ਨਗਰ ਕੌਂਸਲ ਫਾਜ਼ਿਲਕਾ ਵੱਲੋਂ ਸ਼ਹਿਰ ਦੀ ਖੁਬਸੂਰਤੀ ਨੂੰ ਕਾਇਮ ਰੱਖਣ ਲਈ ਦਿਨ ਰਾਤ ਕੀਤੀ ਜਾ ਰਹੀ ਸਫਾਈ

ਨਗਰ ਕੌਂਸਲ ਫਾਜ਼ਿਲਕਾ ਵੱਲੋਂ ਸ਼ਹਿਰ ਦੀ ਖੁਬਸੂਰਤੀ ਨੂੰ ਕਾਇਮ ਰੱਖਣ ਲਈ ਦਿਨ ਰਾਤ ਕੀਤੀ ਜਾ ਰਹੀ ਸਫਾਈ

ਫਾਜ਼ਿਲਕਾ 29 ਅਪ੍ਰੈਲ
ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ-ਨਿਰਦੇਸ਼ਾ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ ਦੇ ਮਾਰਗਦਰਸ਼ਨ ਤੇ ਕਾਰਜਸਾਧਕ ਅਫਸਰ ਰੋਹਿਤ ਕੜਵਾਸਰਾ ਦੀ ਅਗਵਾਈ ਹੇਠ ਨਗਰ ਕੌਂਸਲ ਫਾਜ਼ਿਲਕਾ ਵੱਲੋਂ ਦਿਨ ਦੇ ਨਾਲ ਨਾਲ ਰਾਤਰੀ ਦੌਰਾਨ ਵੀ ਸਫਾਈ ਅਭਿਆਨ ਚਲਾਇਆ ਜਾ ਰਿਹਾ ਹੈ। ਇਸੇ ਤਹਿਤ ਬੀਤੀ ਰਾਤ ਨਗਰ ਕੌਂਸਲ ਫਾਜ਼ਿਲਕਾ ਦੇ ਸਟਾਫ ਵੱਲੋਂ ਫਾਜ਼ਿਲਕਾ ਦੇ ਟੀ.ਵੀ ਟਾਵਰ ਰੋਡ, ਆਰਮੀ ਰੋਡ ਦੀ ਸਾਫ ਸਫਾਈ ਕੀਤੀ ਗਈ ।
ਕਾਰਜ ਸਾਧਕ ਅਫਸਰ ਨਗਰ ਕੌਂਸਲ ਰੋਹਿਤ ਕੜਵਾਸਰਾ ਨੇ ਦੱਸਿਆ ਕਿ ਸ਼ਹਿਰ ਦੀ ਖੁਬਸੂਰਤੀ ਨੂੰ ਕਾਇਮ ਰੱਖਣ ਲਈ ਨਗਰ ਕੌਂਸਲ ਵੱਲੋਂ ਵਿਸ਼ੇਸ਼ ਟੀਮਾ ਤਾਇਨਾਤ ਕੀਤੀਆ ਗਈਆ ਹਨ ਜੋ ਰੋਜ਼ਾਨਾ ਦਿਨ ਅਤੇ ਰਾਤ ਨੂੰ ਸ਼ਹਿਰ ਦੀ ਸਾਫ਼-ਸਫ਼ਾਈ ਦਾ ਕੰਮ ਸੰਭਾਲ ਰਹੀਆਂ ਹਨ। ਉਨ੍ਹਾਂ ਸਹਿਰ ਵਾਸੀਆਂ ਨੂੰ ਖੁੱਲ੍ਹੇ ਵਿੱਚ ਕੂੜਾ ਤੇ ਹੋਰ ਗੰਦਗੀ ਨਾ ਸੁੱਟਣ ਦੀ ਅਪੀਲ ਕੀਤੀ ਗਈ।
ਸੁਪਰਡੰਟ ਸ੍ਰੀ ਨਰੇਸ਼ ਖੇੜਾ ਅਤੇ ਸੈਨਟਰੀ ਇੰਸਪੈਕਟਰ ਜਗਦੀਪ ਸਿੰਘ ਨੇ ਸ਼ਹਿਰ ਵਾਸੀਆ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾ ਅਤੇ ਦੁਕਾਨਾਂ ਦਾ ਕੂੜਾ ਗਿੱਲਾ ਅਤੇ ਸੁੱਕਾ ਵੱਖਰਾ ਵੱਖਰਾ ਕਰਕੇ ਹੀ ਸਫਾਈ ਸੇਵਕਾਂ ਨੂੰ ਦਿੱਤਾ ਜਾਵੇ। ਉਨਾਂ ਨੇ ਕਿਹਾ ਕਿ ਪਾਬੰਦੀਸ਼ੂਦਾ ਪਲਾਸਟਿਕ ਅਤੇ ਲਿਫਾਫਿਆਂ ਦੀ ਵਰਤੋਂ ਨਾ ਕੀਤੀ ਜਾਵੇ ਕਿਉਕਿ ਪਲਾਸਟਿਕ ਤੇ ਲਿਫਾਫੇ ਜਿਥੇ ਵਾਤਾਵਰਨ ਨੂੰ ਦੂਸ਼ਿਤ ਕਰਦੇ ਹਨ ਉੱਥੇ ਸੀਵਰੇਜ ਦੀ ਬਲੋਕਿੰਗ ਦਾ ਕਾਰਨ ਬਣਦੇ ਹਨ|

 
Tags:

Advertisement

Latest News

 ਭਾਰਤ ਦੇ ਸਟਾਰ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਦੋਹਾ ਡਾਇਮੰਡ ਲੀਗ ਵਿੱਚ 90.23 ਮੀਟਰ ਦੀ ਦੂਰੀ 'ਤੇ ਜੈਵਲਿਨ ਸੁੱਟਿਆ ਭਾਰਤ ਦੇ ਸਟਾਰ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਦੋਹਾ ਡਾਇਮੰਡ ਲੀਗ ਵਿੱਚ 90.23 ਮੀਟਰ ਦੀ ਦੂਰੀ 'ਤੇ ਜੈਵਲਿਨ ਸੁੱਟਿਆ
New Delhi,18,MAY,2025,(Azad Soch News):- ਭਾਰਤ ਦੇ ਸਟਾਰ ਜੈਵਲਿਨ ਥ੍ਰੋਅਰ ਨੀਰਜ ਚੋਪੜਾ (Star Javelin Thrower Neeraj Chopra) ਨੇ ਦੋਹਾ ਡਾਇਮੰਡ ਲੀਗ...
ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ ਪਾਰਟੀ ਪੱਧਰ ਤੋਂ ਉੱਪਰ ਉਠ ਕੇ ‘ਯੁੱਧ ਨਸ਼ਿਆਂ ਵਿਰੁੱਧ’ ਮਹਿੰਮ ਦਾ ਸਾਥ ਦੇਣ ਦੀ ਅਪੀਲ
ਨਸ਼ਿਆਂ ਵਿਰੁੱਧ ਮੋਹਰੀ ਭੂਮਿਕਾ ਨਿਭਾਉਣ ਵਾਲੇ ਪਿੰਡ ਨਾਰੰਗਵਾਲ ਨੇ ਮੁੱਖ ਮੰਤਰੀ ਨੂੰ ਡਟ ਕੇ ਸਾਥ ਦੇਣ ਦਾ ਭਰੋਸਾ ਦਿੱਤਾ
ਹੁਸ਼ਿਆਰਪੁਰ ਦੇ ਪਿੰਡ ਜਲਾਲਪੁਰ ਦੇ ਵਾਸੀਆਂ ਵੱਲੋਂ ਮੁੱਖ ਮੰਤਰੀ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ
ਭਾਰਤੀ ਪੁਲਾੜ ਖੋਜ ਸੰਗਠਨ ਨੂੰ ਐਤਵਾਰ,18 ਮਈ 2025 ਨੂੰ ਆਪਣੇ 101ਵੇਂ ਮਿਸ਼ਨ ਵਿੱਚ ਨਾਕਾਮੀ ਮਿਲੀ
ਭਾਰਤ ਅਤੇ ਇੰਡੋਨੇਸ਼ੀਆ ਦੀ ਧਰਤੀ ਅੱਜ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਹਿੱਲ ਗਈ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-05-2025 ਅੰਗ 696