ਨਗਰ ਨਿਗਮ ਅਬੋਹਰ ਵੱਲੋਂ 19 ਤੋਂ 23 ਅਗਸਤ ਤੱਕ ਸ਼ਹਿਰ ਵਿੱਚ ਚਲਾਈ ਜਾਵੇਗੀ ਵਿਸ਼ੇਸ਼ ਸਫਾਈ ਮੁਹਿੰਮ-ਸੇਨੂ ਦੁੱਗਲ

ਨਗਰ ਨਿਗਮ ਅਬੋਹਰ ਵੱਲੋਂ 19 ਤੋਂ 23 ਅਗਸਤ ਤੱਕ ਸ਼ਹਿਰ ਵਿੱਚ ਚਲਾਈ ਜਾਵੇਗੀ ਵਿਸ਼ੇਸ਼ ਸਫਾਈ ਮੁਹਿੰਮ-ਸੇਨੂ ਦੁੱਗਲ

ਅਬੋਹਰ 16 ਅਗਸਤ

ਨਗਰ ਨਿਗਮ ਕਮਿਸ਼ਨਰ-ਕਮ-ਡਿਪਟੀ ਕਮਿਸ਼ਨਰ ਡਾਸੇਨੂ ਦੁੱਗਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਫ-ਸਫਾਈ ਨੂੰ ਲੈ ਕੇ ਪੂਰੀ ਤਰ੍ਹਾਂ ਗੰਭੀਰ ਹੈ ਇਸੇ ਲੜੀ ਤਹਿਤ 19 ਤੋਂ 23 ਅਗਸਤ 2024 ਤੱਕ ਨਗਰ ਨਿਗਮਾਂ ਵਿਖੇ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਜਾਣੀ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਅਬੋਹਰ ਸ਼ਹਿਰ ਵਿਖੇ ਸਾਫ-ਸਫਾਈ ਮੁਹਿੰਮ ਨੂੰ ਇੰਨ-ਬਿੰਨ ਲਾਗੂ ਕਰਨ ਲਈ ਵਚਨਬੱਧ ਹੈ

ਕਮਿਸ਼ਨਰ ਡਾਸੇਨੂ ਦੁੱਗਲ ਨੇ ਕਿਹਾ ਕਿ ਸਾਫ-ਸਫਾਈ ਮੁਹਿੰਮ ਦੌਰਾਨ ਵੱਖ-ਵੱਖ ਦਿਨਾਂ ਨੂੰ ਸਮਰਪਿਤ ਵੱਖ-ਵੱਖ ਗਤੀਵਿਧੀਆਂ ਉਲੀਕੀਆਂ ਜਾਣਗੀਆ ਉਨ੍ਹਾ ਕਿਹਾ ਕਿ ਨਗਰ ਨਿਗਮ ਵਿੱਚ ਗਾਰਬੇਜ ਲਨੇਰੇਬਲ ਪੁਆਇੰਟਸ (ਜੀ.ਵੀ.ਪੀ.) ਨੂੰ ਪੱਕੇ ਤੌਰ 'ਤੇ ਹਟਾਉਣ ਅਤੇ ਕੂੜਾ ਪ੍ਰਬੰਧਨ ਨੂੰ ਉਤਸਾਹਿਤ ਕਰਨ ਲਈ ਮੁਹਿੰਮ ਚਲਾਈ ਜਾਵੇਗੀ ਤਾਂ ਜੋ ਸ਼ਹਿਰ ਦੀ ਦਿਖ ਹੋਰ ਬਿਹਤਰ ਹੋ ਸਕੇ

ਉਨ੍ਹਾਂ ਕਿਹਾ ਕਿ 19 ਤੋਂ 23 ਅਗਸਤ ਤੱਕ ਚੱਲਣ ਵਾਲੀ ਇਸ ਮੁਹਿੰਮ ਤਹਿਤ ਸ਼ਹਿਰ ਨੂੰ ਸਾਫ ਸੁਥਰਾ ਬਣਾਉਣ ਦੇ ਨਾਲ-ਨਾਲ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ 19 ਤੋਂ 20 ਅਗਸਤ ਤੱਕ ਸ਼ਹਿਰ ਵਿੱਚ ਮੌਜੂਦ ਜੀ.ਵੀ.ਪੀ ਏਰੀਆ ਵਿੱਚ ਕੁੜਾ ਚੁੱਕਣ ਅਤੇ ਸੁੰਦਰੀਕਰਨ ਦਾ ਕੰਮ ਕੀਤਾ ਜਾਵੇਗਾ । ਇਸ ਦੇ ਨਾਲ ਹੀ ਸਾਫ ਕੀਤੇ ਗਏ ਜੀ.ਵੀ.ਪੀ ਖੇਤਰਾਂ ਵਿੱਚ ਚੇਤਾਵਨੀ ਬੋਰਡ ਵੀ ਲਗਾਏ ਜਾਣਗੇ ਅਤੇ ਸਥਾਨਕ ਲੋਕਾ ਦੀ ਮਦਦ ਨਾਲ ਉਨ੍ਹਾਂ ਦੀ ਨਿਗਰਾਨੀ ਲਈ ਨਿਗਰਾਨ ਪ੍ਰਣਾਲੀ ਦਾ ਵੀ ਪ੍ਰਬੰਧ ਕੀਤਾ ਜਾਵੇਗਾ ਤਾਂ ਜੋ ਭਵਿੱਖ ਵਿੱਚ ਕੋਈ ਵੀ ਉਥੇ ਕੂੜਾ ਨਾ ਸੁੱਟੇ।

21 ਤੋਂ 22 ਅਗਸਤ ਦੀ ਸਾਫ-ਸਫਾਈ ਦੀ ਗਤੀਵਿਧੀ ਦੌਰਾਨ ਸੁੱਕਾ ਕਚਰਾਖਾਸ ਤੌਰ 'ਤੇ ਪਲਾਸਟਿਕ ਦੀਆਂ ਬੋਤਲਾਂਡੱਬਿਆਲਿਫਾਫੇ ਆਦਿ ਨੂੰ ਸੜਕਾਂਗਲੀਆਂਗਰੀਨ ਬੈਲਟਜਨਤਕ ਖੇਤਰਾਂ ਆਦਿ ਤੋਂ ਇਕੱਠਾ ਕੀਤਾ ਜਾਵੇਗਾ ਅਤੇ ਐੱਮ.ਆਰ.ਐੱਫ. ਕੇਂਦਰਾ ਤੱਕ ਪਹੁੰਚਾਇਆ ਜਾਵੇਗਾ ਅਤੇ ਪਲਾਸਟਿਕ ਨੂੰ ਗੱਠਾਂ ਬਣਾ ਕੇ ਰੀਸਾਈਕਲ ਕੀਤਾ ਜਾਵੇਗਾ। 23 ਅਗਸਤ ਨੂੰ ਸ਼ਹਿਰ ਦੇ ਵੱਖ-ਵੱਖ ਕੰਪੋਸਟ ਸੈਂਟਰਾਂ ਵਿੱਚ ਨਿਗਮ ਵੱਲੋਂ ਗਿੱਲੇ ਕੂੜੇ ਤੋਂ ਤਿਆਰ ਕੀਤੀ ਜਾ ਰਹੀ ਜੈਵਿਕ ਖਾਦ ਨੂੰ ਸ਼ਹਿਰ ਅਤੇ ਪਿੰਡਾਂ ਵਿੱਚ ਕੈਂਪ ਲਗਾ ਕੇ ਲੋਕਾਂ ਵਿੱਚ ਵੰਡਿਆ ਜਾਵੇਗਾ।

ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਪੰਜ ਦਿਨਾ ਮੁਹਿੰਮ ਵਿਚ ਵੱਧ ਚੜ ਕੇ ਹਿੱਸਾ ਲਿਆ ਜਾਵੇ ਉਨ੍ਹਾਂ ਲੋਕਾ ਨੂੰ ਕਿਹਾ ਕਿ ਜੇਕਰ ਘਰ ਦੇ ਨੇੜੇ ਕਿਤੇ ਵੀ ਜੀ.ਵੀ.ਪੀ ਹੈ ਤਾਂ ਤੁਰੰਤ ਇਸ ਬਾਰੇ ਨਗਰ ਨਿਗਮ ਨੂੰ ਸੂਚਿਤ ਕੀਤਾ ਜਾਵੇ ਇਸ ਤੋਂ ਇਲਾਵਾ ਇਸ ਸਬੰਧੀ ਐਮ-ਸੇਵਾ ਐਪ ਰਾਹੀਂ ਵੀ ਜਾਣਕਾਰੀ ਦਿੱਤੀ ਜਾ ਸਕਦੀ ਹੈ ਤਾਂ ਜੋ ਉਥੇ ਕੂੜੇ ਨੂੰ ਸਾਫ ਕੀਤਾ ਜਾ ਸਕੇ। ਸ਼ਹਿਰ ਵਾਸੀ ਆਪਣੇ ਇਲਾਕੇ ਦੇ ਸੈਨੇਟਰੀ ਇੰਸਪੈਕਟਰਾਂ ਅਤੇ ਸਵੱਛ ਭਾਰਤ ਮੁਹਿੰਮ ਤਹਿਤ ਕੰਮ ਕਰਦੇ ਫੈਸੀਲੀਟੇਟਰਾਂ ਤੇ ਪ੍ਰੇਰਕਾ ਨਾਲ ਸੰਪਰਕ ਕਰਕੇ ਇਸ ਮੁਹਿੰਮ ਬਾਰੇ ਜਾਣਕਾਰੀ ਪ੍ਰਾਪਤ ਕਰਕੇ ਆਪਣੀ ਭਾਗੀਦਾਰੀ ਨੂੰ ਯਕੀਨੀ ਬਣਾਉਣ। 

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644
ਸਲੋਕੁ ਮਃ ੩ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ...
5 ਅਕਤੂਬਰ ਨੂੰ ਹੋਣ ਵਾਲੇ Haryana Assembly Elections ਲਈ 1561 ਉਮੀਦਵਾਰਾਂ ਨੇ ਕੀਤਾ ਨੋਮੀਨੇਸ਼ਨ
ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਕੇਜਰੀਵਾਲ ਨੂੰ ਸੀ.ਬੀ.ਆਈ. ਦੇ ਕੇਸ ਵਿੱਚ ਵੀ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ
ਬਰਸਾਤ ਦਾ ਮੌਸਮ ਹੋਣ ਕਰਕੇ ਚੰਡੀਗੜ੍ਹ,ਮੋਹਾਲੀ ਅਤੇ ਪੰਚਕੂਲਾ ਵਿੱਚ ਡੇਂਗੂ ਦੇ ਕੇਸ ਵੱਧਦੇ ਜਾ ਰਹੇ ਹਨ
ਪੰਜਾਬ ਸਰਕਾਰ ਨੇ ਪੰਚਾਇਤ ਸੰਮਤੀਆਂ ਕੀਤੀਆਂ ਭੰਗ
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਨਾਟੋ ਦੇਸ਼ਾਂ ਨੂੰ ਸਖ਼ਤ ਚੇਤਾਵਨੀ ਦਿੱਤੀ
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਦ ਸ਼ਰਮਾ ਵੱਲੋਂ ਮੋਗਾ ਦਾ ਦੌਰਾ