ਪੰਚਾਇਤੀ ਚੋਣਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸ਼੍ਰੀ ਪਰਦੀਪ ਕੁਮਾਰ ਨੂੰ ਮਾਨਸਾ ਵਿਖੇ ਕੀਤਾ ਆਬਜ਼ਰਵਰ ਵਜੋਂ ਨਿਯੁਕਤ
ਮਾਨਸਾ, 04 ਅਕਤੂਬਰ :
ਗਰਾਮ ਪੰਚਾਇਤ ਚੋਣਾਂ-2024 ਨੂੰ ਸੁਚੱਜੇ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਮਾਨਸਾ ਵਿਖੇ ਕਮਿਸ਼ਨਰ ਜਲੰਧਰ ਡਵੀਜ਼ਨ, ਜਲੰਧਰ ਸ਼੍ਰੀ ਪਰਦੀਪ ਕੁਮਾਰ ਆਈ.ਏ.ਐਸ. ਨੂੰ ਆਬਜ਼ਰਵਰ ਵਜੋਂ ਨਿਯੁਕਤ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਮਾਨਸਾ ਵਿਖੇ ਆਉਣ ਉਪਰੰਤ ਉਨ੍ਹਾਂ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਜਾ ਕੇ ਪੰਚਾਇਤੀ ਚੋਣਾਂ ਸਬੰਧੀ ਦਾਖਲ ਕੀਤੀਆਂ ਜਾ ਰਹੀਆਂ ਨਾਮਜ਼ਦਗੀਆਂ ਦੀ ਪ੍ਰਕਿਰਿਆ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਆਕਾਸ਼ ਬਾਂਸਲ ਆਈ.ਏ.ਐਸ. ਅਤੇ ਐਸ.ਡੀ.ਐਮ. ਮਾਨਸਾ ਸ਼੍ਰੀ ਕਾਲਾ ਰਾਮ ਕਾਂਸਲ ਵੀ ਮੌਜੂਦ ਸਨ।
ਉਨ੍ਹਾਂ ਦੱਸਿਆ ਕਿ ਪੰਚਾਇਤੀ ਚੋਣਾਂ ਸਬੰਧੀ ਕਿਸੇ ਵੀ ਕਿਸਮ ਦੀ ਸ਼ਿਕਾਇਤ ਸਬੰਧੀ ਈ.ਮੇਲ. [email protected] ’ਤੇ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਚੋਣਾਂ ਦੌਰਾਨ ਆਬਜ਼ਰਵਰ ਸ਼੍ਰੀ ਪਰਦੀਪ ਕੁਮਾਰ ਆਈ.ਏ.ਐਸ. ਪੰਜਾਬ ਮੰਡੀ ਬੋਰਡ ਦੇ ਰੈਸਟ ਹਾਊਸ, ਸਿਰਸਾ ਰੋਡ ਮਾਨਸਾ ਵਿਖੇ ਠਹਿਰਣਗੇ।