ਵੋਟ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਜਬੂਤ ਕਰਨ ਲਈ ਕੀਤਾ ਪ੍ਰੇਰਿਤ

ਵੋਟ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਜਬੂਤ ਕਰਨ ਲਈ ਕੀਤਾ ਪ੍ਰੇਰਿਤ

ਬਠਿੰਡਾ, 26 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਗੁਰੂ ਅਰਜਨ ਦੇਵ ਨਗਰ ਦੇ ਬੂਥ ਨੰਬਰ 76 ਵਿਖੇ ਸਵੀਪ ਗਤੀਵਿਧੀਆਂ ਤਹਿਤ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਗਿਆ। ਇਸ ਕੈਂਪ ਦੌਰਾਨ 92-ਬਠਿੰਡਾ (ਸ਼ਹਿਰੀ) ਸਵੀਪ ਟੀਮ ਮੈਂਬਰਾਂ ਵੱਲੋਂ ਸਮੂਹ ਵੋਟਰਾਂ ਨੂੰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਬੂਤ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ।

       ਇਸ ਮੌਕੇ ਸਵੀਪ ਟੀਮ ਵੱਲੋਂ ਵੋਟਰਾਂ ਨੂੰ ਉਤਸਾਹਿਤ ਕਰਦਿਆਂ ਵੋਟ ਦੀ ਮੱਹਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵੱਲੋਂ ਇਕੱਤਰ ਵੋਟਰਾਂ ਨੂੰ ਵੋਟਿੰਗਸਕਸ਼ਮ ਐਪਵੋਟਰ ਹੈਲਪ ਲਾਈਨਸੀ-ਵੀਜ਼ਲ ਤੇ ਕੇ.ਵਾਈ.ਸੀ ਐਪ ਸਬੰਧੀ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।

          ਇਸ ਮੌਕੇ ਸਵੀਪ ਟੀਮ ਮੈਂਬਰਾਂ ਤੋਂ ਇਲਾਵਾ ਨਗਰ ਵਾਸੀ ਆਦਿ ਹਾਜ਼ਰ ਸਨ।

Tags:

Advertisement

Latest News