ਵਿਧਾਇਕ ਨੇ ਹਲਕੇ ਦੇ ਵੱਖ-ਵੱਖ ਸਕੂਲਾਂ ਚ ਕੀਤੇ ਉਦਘਾਟਨ 

ਵਿਧਾਇਕ ਨੇ ਹਲਕੇ ਦੇ ਵੱਖ-ਵੱਖ ਸਕੂਲਾਂ ਚ ਕੀਤੇ ਉਦਘਾਟਨ 

ਪੰਜਾਬ ਸਰਕਾਰ ਨੇ ਸਿੱਖਿਆ ਖੇਤਰ ’ਚ ਸੁਧਾਰਾਂ ਲਈ ਇਤਿਹਾਸਕ ਕਦਮ ਚੁੱਕੇ : ਵਿਧਾਇਕ ਸਰਾਰੀ 

 

ਵਿਧਾਇਕ ਨੇ ਹਲਕੇ ਦੇ ਵੱਖ-ਵੱਖ ਸਕੂਲਾਂ ਚ ਕੀਤੇ ਉਦਘਾਟਨ 

 

ਗੁਰੂਹਰਸਹਾਏ(ਫ਼ਿਰੋਜ਼ਪੁਰ), 19 ਅਪ੍ਰੈਲ 2025 ( ਸੁਖਵਿੰਦਰ ਸਿੰਘ ):- ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਵਿਧਾਇਕ ਗੁਰੂਹਰਸਹਾਏ ਸ. ਫੌਜਾ ਸਿੰਘ ਸਰਾਰੀ ਨੇ ਅੱਜ ਹਲਕੇ ਦੇ ਸਕੂਲਾਂ ਸਰਕਾਰੀ ਪ੍ਰਾਇਮਰੀ ਸਕੂਲ ਅਲਫੂ ਕੇ, ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਜੱਟਾਂ ਵਾਲੀ, ਸਰਕਾਰੀ ਮਿਡਲ ਸਕੂਲ ਹਾਮਦ, ਸਰਕਾਰੀ ਪ੍ਰਾਇਮਰੀ ਤੇ ਸਰਕਾਰੀ ਮਿਡਲ ਸਕੂਲ ਗੁਦੜ ਢੰਡੀ ਅਤੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਗੁਦੜ ਢੰਡੀ ਵਿੱਚ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿਚ ਸਿੱਖਿਆ ਦੇ ਖੇਤਰ ਵਿਚ ਸੁਧਾਰਾਂ ਲਈ ਇਨਕਲਾਬੀ ਕਦਮ ਚੁੱਕੇ ਹਨ। ਇਸ ਮੌਕੇ ਉਨ੍ਹਾਂ ਨਾਲ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਫ਼ਿਰੋਜ਼ਪੁਰ ਡਾ. ਸਤਿੰਦਰ ਸਿੰਘ ਵੀ ਹਾਜ਼ਰ ਸਨ। 

                   ਵਿਧਾਇਕ ਸ. ਫੌਜਾ ਸਿੰਘ ਸਰਾਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਭਰ ਦੇ ਸਕੂਲਾਂ ਦੀ ਕਾਇਆ-ਕਲਪ ਹੋਈ ਹੈ ਅਤੇ ਇਨਕਲਾਬੀ ਸੁਧਾਰ ਕੀਤੇ ਗਏ ਹਨ ਜਿਸ ਨਾਲ ਸਕੂਲਾਂ ਦਾ ਬੁਨਿਆਦੀ ਢਾਂਚਾ ਪਹਿਲਾਂ ਨਾਲੋਂ ਕਿਤੇ ਬਿਹਤਰ ਅਤੇ ਸ਼ਾਨਦਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਅਧਿਆਪਕਾਂ, ਲੈਕਚਰਾਰਾਂ ਅਤੇ ਪ੍ਰਿੰਸੀਪਲਾਂ ਨੂੰ ਵਿਦੇਸ਼ਾਂ ਵਿਚ ਟਰੇਨਿੰਗ ਦੁਆ ਕੇ ਅਧਿਆਪਨ ਦੇ ਖੇਤਰ ਵਿਚ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ ਜੋ ਕਿ ਮੌਜੂਦਾ ਮੁਕਾਬਲੇਬਾਜੀ ਦੇ ਦੌਰ ’ਚ ਵਿਦਿਆਰਥੀਆਂ ਲਈ ਕਾਫ਼ੀ ਲਾਹੇਵੰਦ ਸਾਬਿਤ ਹੋ ਰਿਹਾ ਹੈ।

ਸਰਕਾਰੀ ਸਕੂਲਾਂ ਵਿੱਚ ਇਨ੍ਹਾਂ ਵੱਡੇ ਪੱਧਰ ਤੇ ਸੁਧਾਰਾਂ ਦੇ ਨਤੀਜੇ ਵਜੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੱਖ ਵੱਖ ਖੇਤਰਾਂ ਵਿੱਚ ਨਾਮਣਾ ਖੱਟ ਰਹੇ ਹਨ ਅਤੇ ਮੈਰਿਟ ਲਿਸਟਾਂ ਵਿੱਚ ਆਪਣੇ ਨਾਂ ਦਰਜ ਕਰਾ ਰਹੇ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਯਤਨਾਂ ਸਦਕਾ ਸਰਕਾਰੀ ਸਕੂਲਾਂ ਵਿੱਚ ਕੀਤੇ ਗਏ ਸੁਧਾਰਾਂ ਅਤੇ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਤੋਂ ਪ੍ਰਭਾਵਿਤ ਹੋ ਕੇ ਵੱਡੇ ਪੱਧਰ 'ਤੇ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜਾਉਣ ਨੂੰ ਤਰਜੀਹ ਦੇਣ ਲੱਗੇ ਹਨ।

 

          ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਦਿੱਤੀਆਂ ਜਾਂਦੀਆਂ ਮੁਫ਼ਤ ਸਹੂਲਤਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਦਾ ਹੀ ਨਹੀਂ ਸਗੋਂ ਹਰ ਸਹੂਲਤ ਮੁਫ਼ਤ ਵਿਚ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਵਲੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਮੁਫ਼ਤ ਵਿਦਿਅਕ ਟੂਰ ਕਰਵਾਇਆ ਗਿਆ ਜੋ ਕਿ ਉਨ੍ਹਾਂ ਦੇ ਸਰਬਪੱਖੀ ਵਿਕਾਸ ਵਿਚ ਮਦਦਗਾਰ ਸਾਬਤ ਹੋਵੇਗਾ।

 

ਉਨ੍ਹਾਂ ਪੰਜਾਬ ਸਰਕਾਰ ਵਲੋਂ ਸਿੱਖਿਆ ਤੋਂ ਇਲਾਵਾ ਹੋਰਨਾਂ ਵਿਭਾਗਾਂ ਵਿੱਚ ਵੀ ਵੱਡੇ ਪੱਧਰ ਤੇ ਭਰਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਦੇ ਵਿਕਾਸ ਅਤੇ ਬੁਨਿਆਦੀ ਢਾਂਚੇ ਦੀ ਹੋਰ ਮਜ਼ਬੂਤੀ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਸਿੱਖਿਆ ਦੇ ਖੇਤਰ ਵਿੱਚ ਇਹ ਸੁਧਾਰ ਅੱਗੇ ਵੀ ਜਾਰੀ ਰਹਿਣਗੇ। 

 

          ਇਸ ਮੌਕੇ ਬਚਿੱਤਰ ਸਿੰਘ ਲਾਡੀ ਸਿੱਖਿਆ ਕੋਆਰਡੀਨੇਟਰ, ਸਤਨਾਮ ਚਾਂਦੀ ਸਿੱਖਿਆ ਕੋਆਰਡੀਨੇਟਰ, ਜੱਸ ਸੰਧੂ ਪਿੱਪਲੀ ਚੱਕ, ਹਰਵਿੰਦਰ ਸਿੰਘ ਲਾਲਚੀਆਂ, ਸੁਖਬੀਰ ਸ਼ਰਮਾ ਸਰਪੰਚ, ਬਲਾਕ ਪ੍ਰਧਾਨ ਗਗਨ ਘੁੱਲਾ, ਹਰਮਨਦੀਪ ਲਾੜੀਆਂ, ਦਰਸ਼ਨ ਸਿੰਘ ਮੀਡੀਆ ਕੋਆਰਡੀਨੇਟਰ, ਪ੍ਰੇਮ ਸਿੰਘ ਪ੍ਰਿੰਸੀਪਲ, ਸਤੀਸ਼ ਕੁਮਾਰ ਪ੍ਰਿੰਸੀਪਲ, ਪ੍ਰੀਤ ਹਾਮਦ ਆਦਿ ਵੀ ਮੌਜੂਦ ਸਨ।

Tags:

Advertisement

Latest News

ਜਲੰਧਰ ਦਿਹਾਤੀ ਪੁਲਿਸ ਵੱਲੋਂ ਮੁਕਾਬਲੇ ਦੌਰਾਨ ਖ਼ਤਰਨਾਕ ਅਪਰਾਧੀ ਗ੍ਰਿਫ਼ਤਾਰ ਜਲੰਧਰ ਦਿਹਾਤੀ ਪੁਲਿਸ ਵੱਲੋਂ ਮੁਕਾਬਲੇ ਦੌਰਾਨ ਖ਼ਤਰਨਾਕ ਅਪਰਾਧੀ ਗ੍ਰਿਫ਼ਤਾਰ
ਜਲੰਧਰ, 1 ਮਈ : ਨਸ਼ਾ ਤਸਕਰੀ ਅਤੇ ਅਪਰਾਧਿਕ ਤੱਤਾਂ ਵਿਰੁੱਧ ਚੱਲ ਰਹੀ ਰੋਕਥਾਮ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਜਲੰਧਰ ਦਿਹਾਤੀ...
ਬਰਿੰਦਰ ਕੁਮਾਰ ਗੋਇਲ ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਦਾ ਬੀ.ਬੀ.ਐਮ.ਬੀ. ਦਾ ਫ਼ੈਸਲਾ ਮੁੱਢੋਂ ਰੱਦ
ਸੂਬੇ ਵਿੱਚ ਪਸ਼ੂਧਨ ਨੂੰ ਹੁਲਾਰਾ ਦੇਣ ਲਈ ਕੇਰਲਾ ਦੇ ਫ੍ਰੋਜ਼ਨ ਸੀਮਨ ਅਤੇ ਬਾਇਓਟੈਕ ਨਵੀਨਤਾਵਾਂ ‘ਤੇ ਪੰਜਾਬ ਦਾ ਧਿਆਨ
ਹਥਿਆਰ ਤਸਕਰੀ ਮਾਮਲੇ ਵਿੱਚ ਫਰਾਰ ਮੁਲਜ਼ਮ ਦੀ ਭਾਲ ਕਰਦਿਆਂ ਅੰਮ੍ਰਿਤਸਰ ਸਥਿਤ ਉਸਦੇ ਟਿਕਾਣੇ ਤੋਂ 5 ਕਿਲੋ ਹੈਰੋਇਨ ਬਰਾਮਦ
ਭਾਰਤੀ ਚੋਣ ਕਮਿਸ਼ਨ ਵੱਲੋਂ ਤਿੰਨ ਨਵੀਆਂ ਪਹਿਲਕਦਮੀਆਂ ਸ਼ੁਰੂ: ਸਿਬਿਨ ਸੀ
ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਸਕਾਲਰਸ਼ਿਪ ਵਿੱਚ ਇਤਿਹਾਸਕ ਰਿਕਾਰਡ, 242 ਕਰੋੜ ਜਾਰੀ — ਭਾਰਤ ਸਰਕਾਰ ਵੱਲੋਂ ਵੀ ਸ਼ਲਾਘਾ
ਬੀ.ਬੀ.ਐਮ.ਬੀ. ਦਾ ਫੈਸਲਾ ਪੰਜਾਬ ਨਾਲ ਧੱਕਾ, ਪੰਜਾਬੀਆਂ ਖਿਲਾਫ਼ ਡੂੰਘੀ ਸਾਜਿਸ਼ : ਡਾ. ਰਾਜ ਕੁਮਾਰ ਚੱਬੇਵਾਲ