ਵੋਟ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਜਬੂਤ ਕਰਨ ਲਈ ਕੀਤਾ ਪ੍ਰੇਰਿਤ
By Azad Soch
On
ਬਠਿੰਡਾ, 17 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਐਨ.ਐਫ.ਐਲ ਕਲੋਨੀ ਦੇ ਕਮਿਊਨਿਟੀ ਸੈਂਟਰ ਦੇ ਬੂਥ ਨੰਬਰ 3 ਵਿਖੇ ਸਵੀਪ ਗਤੀਵਿਧੀਆਂ ਤਹਿਤ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ 92-ਬਠਿੰਡਾ (ਸ਼ਹਿਰੀ) ਸਵੀਪ ਟੀਮ ਮੈਂਬਰਾਂ ਵੱਲੋ ਆਪਣੀ ਵੋਟ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਜਬੂਤ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਵੋਟਰਾਂ ਨੂੰ ਉਤਸਾਹਿਤ ਕਰਦਿਆਂ ਵੋਟ ਦੀ ਮੱਹਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਇਸ ਦੌਰਾਨ ਇਕੱਤਰ ਵੋਟਰਾਂ ਨੂੰ ਵੋਟਿੰਗ, ਸਕਸ਼ਮ ਐਪ, ਵੋਟਰ ਹੈਲਪ ਲਾਈਨ, ਸੀ-ਵੀਜ਼ਲ ਤੇ ਕੇ.ਵਾਈ.ਸੀ ਐਪ ਸਬੰਧੀ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਸਵੀਪ ਟੀਮ ਮੈਬਰਾਂ ਤੋਂ ਇਲਾਵਾ ਵਿਦਿਆਰਥੀ ਆਦਿ ਹਾਜ਼ਰ ਸਨ।
Tags:
Latest News
ਆਈਲੈਟਸ ਸੈਂਟਰਾਂ ਵਿਖੇ ਚਲਾਇਆ ਗਿਆ ਵੋਟਰ ਜਾਗਰੂਕਤਾ ਅਭਿਆਨ
18 May 2024 22:18:16
ਅੰਮ੍ਰਿਤਸਰ18 ਮਈ 2024:---ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਆਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ...