ਵਿਧਾਇਕ ਸ਼ੈਰੀ ਕਲਸੀ ਨੇ ਮਰੀਜ਼ਾਂ ਦੀ ਸਹੂਲਤ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਨਵੀਂ ਬਣੀ ਲਿਫਟ ਦਾ ਕੀਤਾ ਉਦਘਾਟਨ

ਵਿਧਾਇਕ ਸ਼ੈਰੀ ਕਲਸੀ ਨੇ ਮਰੀਜ਼ਾਂ ਦੀ ਸਹੂਲਤ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਨਵੀਂ ਬਣੀ ਲਿਫਟ ਦਾ ਕੀਤਾ ਉਦਘਾਟਨ

ਬਟਾਲਾ, 17 ਜਨਵਰੀ (    ) ਹਲਕਾ ਵਾਸੀਆਂ ਨੂੰ ਹੋਰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਬਟਾਲਾ ਦੇ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨਅਮਨਸ਼ੇਰ ਸਿੰਘਸ਼ੈਰੀ ਕਲਸੀ ਵਲੋਂ ਮਰੀਜਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ ਸਿਵਲ ਹਸਪਤਾਲ ਬਟਾਲਾ ਵਿਖੇ ਨਵੀਂ ਬਣੀ ਲਿਫਟ ਦਾ ਉਦਘਾਟਨ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਹਲਕਾ ਵਾਸੀਆਂ ਨੂੰ ਹੋਰ ਵਧੀਆਂ ਸਿਹਤ ਸੇਵਾਵਾਂ ਦੇਣ ਲਈ ਉਹ ਲਗਾਤਾਰ ਉਪਰਾਲੇ ਕਰ ਰਹੇ ਹਨ ਅਤੇ ਸਥਾਨਕ ਸਿਵਲ ਹਸਪਤਾਲ ਬਟਾਲਾ ਵਿਖੇ ਮਰੀਜਾਂ ਨੂੰ ਅਤਿ ਆਧੁਨਿਕ ਸਿਹਤ ਸਹੂਲਤਾਂ ਪੁਜਦਾ ਕੀਤੀਆਂ ਜਾ ਰਹੀਆਂ ਹਨ।

ਉਨਾਂ ਅੱਗੇ ਕਿਹਾ ਕਿ ਵਿਧਾਨ ਸਭਾ ਹਲਕਾ ਬਟਾਲਾ ਵਿਖੇ ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ ਆਮ ਆਦਮੀ ਕਲੀਨਿਕਾਂ ਵਿੱਚ ਸੁਚਾਰੂ ਢੰਗ ਨਾਲ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਉਹ ਲਗਾਤਰ ਡਾਕਟਰਾਂ ਨਾਲ ਮੀਟਿੰਗ ਕਰਕੇ ਉਨਾਂ ਕੋਲੋ ਮਰੀਜਾਂ ਲਈ ਹੋਰ ਬਿਹਤਰ ਸਿਹਤ ਸਹੂਲਤਾਂ ਦੇਣ ਸਬੰਧੀ ਜਾਣਕਾਰੀ ਹਾਸਲ ਕਰਦੇ ਹਨ। ਉਨਾਂ ਦੁਹਰਾਇਆ ਕਿ ਉਹ ਹਲਕਾ ਵਾਸੀਆਂ ਦੀ ਸੇਵਾ ਵਿੱਚ 24 ਘੰਟੇ ਹਾਜਰ ਹਨ ਅਤੇ ਹਲਕੇ ਅੰਦਰ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਪੁਜਦਾ ਕਰਨ ਲਈ ਉਹ ਵਚਨਬੱਧ ਹਨ।

ਇਸ ਮੌਕੇ ਸਿਵਲ ਸਰਜਨ ਡਾ. ਭਾਰਤ ਭੂਸ਼ਣਡਾ. ਰੋਮੀ ਮਹਾਜਨ ਡਿਪਟੀ ਮੈਡੀਕਲ ਕਮਿਸ਼ਨਰਡਾ. ਮਨਿੰਦਰਜੀਤ ਸਿੰਘ ਐਸ.ਐਮ.ਓ ਅਤੇ ਡਾ. ਲਖਬੀਰ ਸਿੰਘ ਭਾਗੋਵਾਲੀਆ ਮੌਜੂਦ ਸਨ।

Tags:

Advertisement

Latest News

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਲਕ ਨਗਰ 'ਚ 'ਆਪ' ਉਮੀਦਵਾਰ ਜਰਨੈਲ ਸਿੰਘ ਲਈ ਕੀਤਾ ਚੋਣ ਪ੍ਰਚਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਲਕ ਨਗਰ 'ਚ 'ਆਪ' ਉਮੀਦਵਾਰ ਜਰਨੈਲ ਸਿੰਘ ਲਈ ਕੀਤਾ ਚੋਣ ਪ੍ਰਚਾਰ
-CM ਮਾਨ ਨੇ ਤਿਲਕ ਨਗਰ 'ਚ 'ਆਪ' ਉਮੀਦਵਾਰ ਜਰਨੈਲ ਸਿੰਘ ਲਈ ਕੀਤਾ ਚੋਣ ਪ੍ਰਚਾਰ, ਲੋਹੜੀ ਪ੍ਰੋਗਰਾਮ 'ਚ ਕੀਤੀ ਸ਼ਮੂਲੀਅਤ  -...
ਪ੍ਰੇਗਨੈਂਟ ਔਰਤਾਂ ਜ਼ਰੂਰ ਖਾਓ ਕੀਵੀ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'LOCK' 23 ਜਨਵਰੀ ਨੂੰ ਹੋਵੇਗਾ ਰਿਲੀਜ਼
ਗੂਗਲ ਦੇ CEO ਸੁੰਦਰ ਪਿਚਾਈ ਦੀ ਕ੍ਰਿਕਟ 'ਚ ਐਂਟਰੀ
ਪੰਜਾਬ ਪੁਲਿਸ ਨੇ ਭਾਰਤੀ ਸੰਵਿਧਾਨ ਦੀ ਧਾਰਾ 21 ’ਤੇ ਸਿਖਲਾਈ ਵਰਕਸ਼ਾਪ ਕਰਵਾਈ
ਸੌਂਦ ਵੱਲੋਂ ਫੋਕਲ ਪੁਆਇੰਟਾਂ ਦੀ ਜਲਦ ਕਾਇਆ ਕਲਪ ਲਈ ਸਬੰਧਿਤ ਵਿਭਾਗਾਂ ਨੂੰ ਸਖ਼ਤ ਨਿਰਦੇਸ਼ ਜਾਰੀ
ਮੋਗਾ ਦੇ 7000 ਤੋਂ ਵਧੇਰੇ ਵੋਟਰ ਲੈਣਗੇ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ਚੋਣ ਕੁਇਜ਼ ਮੁਕਾਬਲਿਆਂ ਵਿੱਚ ਹਿੱਸਾ