਤ ਸਕੱਤਰ,ਬਾਬਾ ਗੁਰਮੀਤ ਸਿੰਘ,ਬਲਜੀਤ ਸਿੰਘ ਰੋਮਾਣਾਸੁਖਦੇਵ ਸਿੰਘਤੀਰਥ ਸਿੰਘ,ਕੁਲਵਿੰਦਰ ਸਿੰਘ (ਤਿੰਨੋ ਸਾਬਕਾ ਪੰਚ),ਸਤਵੰਤ ਸਿੰਘਜਸਕਰਨ ਸਿੰਘਜਗਰੂਪ ਸਿੰਘਲਖਵੰਤ ਸਿੰਘਜਸਵੀਰ ਸਿੰਘ ਕੈਰੋਂਮਹਿੰਦਰ ਸਿੰਘ ਸੰਧੂਗੁਰਵਿੰਦਰ ਸਿੰਘ,ਗੁਰਦਾਸ ਸਿੰਘਕੁਲਵੰਤ ਸਿੰਘਨਿਰਮਲ ਸਿੰਘ ,ਜਗਸੀਰ ਸਿੰਘ ਆਦਿ ਪਿੰਡ ਵਾਸੀ ਹਾਜਰ ਸਨ।

Tags:

Advertisement

Latest News

Desi Ghee Benefits: ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਦਾ ਦੇਸੀ ਘਿਓ Desi Ghee Benefits: ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਦਾ ਦੇਸੀ ਘਿਓ
ਆਯੁਰਵੇਦ ਮਾਹਕਾਂ ਮੁਤਾਬਕ ਘਿਓ ਵਿਟਾਮਿਨ ਡੀ (Vitamin D) ਦਾ ਇੱਕ ਵਧੀਆ ਸਰੋਤ ਹੈ ਜੋ ਸਰੀਰ ਵਿੱਚ ਕੈਲਸ਼ੀਅਮ (Calcium) ਨੂੰ ਸੋਖ...
ਡੱਚ ਨੋਬਲ ਪੁਰਸਕਾਰ ਜੇਤੂ ਪ੍ਰੋ. ਜੇਰਾਰਡ 'ਟੀ ਹੂਫਟ ਨੇ Chandigarh University ਦੇ 926 ਵਿਦਿਆਰਥੀਆਂ ਨੂੰ ਡਿਗਰੀਆਂ ਕੀਤੀ ਪ੍ਰਦਾਨ
State Election Commission Punjab ਨੇ ਮੋਹਾਲੀ ਦੇ ਜਗਤਪੁਰਾ ਗ੍ਰਾਮ ਪੰਚਾਇਤ ਦੀ ਚੋਣ ਪ੍ਰਕਿਰਿਆ ਨੂੰ ਮੁਅੱਤਲ ਕੀਤਾ
ਭਗਵੰਤ ਮਾਨ ਦੇ ਯਤਨਾਂ ਸਦਕਾ ਝੋਨੇ ਦੀ ਖਰੀਦ ਲਈ ਰਾਹ ਪੱਧਰਾ ਹੋਇਆ,ਮਿੱਲ ਮਾਲਕਾਂ ਦੀ ਹੜਤਾਲ ਖਤਮ
ਜਿਲਾ ਕਚਹਿਰੀ, ਅੰਮ੍ਰਿਤਸਰ ਵਿਖੇ ਸਵੱਛਤਾ ਅਭਿਆਨ ਸਵੱਛਤਾ ਹੀ ਸੇਵਾ ਦੀ ਸੁਰੂਆਤ
ਕੇਂਦਰੀ ਜੇਲ੍ਹ ਅੰਮ੍ਰਿਤਸਰ ਮੈਡੀਕਲ ਕੈਂਪ ਲਗਾਇਆ: ਜੱਜ ਅਮਰਦੀਪ ਸਿੰਘ ਬੈਂਸ
ਸਿਵਲ ਸਰਜਨ ਵਲੋਂ ਵੱਖ-ਵੱਖ ਸਿਹਤ ਸੰਸਥਾਵਾਂ ਦੀ ਅਚਨਚੇਤ ਚੈਕਿੰਗ