ਅਮਨਸ਼ੇਰ ਸਿੰਘ ਸ਼ੈਰੀ ਕਲਸੀ,ਹਲਕਾ ਵਿਧਾਇਕ ਬਟਾਲਾ ਨੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਦੇ ਦਿੱਤੇ ਦਿਸ਼ਾ-ਨਿਰਦੇਸ਼

ਅਮਨਸ਼ੇਰ ਸਿੰਘ ਸ਼ੈਰੀ ਕਲਸੀ,ਹਲਕਾ ਵਿਧਾਇਕ ਬਟਾਲਾ ਨੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਦੇ ਦਿੱਤੇ ਦਿਸ਼ਾ-ਨਿਰਦੇਸ਼

Batala, 25 June,(Azad Soch News):-  ਅਮਨਸ਼ੇਰ ਸਿੰਘ ਸ਼ੈਰੀ ਕਲਸੀ,ਹਲਕਾ ਵਿਧਾਇਕ ਬਟਾਲਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ਤੇ ਹੱਲ ਕਰਨ ਨੂੰ ਯਕੀਨੀ ਬਣਾਇਆ ਜਾਵੇ ਅਤੇ ਕਿਸੇ ਪ੍ਰਕਾਰ ਦੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ,ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਲੋਕਾਂ ਨੂੰ ਪੁਜਦਾ ਕੀਤਾ ਜਾਵੇ ਤਾਂ ਜੋ ਲੋਕ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਹਾਸਲ ਕਰ ਸਕਣ, ਅਮਨਸ਼ੇਰ ਸਿੰਘ ਸ਼ੈਰੀ ਕਲਸੀ,ਹਲਕਾ ਵਿਧਾਇਕ ਬਟਾਲਾ (Batala) ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ (Punjab Govt) ਵਲੋ ਸੂਬੇ ਅੰਦਰ ਵਿਕਾਸ ਕਾਰਜਾਂ ਦੇ ਨਾਲ-ਨਾਲ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ,ਉਨਾਂ ਕਿਹਾ ਕਿ ਵੱਖ-ਵੱਖ ਖੇਤਰਾਂ ਜਿਵੇਂ ਸਿਹਤ,ਸਿੱਖਿਆ,ਬਿਜਲੀ, ਅਤੇ ਸਨਅਤੀ ਖੇਤਰ ਸਮੇਤ ਹਰ ਵਰਗ ਦੀ ਭਲਾਈ ਲਈ ਰਿਕਾਰਡ ਕੰਮ ਕਰਵਾਏ ਗਏ ਹਨ,ਬਟਾਲਾ ਵਿਖੇ ਕਰਵਾਏ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਸ਼ਹਿਰ ਅੰਦਰ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਉਹ ਲੋਕਾਂ ਦੀਆਂ ਚਿਰੋਕਣੀ ਮੰਗਾਂ ਪੂਰੀਆਂ ਕੀਤੀਆਂ ਜਾ ਰਹੀਆਂ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸ਼ਹਿਰ ਵਿਚਲੀਆਂ ਸੜਕਾਂ ਤੇ ਸ਼ਹਿਰ ਦੇ ਆਲੇ ਦੁਆਲੇ ਬਾਈਪਾਸ ਰੋਡ (Bypass Road) ਚੌੜੇ ਤੇ ਮਜ਼ਬੂਤ ਬਣਾਏ ਜਾ ਰਹੇ ਹਨ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ,ਇਸ ਤੋਂ ਇਲਾਵਾ ਲੋਕਾਂ ਨੂੰ ਇੱਕ ਛੱਤ ਹੇਠਾਂ ਵੱਖ ਵੱਖ ਸਹੂਲਤਾਂ ਦੇਣ ਦੇ ਮਕਸਦ ਨਾਲ ਤਹਿਸੀਲ ਕੰਪਲੈਕਸ (Tehsil Complex) ਦੀ ਉਸਾਰੀ ਦਾ ਕੰਮ ਤੇਜ਼ ਗਤੀ ਨਾਲ ਚੱਲ ਰਿਹਾ ਹੈ।

 

Advertisement

Latest News

 ਉੱਤਰਾਖੰਡ 'ਚ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਉੱਤਰਾਖੰਡ 'ਚ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ
Uttarakhand, 8 July 2024 ,(Azad Soch News):- ਉੱਤਰਾਖੰਡ 'ਚ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਰਾਸ਼ਟਰੀ ਭੂਚਾਲ ਵਿਗਿਆਨ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੋ ਦਿਨਾਂ ਰੂਸ ਯਾਤਰਾ ਅੱਜ ਤੋਂ
ਉੱਤਰਾਖੰਡ 'ਚ ਭਾਰੀ ਮੀਂਹ ਦੇ ਅਲਰਟ ਦੇ ਮੱਦੇਨਜ਼ਰ ਐਤਵਾਰ ਨੂੰ ਚਾਰਧਾਮ ਯਾਤਰਾ ਮੁਲਤਵੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-07-2024 ਅੰਗ 657
ਭਾਰਤੀ ਹਵਾਈ ਸੈਨਾ ’ਚ ਅਗਨਵੀਰ ਵਾਯੂ ਦੀ ਭਰਤੀ ਲਈ 08 ਤੋਂ 28 ਜੁਲਾਈ ਤੱਕ ਕੀਤਾ ਜਾ ਸਕਦੈ ਆਨਲਾਈਨ ਅਪਲਾਈ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਨਰਮੇ ਦੀ ਫਸਲ ਦਾ ਨਿਰੀਖਣ ਕਰਨ ਦਾ ਕੰਮ ਲਗਾਤਾਰ ਜਾਰੀ
ਜ਼ਿਲ੍ਹੇ ਦੀਆਂ 20 ਡਰੇਨਾਂ ਦੀ ਸਫਾਈ ਦਾ ਕੰਮ ਮੁਕੰਮਲ