ਰਾਸ਼ਟਰੀ ਕਮਿਸ਼ਨ ਬਾਲ ਅਧਿਕਾਰਾਂ ਦੀ ਸੁਰੱਖਿਆ ਕਰੇਗਾ ਅੰਮ੍ਰਿਤਸਰ ਦਾ ਦੌਰਾ

ਰਾਸ਼ਟਰੀ ਕਮਿਸ਼ਨ ਬਾਲ ਅਧਿਕਾਰਾਂ ਦੀ ਸੁਰੱਖਿਆ ਕਰੇਗਾ ਅੰਮ੍ਰਿਤਸਰ ਦਾ ਦੌਰਾ

ਅੰਮ੍ਰਿਤਸਰ, 12 ਜੁਲਾਈ: ---ਰਾਸ਼ਟਰੀ ਕਮਿਸ਼ਨ ਬਾਲ ਅਧਿਕਾਰਾਂ ਦੀ ਸੁਰੱਖਿਆ ਦੇ ਚੇਅਰਮੈਨ 24 ਜੁਲਾਈ ਨੂੰ ਅੰਮ੍ਰਿਤਸਰ ਦਾ ਦੌਰਾ ਕਰਨਗੇ ਜਿਥੇ ਉਹ 0-18 ਸਾਲ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਅਤੇ ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਸਬੰਧੀ ਜਾਣੂੰ ਕਰਵਾਉਣ ਦੇ ਨਾਲ ਨਾਲ ਮੁਸ਼ਕਲਾਂ ਵੀ ਸੁਣਨਗੇ।

                ਇਹ ਸਬੰਧੀ ਅੱਜ ਸਹਾਇਕ ਕਮਿਸ਼ਨਰ ਜਨਰਲ ਮੈਡਮ ਗੁਰਸਿਮਰਨ ਕੌਰ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਕਮਿਸ਼ਨ ਵੱਲੋਂ ਰਣਜੀਤ ਐਵੀਨਿਊ ਵਿਖੇ ਨਗਰ ਸੁਧਾਰ ਟਰੱਸਟ ਦੇ ਕਮਿਊਨਟੀ ਹਾਲ ਵਿੱਚ ਇਕ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ ਜਿਥੇ ਉਹ ਇਨ੍ਹਾਂ ਬੱਚਿਆਂ ਦੀਆਂ ਮੁਸ਼ਕਲਾਂ ਨੂੰ ਸੁਣਨਗੇ। ਸਹਾਇਕ ਕਮਿਸ਼ਨਰ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਕੈਂਪ ਵਾਲੀ ਥਾਂ ਤੇ ਆਪੋ ਆਪਣੇ ਵਿਭਾਗ ਦੇ ਕਰਮਚਾਰੀਆਂ ਨਾਲ ਹਾਜਰ ਰਹਿਣ ਅਤੇ ਵਿਭਾਗ ਨਾਲ ਸਬੰਧਤ ਸਕੀਮਾਂ ਦੇ ਪ੍ਰਚਾਰ ਲਈ ਬੈਨਰ ਵੀ ਲਗਾਏ ਜਾਣ। ਸਹਾਇਕ ਕਮਿਸਨਰ ਨੇ ਕੈਂਪ ਦੀਆਂ ਤਿਆਰੀਆਂ ਦਾ ਜਾਇਜਾ ਲੈਂਦੇ ਹੋਏ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੌਕੇ ਤੇ ਹੀ ਇਨ੍ਹਾਂ  ਬੱਚਿਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ।  ਉਨ੍ਹਾਂ ਦੱਸਿਆ ਕਿ ਆਮ ਤੌਰ ਤੇ ਇਨ੍ਹਾਂ ਬੱਚਿਆਂ ਦੇ ਅਧਾਰ ਕਾਰਡਯੂ:ਡੀ:ਆਈ:ਡੀ ਕਾਰਡਮੈਡੀਕਲਬੈਂਕ ਖਾਤਾ ਖੋਲ੍ਹਣਾਆਯੂਸ਼ਮਾਨ ਕਾਰਡ ਪੈਨਸ਼ਨ ਆਦਿ ਵਿਭਾਗਾਂ ਨਾਲ ਰਾਬਤਾ ਰਹਿੰਦਾ ਹੈ ਜਿਸ ਕਰਕੇ ਇਨ੍ਹਾਂ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਜਰੂਰ ਹਾਜਰ ਹੋਣ।

                ਇਸ ਮੌਕੇ ਮਾਨਯੋਗ ਸਿਵਲ ਜੱਜ ਸ੍ਰੀ ਰਛਪਾਲ ਸਿੰਘਜਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਕਤਾ ਅਧਿਕਾਰੀ ਸ੍ਰੀ ਪਵਲ ਸ੍ਰੇਸ਼ਟਾਲੀਡ ਬੈਂਕ ਮੈਨੇਜਰ ਸ੍ਰੀ ਮੰਗ ਮੈਣੀਜੁਵੇਨਾਇਲ ਜਸਿਟਸ ਬੋਰਡ ਦੇ ਮੈਂਬਰ ਐਡਵੋਕੇਟ ਮਨੋਰੰਜਨ ਸ਼ਰਮਾਸ੍ਰੀ ਨਰਿੰਦਰ ਸਿੰਘ ਪਨੂੰਸਿਹਤ ਅਫਸਰ ਡਾ: ਯੋਗੇਸ਼ ਅਰੋੜਾ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

Tags:

Advertisement

Latest News

ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ
ਜ਼ਿਆਦਾ ਭਾਰ ਤੇ ਮੋਟਾਪੇ ਨਾਲ ਗ੍ਰਸਤ ਲੋਕਾਂ ਵਿਚ ਅਕਸਰ ਸਰੀਰ ਵਿਚ ਸੋਜਿਸ਼ ਦੀ ਸਮੱਸਿਆ ਹੁੰਦੀ ਹੈ। ਹਲਦੀ ਵਿਚ ਮੌਜੂਦ ਕਰਕਿਊਮਿਨ...
ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਛੇ ਸ਼ੂਟਰਾਂ ਨੂੰ ਔਰੰਗਾਬਾਦ ਤੋਂ ਕੀਤਾ ਗ੍ਰਿਫਤਾਰ
'ਕੇਜਰੀਵਾਲ ਹਰਿਆਣੇ ਦਾ ਬੇਟਾ', ਭਿਵਾਨੀ 'ਚ ਭਾਜਪਾ 'ਤੇ ਭੜਕੀ ਸੁਨੀਤਾ ਕੇਜਰੀਵਾਲ, 'ਆਮ ਆਦਮੀ ਪਾਰਟੀ' ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ
ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ