ਮੱਛਰ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਨਗਰ ਨਿਗਮ ਦੇ ਫੋਗਿੰਗ ਵਾਲੇ ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਮੱਛਰ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਨਗਰ ਨਿਗਮ ਦੇ ਫੋਗਿੰਗ ਵਾਲੇ ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਹੁਸ਼ਿਆਰਪੁਰ, 6 ਅਪ੍ਰੈਲ : ਡੇਂਗੂ, ਮਲੇਰੀਆ ਤੇ ਚਿਕਨਗੁਨੀਆ ਸਮੇਤ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸ਼ਹਿਰ ਵਿੱਚ ਫੌਗਿੰਗ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਵੱਲੋਂ ਸਥਾਨਕ ਬੂਲਾਵਾੜੀ ਚੌਕ ਤੋਂ ਨਗਰ ਨਿਗਮ ਦੇ ਫੌਗਿੰਗ ਵਾਲੇ ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
 
 
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਮੱਛਰਾਂ ਦੇ ਪ੍ਰਕੋਪ ਤੋਂ ਬਚਾਅ ਲਈ ਅਗਾਊਂ ਇੰਤਜ਼ਾਮ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸ਼ਹਿਰ ਦੇ ਸਮੁੱਚੇ 50 ਵਾਰਡਾਂ ਵਿੱਚ ਫੌਗਿੰਗ ਯਕੀਨੀ ਬਣਾਈ ਜਾਵੇ ਅਤੇ ਕੋਈ ਵੀ ਵਾਰਡ, ਗਲੀ, ਮੁਹੱਲਾ ਫੌਗਿੰਗ ਤੋਂ ਵਾਂਝਾ ਨਾ ਰਹੇ। 
 
ਲੋਕਾਂ ਨੂੰ ਵੀ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸ਼ਹਿਰ ਨੂੰ ਸਾਫ-ਸੁਥਰਾ ਰੱਖਣ ਵਿੱਚ ਯੋਗਦਾਨ ਪਾਉਣ ਦੀ ਅਪੀਲ ਕਰਦਿਆਂ ਵਿਧਾੲੁਕ ਜਿੰਪਾ ਨੇ ਕਿਹਾ ਕਿ ਸ਼ਹਿਰ ਨੂੰ ਸਾਫ ਅਤੇ ਸਵੱਛ। ਰੱਖਣਾ ਹਰੇਕ  ਸ਼ਹਿਰੀ ਦਾ ਵੀ ਫਰਜ਼ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਲਾਸਟਿਕ ਦੇ ਲਿਫਾਫਿਆਂ ਅਤੇ ਇਕ ਵਾਰ ਵਰਤੋਂ ਵਿੱਚ ਆਉਣ ਵਾਲੇ ਪਲਾਸਟਿਕ ਦੇ ਸਮਾਨ ਦੀ ਵਰਤੋਂ ਨਾ ਕੀਤੀ ਜਾਵੇ ਕਿਉਂਕਿ ਇਹ ਸੀਵਰੇਜ ਜਾਮ ਹੋਣ ਦਾ ਇੱਕ ਵੱਡਾ ਕਾਰਨ ਬਣਦੇ ਹਨ, ਜਿਸ ਨਾਲ ਸੀਵਰੇਜ ਦਾ ਪਾਣੀ ਗਲੀਆਂ ਵਿੱਚ ਖੜ੍ਹਨ ਕਰਕੇ ਮੱਛਰ ਪੈਦਾ ਹੋਣ ਦਾ ਖ਼ਤਰਾ ਵਧ ਜਾਂਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਆਪਣੇ ਘਰਾਂ ਅਤੇ ਆਲੇ-ਦੁਆਲੇ ਪਾਣੀ ਜਮ੍ਹਾ ਨਾ ਹੋਣ ਦੇਣ ਸਮੇਤ ਨਿਯਮਤ ਸਾਫ-ਸਫਾਈ ਅਤੇ ਹੋਰ ਸਾਵਧਾਨੀਆਂ ਵਰਤਣ ਦੀ ਵੀ ਅਪੀਲ ਕੀਤੀ ਤਾਂ ਜੋ ਮੱਛਰਾਂ ਦੀ ਪੈਦਾਵਾਰ ਨੂੰ ਰੋਕਿਆ ਜਾ ਸਕੇ।
 
ਵਿਧਾਇਕ ਨੇ ਦੁਕਾਨਦਾਰਾਂ ਨੂੰ ਵੀ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਤੋਂ ਗੁਰੇਜ਼ ਕਰਨ ਲਈ ਕਿਹਾ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਬਰਸਾਤ ਦੇ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਨਾਲਿਆਂ ਦੀ ਸਫਾਈ ਪਹਿਲਾਂ ਹੀ ਸ਼ੁਰੂ ਕਰਵਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸ਼ਹਿਰਾਂ ਨੂੰ ਕੂੜੇ ਤੋਂ ਮੁਕਤ ਕਰਨ ਲਈ ਵੀ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸ਼ੈਣੀ, ਡਿਪਟੀ ਮੇਅਰ ਰਣਜੀਤ ਚੌਧਰੀ ਤੋਂ ਇਲਾਵਾ  ਇਲਾਕੇ ਦੀਆਂ ਸ਼ਖਸੀਅਤਾਂ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ।
Tags:

Advertisement

Latest News

ਨਸ਼ਿਆਂ ਖਿਲਾਫ਼ ਜਾਗਰੂਕਤਾ ਲਈ ‘ਦੌੜਦਾ ਪੰਜਾਬ ਮੈਰਾਥਨ’ ਦੌੜ 19 ਅਪ੍ਰੈਲ ਨੂੰ ਨਸ਼ਿਆਂ ਖਿਲਾਫ਼ ਜਾਗਰੂਕਤਾ ਲਈ ‘ਦੌੜਦਾ ਪੰਜਾਬ ਮੈਰਾਥਨ’ ਦੌੜ 19 ਅਪ੍ਰੈਲ ਨੂੰ
ਜਲੰਧਰ, 11 ਅਪ੍ਰੈਲ :                               ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਪਰਨਾ ਐਮ.ਬੀ. ਨੇ ਜ਼ਿਲ੍ਹੇ ਦੀਆਂ ਪ੍ਰਮੁੱਖ ਵਿੱਦਿਅਕ ਅਦਾਰਿਆਂ ਦੇ ਨੁਮਾਇੰਦਿਆਂ ਨਾਲ ਇਕ...
ਕੈਬਨਿਟ ਵੱਲੋਂ ਲਿਆ ਗਿਆ ਇਤਿਹਾਸਕ ਫੈਸਲਾ ਬਾਬਾ ਸਾਹਿਬ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਉਸਾਰੂ ਕਦਮ: ਚੀਮਾ
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 41.28 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਦੇ ਵੱਖ-ਵੱਖ ਸਕੂਲਾਂ ਵਿੱਚ 2.10 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
ਯੁੱਧ ਨਸ਼ਿਆਂ ਵਿਰੁੱਧ’ 42ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 109 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ; 2.9 ਕਿਲੋ ਹੈਰੋਇਨ, 1.6 ਕਿਲੋ ਅਫੀਮ ਬਰਾਮਦ
ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਣਕ ਦੀ ਖਰੀਦ ਅਤੇ ਐਨ.ਐਫ.ਐਸ.ਏ. ਲਾਭਪਾਤਰੀਆਂ ਦੀ 100 ਫ਼ੀਸਦ ਈ-ਕੇ.ਵਾਈ.ਸੀ. ਸਥਿਤੀ ਦੀ ਕੀਤੀ ਸਮੀਖਿਆ
ਪੰਜਾਬ ਟਰਾਂਸਪੋਰਟ ਵਿਭਾਗ ਨੇ ਆਪਣੇ ਕਰਮਚਾਰੀਆਂ ਦੀ ਹਾਜ਼ਰੀ ਕੀਤੀ ਆਨਲਾਈਨ: ਲਾਲਜੀਤ ਸਿੰਘ ਭੁੱਲਰ