ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ਚੋਣ ਕੁਇੱਜ਼ ਮੁਕਾਬਲਿਆਂ ਵਿੱਚ ਮੋਗਾ ਵਾਸੀ ਦਿਖਾ ਰਹੇ ਦਿਲਚਸਪੀ

 ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ਚੋਣ ਕੁਇੱਜ਼ ਮੁਕਾਬਲਿਆਂ ਵਿੱਚ ਮੋਗਾ ਵਾਸੀ ਦਿਖਾ ਰਹੇ ਦਿਲਚਸਪੀ

ਮੋਗਾ 8 ਜਨਵਰੀ :
            ਲੋਕਤੰਤਰ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਅਤੇ ਸੰਵਿਧਾਨਕ ਹੱਕ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਰਾਸ਼ਟਰੀ ਵੋਟਰ ਦਿਵਸ’ ਨੂੰ ਸਮਰਪਿਤ ਪੰਜਾਬ ਇਲੈਕਸ਼ਨ ਕੁਇੱਜ਼-2025’ ਤਹਿਤ ਮੁਕਾਬਲੇ ਆਨਲਾਈਨ ਅਤੇ ਆਫ਼ਲਾਈਨ ਦੋਵੇਂ ਤਰ੍ਹਾਂ ਨਾਲ ਕਰਵਾਏ ਜਾ ਰਹੇ ਹਨ।

            ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਚਾਰੂਮਿਤਾ ਨੇ ਦੱਸਿਆ ਕਿ ਇਹਨਾਂ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਮੋਗਾ ਵਾਸੀ ਬਹੁਤ ਹੀ ਦਿਲਚਸਪੀ ਦਿਖਾ ਰਹੇ ਹਨ ਰਜਿਸਟ੍ਰੇਸ਼ਨ ਸ਼ੁਰੂ ਹੋਣ ਤੋਂ ਥੋੜੇ ਦਿਨਾਂ ਵਿੱਚ ਹੀ ਹੁਣ ਤੱਕ 204 ਉਮੀਦਵਾਰਾਂ ਨੇ ਇਹਨਾਂ ਮੁਕਾਬਲਿਆਂ ਲਈ ਆਪਣੇ ਆਪ ਨੂੰ ਰਜਿਸਟਰਡ ਕਰਵਾ ਦਿੱਤਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਹ ਅੰਕੜਾ ਹੋਰ ਵੀ ਵਧੇਗਾ ਕਿਉਂਕਿ ਸਕੂਲਾਂ, ਕਾਲਜਾਂ ਅਤੇ ਹੋਰ ਅਦਾਰਿਆਂ ਵਿੱਚ ਇਹਨਾਂ ਮੁਕਾਬਿਲਾਂ ਪ੍ਰਤੀ ਜਾਗਰੂਕਤਾ ਫੈਲਾਈ ਜਾ ਰਹੀ ਹੈ।

          ਉਹਨਾਂ ਦੱਸਿਆ ਕਿ ਇਹਨਾਂ ਮੁਕਬਲਿਆਂ ਲਈ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 17 ਜਨਵਰੀ 2025  ਹੈ। ਆਨਲਾਈਨ ਇਲੈਕਸ਼ਨ ਕੁਇੱਜ਼ ਮੁਕਾਬਲਾ 19 ਜਨਵਰੀ 2025 ਨੂੰ ਅਤੇ ਸੂਬਾ ਪੱਧਰੀ ਆਫ਼ਲਾਈਨ ਮੁਕਾਬਲਾ 24 ਜਨਵਰੀ 2025 ਨੂੰ ਹੋਵੇਗਾ।
          ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪਹਿਲੇ ਗੇੜ ਵਿੱਚ ਆਨਲਾਈਨ ਮੁਕਾਬਲੇ ਤਹਿਤ ਜ਼ਿਲ੍ਹਾ ਪੱਧਰ ਤੇ ਜੇਤੂਆਂ ਦੀ ਪਹਿਚਾਣ ਕੀਤੀ ਜਾਵੇਗੀ ਅਤੇ ਫਾਈਨਲ ਆਫ਼ਲਾਈਨ ਮੁਕਾਬਲਾ 23 ਜ਼ਿਲ੍ਹਿਆਂ ਦੇ ਜੇਤੂਆਂ ਵਿਚਕਾਰ 24 ਜਨਵਰੀ 2025 ਨੂੰ ਲੁਧਿਆਣਾ ਵਿਖੇ ਕਰਵਾਇਆ ਜਾਵੇਗਾ। ਰਾਜ ਪੱਧਰੀ ਮੁਕਾਬਲਿਆਂ ਦੇ ਸੂਬਾ ਪੱਧਰ ਤੇ ਜੇਤੂਆਂ ਨੂੰ ਪਹਿਲਾ ਇਨਾਮ ਵਿੰਡੋਂ ਲੈਪਟਾਪ,ਦੂਜਾ ਇਨਾਮ ਐਂਡਰੋਇਡ ਟੈਬਲੇਟ ਅਤੇ ਤੀਜਾ ਇਨਾਮ ਸਮਾਰਟ ਵਾਚ ਦੇ ਕੇ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਰਾਸ਼ਟਰੀ ਵੋਟਰ ਦਿਵਸ ਮੌਕੇ ਲੁਧਿਆਣਾ ਵਿਖੇ ਸਨਮਾਨਿਤ ਕੀਤਾ ਜਾਵੇਗਾ ।
          ਉਨ੍ਹਾਂ ਦੱਸਿਆ ਕਿ ਪੰਜਾਬ ਇਲੈਕਸ਼ਨ ਕੁਇੱਜ਼-2025 ਲਈ ਆਨਲਾਈਨ ਰਜਿਸਟਰੇਸ਼ਨ  https://Punjab.indiastatquiz.com/ ’ ਤੇ ਕਰਵਾਈ ਜਾ ਸਕਦੀ ਹੈ। ਮੁਕਾਬਲੇ ਵਿੱਚ ਸ਼ਾਮਿਲ ਹੋਣ ਲਈ ਵੋਟਰ ਸ਼ਨਾਖਤੀ ਕਾਰਡਅਧਾਰ ਕਾਰਡ ਅਤੇ ਸਕੂਲ/ਕਾਲਜ ਵਲੋਂ ਜਾਰੀ ਕੀਤਾ ਗਿਆ ਪਹਿਚਾਣ ਪੱਤਰ ਜਮ੍ਹਾ ਕਰਵਾਇਆ ਜਾ ਸਕਦਾ ਹੈ।

          ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਨੌਜਵਾਨ ਵੋਟਰਾਂ ਨੂੰ ਰਾਸ਼ਟਰੀ ਵੋਟਰ ਦਿਵਸ’ ਨੂੰ ਸਮਰਪਿਤ ਕਰਵਾਏ ਜਾ ਰਹੇ ਆਨਲਾਈਨ ਕੁਇੱਜ਼ ਮੁਕਾਬਲੇ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕੀਤੀ।

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 09-01-2025 ਅੰਗ 702 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 09-01-2025 ਅੰਗ 702
ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ...
ਦਿੱਲੀ 'ਚ ਭਾਜਪਾ ਨੂੰ ਝਟਕਾ,ਮੰਦਰ ਸੈੱਲ ਦੇ ਕਈ ਸੰਤ 'ਆਪ' 'ਚ ਸ਼ਾਮਲ
ਕੇਂਦਰ ਸਰਕਾਰ ਨੇ ਚੰਡੀਗੜ੍ਹ ਵਿੱਚ ਪ੍ਰਸ਼ਾਸਕ ਦੇ ਸਲਾਹਕਾਰ ਦੇ ਅਹੁਦੇ ਨੂੰ ਖ਼ਤਮ ਕਰ ਦਿੱਤਾ
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਬੇਟੀ ਮਰੀਅਮ ਨਵਾਜ਼ ਨੇ ਹਾਲ ਹੀ 'ਚ ਪਾਕਿਸਤਾਨ ਪਹੁੰਚੇ
ਚਿੱਟੇ ਕੁੜਤੇ-ਚਾਦਰੇ 'ਚ ਸ਼ਾਨਦਾਰ ਲੱਗ ਰਹੇ ਨੇ ਦੇਵ ਖਰੌੜ ਅਤੇ ਗੁੱਗੂ ਗਿੱਲ
ਗੁੜ ‘ਚ ਲੁਕਿਆ ਹੈ ਸਿਹਤ ਦਾ ਰਾਜ
ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿੱਚ ਮੁੱਖ ਸਕੱਤਰ ਲਾਉਣ ਦਾ ਕੀਤਾ ਵਿਰੋਧ