ਰੱਖੜ ਪੁੰਨਿਆ ਦੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਵਿਧਾਇਕ ਟੌਂਗ ਵਲੋਂ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ

ਰੱਖੜ ਪੁੰਨਿਆ ਦੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਸੰਬੰਧੀ  ਵਿਧਾਇਕ ਟੌਂਗ ਵਲੋਂ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ

ਅੰਮਿ੍ਤਸਰ, 14 ਅਗਸਤ 2024 (        )- ਬਾਬਾ ਬਕਾਲਾ ਸਾਹਿਬ ਦੀ ਇਤਿਹਾਸਕ ਧਰਤੀ ਵਿਖੇ ਹਰ ਸਾਲ ਦੀ ਤਰਾਂ ਰੱਖੜ ਪੁੰਨਿਆ ਦੇ ਮੌਕੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਹਲਕਾ ਵਿਧਾਇਕ ਸ: ਦਲਬੀਰ ਸਿੰਘ ਟੌਂਗ ਨੇ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਨਾਲ ਮਿਲ ਕੇ ਸਮਾਗਮ ਸਬੰਧੀ ਵਿਚਾਰ ਚਰਚਾ ਕੀਤੀ ਅਤੇ ਮੁੱਖ ਮੰਤਰੀ ਨੂੰ ਰੱਖੜ ਪੁੰਨਿਆ ਤੇ ਪਹੁੰਚਣ ਦਾ ਸੱਦਾ ਦਿੱਤਾ। ਉਨਾਂ ਦੱਸਿਆ ਕਿ ਰਾਜ ਪੱਧਰੀ ਸਮਾਗਮ 19 ਅਗਸਤ ਨੂੰ ਸਰਕਾਰੀ ਆਈ ਟੀ ਆਈ ਵਿੱਚ ਕਰਵਾਇਆ ਜਾਵੇਗਾਜਿਸ ਵਿੱਚ ਮੁੱਖ ਮੰਤਰੀ ਸ ਭਗਵੰਤ ਮਾਨ ਵਿਸੇਸ ਤੌਰ ਉਤੇ ਸ਼ਿਰਕਤ ਕਰਨਗੇ। ਉਨ੍ਹਾਂ ਤੋਂ ਇਲਾਵਾ ਕਈ ਕੈਬਨਿਟ ਮੰਤਰੀ ਅਤੇ ਵਿਧਾਇਕ ਸਾਹਿਬਾਨ ਵੀ ਸਮਾਗਮ ਵਿੱਚ ਹਾਜ਼ਰ ਹੋਣਗੇ।

ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਐਸ.ਡੀ.ਐਮ. ਬਾਬਾ ਬਕਾਲਾ ਸ: ਰਵਿੰਦਰ ਸਿੰਘ ਅਰੋੜਾ ਨੇ ਦੱਸਿਆ  ਕਿ ਇਸ ਮੌਕੇ ਮੇਲੇ ਲਈ ਆਉਣ ਵਾਲੀਆਂ ਸਾਰੀਆਂ ਸੰਪਰਕ ਸੜਕਾਂ ਦੀ ਮੁਰੰਮਤ ਕਰਨਸੜਕਾਂ ਦੁਆਲਿਆਂ ਘਾਹ-ਬੂਟੀ ਵੱਢਣਗਲੀਆਂ ਤੇ ਸੜਕਾਂ ਦੀ ਸਫਾਈਵੱਖ-ਵੱਖ ਸੜਕਾਂ 'ਤੇ ਵੱਡੀਆਂ ਪਾਰਕਿੰਗ ਬਨਾਉਣਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨਡਾਕਟਰੀ ਸਹਾਇਤਾ ਲਈ ਟੀਮਾਂ ਤਾਇਨਾਤ ਕਰਨਮੱਛਰ ਮਾਰ ਦਵਾਈ ਦੀ ਸਪਰੇਅ ਕਰਵਾਉਣਨਿਰੰਤਰ ਬਿਜਲੀ ਸਪਲਾਈ ਚਾਲੂ ਰੱਖਣ ਅਤੇ ਮੇਲੇ ਮੌਕੇ ਵਹੀਕਲਾਂ ਦੀ ਆਵਾਜਾਈ ਨਿਯਮਤ ਕਰਨ ਲਈ ਪਾਰਟੀ ਕਰਮਚਾਰੀਆਂ ਨੂੰ  ਅੱਗੇ ਹੋ ਕੇ ਸੇਵਾ ਕਰਨ ਲਈ ਕਿਹਾ ਗਿਆ ਹੈ। ਉਨਾਂ ਕਿਹਾ ਕਿ ਮੇਲੇ ਮੌਕੇ ਸੰਗਤ ਨੂੰ ਕਿਸੇ ਤਰਾਂ ਦੀ ਮੁਸ਼ਿਕਲ ਨਹੀਂ ਆਉਣ ਦਿੱਤੀ ਜਾਵੇ।  ਉਨਾਂ ਦੱਸਿਆ ਕਿ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਦਾ ਪ੍ਰਬੰਧ ਤੇਜੀ ਨਾਲ ਚਲ ਰਿਹਾ ਹੈ ਅਤੇ ਵੱਖ-ਵੱਖ ਵਿਭਾਗਾਂ  ਦੇ ਅਧਿਕਾਰੀਆਂ ਦੀਆਂ ਡਿਊਟੀਆਂ ਇਸ ਸਮਾਗਮ ਨੂੰ ਨੇਪਰੇ ਚਾੜਨ ਲਈ ਲਗਾ ਦਿੱਤੀਆਂ ਗਈਆਂ ਹਨ।

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644
ਸਲੋਕੁ ਮਃ ੩ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ...
5 ਅਕਤੂਬਰ ਨੂੰ ਹੋਣ ਵਾਲੇ Haryana Assembly Elections ਲਈ 1561 ਉਮੀਦਵਾਰਾਂ ਨੇ ਕੀਤਾ ਨੋਮੀਨੇਸ਼ਨ
ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਕੇਜਰੀਵਾਲ ਨੂੰ ਸੀ.ਬੀ.ਆਈ. ਦੇ ਕੇਸ ਵਿੱਚ ਵੀ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ
ਬਰਸਾਤ ਦਾ ਮੌਸਮ ਹੋਣ ਕਰਕੇ ਚੰਡੀਗੜ੍ਹ,ਮੋਹਾਲੀ ਅਤੇ ਪੰਚਕੂਲਾ ਵਿੱਚ ਡੇਂਗੂ ਦੇ ਕੇਸ ਵੱਧਦੇ ਜਾ ਰਹੇ ਹਨ
ਪੰਜਾਬ ਸਰਕਾਰ ਨੇ ਪੰਚਾਇਤ ਸੰਮਤੀਆਂ ਕੀਤੀਆਂ ਭੰਗ
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਨਾਟੋ ਦੇਸ਼ਾਂ ਨੂੰ ਸਖ਼ਤ ਚੇਤਾਵਨੀ ਦਿੱਤੀ
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਦ ਸ਼ਰਮਾ ਵੱਲੋਂ ਮੋਗਾ ਦਾ ਦੌਰਾ