ਵਿਧਾਇਕ ਸ਼ੈਰੀ ਕਲਸੀ ਨੇ ਆਯੂਸ਼ਮਾਨ ਆਰੋਗਿਆ ਕੇਂਦਰ ਸ਼ਹਿਰੀ ਮੁੱਢਲਾ ਸਿਹਤ ਕੇਂਦਰ, ਗਾਂਧੀ ਕੈਂਪ ਮੁਹੱਲਾ ਬਟਾਲਾ ਦਾ ਕੀਤਾ ਉਦਘਾਟਨ
By Azad Soch
On
ਬਟਾਲਾ, 25 ਜਨਵਰੀ ( ) ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਵਲੋਂ ਅੱਜ ਗਾਂਧੀ ਕੈਂਪ ਮੁਹੱਲਾ ਬਟਾਲਾ ਵਿਖੇ ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ 50 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਆਯੂਸ਼ਮਾਨ ਆਰੋਗਿਆ ਕੇਂਦਰ, ਸ਼ਹਿਰੀ ਮੁੱਢਲਾ ਸਿਹਤ ਕੇਂਦਰ, ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਲੋਕਾਂ ਨੂੰ ਮਿਆਰੀ ਸਿਹਤ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਲਗਾਤਾਰ ਉਪਰਾਲੇ ਜਾਰੀ ਹਨ।
ਉਨ੍ਹਾਂ ਅੱਗੇ ਕਿਹਾ ਕਿ ਇਹ ਸਿਹਤ ਕੇਂਦਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ ਅਤੇ ਰੋਜਾਨਾਂ ਸੈਂਕੜਿਆਂ ਦੀ ਤਦਾਦ ਵਿੱਚ ਲੋਕ ਆਪਣਾ ਇਲਾਜ ਕਰਵਾ ਰਹੇ ਹਨ। ਉਨਾਂ ਕਿਹਾ ਕਿ ਇਹ ਸਿਹਤ ਕੇਂਦਰ ਆਪਣੀ ਕਾਰੁਜਗਾਰੀ ਤੇ ਖਰ੍ਹੇ ਉਤਰ ਰਹੇ ਹਨ ਅਤੇ ਇਥੇ ਡਾਕਟਰੀ ਸਲਾਹ ਦੇ ਨਾਲ-ਨਾਲ ਟੈਸਟ ਤੇ ਦਵਾਈਆਂ ਆਦਿ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ।
ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਮਹਿਜ ਪੌਣੇ ਤਿੰਨ ਸਾਲ ਦੇ ਕਾਰਜਕਾਲ ਅੰਦਰ ਸਿਹਤ, ਸਿੱਖਿਆ, ਬਿਜਲੀ ਸਮੇਤ ਵੱਖ-ਵੱਖ ਖੇਤਰਾਂ ਵਿੱਚ ਇਤਿਹਾਸਕ ਫੈਸਲੇ ਲਏ ਹਨ। ਸੂਬੇ ਦੇ 90 ਫੀਸਦ ਲੋਕਾਂ ਦੇ ਬਿੱਲ ਜੀਰੋ ਆ ਰਹੇ ਹਨ। 50,000 ਹਜ਼ਾਰ ਤੋ ਵੱਧ ਸਰਕਾਰੀ ਨੌਕਰੀਆਂ ਮੈਰਿਟ ਦੇ ਆਧਾਰ ਤੇ ਪਰਦਾਨ ਕੀਤੀਆਂ ਗਈਆਂ ਹਨ। ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਵੱਖ ਵੱਖ ਸੇਵਾਵਾਂ ਦਾ ਲਾਭ ਪੁਜਦਾ ਕਰਨ ਲਈ ਲੋਕਾਂ ਦੇ ਘਰਾਂ ਦੇ ਨੇੜੇ ਵਿਸ਼ੇਸ ਕੈਂਪ ਲਗਾਏ ਜਾ ਰਹੇ ਹਨ।
ਉਨਾਂ ਗਾਂਧੀ ਕੈਂਪ ਦੇ ਨਿਵਾਸੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਹੁਣ ਉਨ੍ਹਾਂ ਨੂੰ ਘਰ ਨੇੜੇ ਹੀ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਲੋਕਾਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕੀਤਾ।
ਬਟਾਲਾ ਹਲਕੇ ਦੇ ਵਿਕਾਸ ਦੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਹਲਕੇ ਦਾ ਚਹੁਪੱਖੀ ਵਿਕਾਸ ਤੇ ਲੋਕਾਂ ਦੀਆਂ ਮੁੱਢਲੀਆਂ ਜਰੂਰਤਾਂ ਪੂਰੀਆਂ ਕਰਨ ਲਈ ਉਹ ਵਚਨਬੱਧ ਹਨ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਤੁਸੀਂ ਮੈਨੂੰ ਸੇਵਾ ਕਰਨ ਦਾ ਮੌਕਾ ਦਿੱਤਾ, ਮੈਂ ਤੁਹਡੀ ਸੇਵਾ ਵਿੱਚ ਚੌਵੀ ਘੰਟੇ ਹਾਜ਼ਰ ਹਾਂ। ਮਹਿਜ ਦੋ ਸਾਲਾਂ ਵਿੱਚ ਬਟਾਲਾ ਵਿੱਚ ਰਿਕਾਰਡ ਵਿਕਾਸ ਕੰਮ ਕਰਵਾਏ ਗਏ ਹਨ। ਲੋਕਾਂ ਦੇ ਸਹਿਯੋਗ ਨਾਲ ਬਟਾਲਾ ਸ਼ਹਿਰ ਨੂੰ ਵਿਕਾਸ ਪੱਖੋਂ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ। ਸ਼ਹਿਰ ਵਿਚਲੀਆਂ ਸੜਕਾਂ ਨੂੰ ਚੌੜਾ ਕੀਤਾ ਜਾ ਰਿਹਾ ਹੈ। ਨਵੇਂ ਤਹਿਸੀਲ ਕੰਪਲੈਕਸ ਦੀ ਉਸਾਰੀ ਦਾ ਲਗਭਗ ਮੁਕੰਮਲ ਹੋਣ ਵਾਲਾ ਹੈ। ਸ਼ਹਿਰ ਵਿੱਚ ਸ਼ਾਨਦਾਰ ਪਾਰਕ ਅਤੇ ਗੇਟਾਂ ਦੀ ਉਸਾਰੀ ਕਰਵਾਈ ਜਾ ਰਹੀ ਹੈ।
ਇਸ ਮੌਕੇ ਡਾ ਭਾਰਤ ਭੂਸ਼ਣ, ਸਿਵਲ ਸਰਜਨ ਗੁਰਦਾਸਪੁਰ, ਡਾ ਰੋਮੀ ਮਹਾਜਨ, ਡਿਪਟੀ ਮੈਡੀਕਲ ਕਮਿਸ਼ਨਰ ਗੁਰਦਾਸਪੁਰ, ਐਸ.ਐਮ.ਓ ਬਟਾਲਾ ਮਨਿੰਦਰਜੀਤ ਸਿੰਘ ਅਤੇ ਮੈਡੀਕਲ ਅਫਸਰ ਡਾ ਕਿਰਨਦੀਪ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਇਥੇ ਦਵਾਈਆਂ ਤੇ ਟੈਸਟ ਬਿਲਕੁੱਲ ਮੁਫਤ ਮੁਹੱਈਆ ਕਰਵਾਏ ਜਾਣਗੇ । ਉਨਾਂ ਇਥੇ ਤਾਇਨਾਤ ਸਟਾਫ ਨੂੰ ਹਦਾਇਤ ਜਾਰੀ ਕੀਤੀਆਂ ਗਈਆਂ ਹਨ ਕਿ ਦਵਾਈਆਂ ਅਤੇ ਜ਼ਰੂਰੀ ਸਮਾਨ ਦੀ ਕੋਈ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ।
ਇਸ ਮੌਕੇ ਆਪ ਪਾਰਟੀ ਦੇ ਸੀਨੀਅਰ ਆਗੂ ਚੇਅਰਮੈਨ ਯਸ਼ਪਾਲ ਚੌਹਾਨ, ਸੀਨੀਅਰ ਆਗੂ ਮੈਨੇਜਰ ਅਤਰ ਸਿੰਘ ਸੀਨੀਅਰ ਮੀਤ ਪ੍ਰਧਾਨ, ਸੀਨੀਅਰ ਆਗੂ ਬਲਬੀਰ ਸਿੰਘ ਬਿੱਟੂ, ਲਾਇਨ ਰਾਜੀਵ ਵਿੱਗ, ਐਮ.ਸੀ ਬਲਵਿੰਦਰ ਸਿੰਘ ਮਿੰਟਾ, ਐਮ. ਸੀ ਸਤਨਾਮ ਸਿੰਘ, ਵਿਨੇ ਤਰੇਹਨ,ਰਜਿੰਦਰ ਜੰਬਾ,ਅਵਤਾਰ ਸਿੰਘ ਕਲਸੀ, ਜਸਬੀਰ ਸਿੰਘ ਗਿੱਲ, ਗੁਰਜੀਤ ਸਿੰਘ ,ਮਨਜੀਤ ਸਿੰਘ ਬੁਮਰਾਹ, ਮਾਸਟਰ ਤਿਲਕ ਰਾਜ, ਬਿਕਰਮਜੀਤ ਸਿੰਘ ਬਿੱਕਾ,ਭੁਪਿੰਦਰ ਸਿੰਘ, ਗਗਨ ਬਟਾਲਾ, ਪਵਨ ਕੁਮਾਰ, ਦਵਿੰਦਰ ਸਿੰਘ ਅਤੇ ਕੁਲਦੀਪ ਧਾਰੀਵਾਲ ਆਦਿ ਪਾਰਟੀ ਦੇ ਵਰਕਰ ਤੇ ਆਗੂ ਮੌਜੂਦ ਸਨ।
Tags:
Related Posts
Latest News
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ’ਚ ਲਹਿਰਾਇਆ ਕੌਮੀ ਝੰਡਾ
26 Jan 2025 21:30:09
ਚੰਡੀਗੜ੍ਹ/ ਜਲੰਧਰ, 26 ਜਨਵਰੀ: ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਪ੍ਰਸ਼ਾਸਨਿਕ ਸੁਧਾਰ, ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖ਼ਲਾਈ ਅਤੇ...