ਜ਼ਿਲ੍ਹੇ ਦੀਆਂ ਅਦਾਲਤਾਂ ਵਿੱਚ 14 ਸਤੰਬਰ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ- ਜ਼ਿਲ੍ਹਾ ਅਤੇ ਸੈਸ਼ਨ ਜੱਜ

ਜ਼ਿਲ੍ਹੇ ਦੀਆਂ ਅਦਾਲਤਾਂ ਵਿੱਚ 14 ਸਤੰਬਰ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ- ਜ਼ਿਲ੍ਹਾ ਅਤੇ ਸੈਸ਼ਨ ਜੱਜ

ਫਿਰੋਜ਼ਪੁਰ 7 ਸਤੰਬਰ 2024

     ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਸ਼੍ਰੀ ਵੀਰਇੰਦਰ ਅਗਰਵਾਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਗਤੀਵਿਧੀਆਂ ਸੰਬੰਧੀ ਤਿਮਾਹੀ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਨਵਲ ਕੁਮਾਰਸਹਾਇਕ ਕਮਿਸ਼ਨਰ ਸ੍ਰੀ ਸੂਰਜ ਕੁਮਾਰਡਿਪਟੀ ਸੁਪਰਡੈਂਟ ਆਫ ਪੁਲਿਸ ਫਿਰੋਜਪੁਰ ਸ੍ਰੀ ਰਵਿੰਦਰ ਪਾਲ ਸਿੰਘਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਫਿਰੋਜ਼ਪੁਰ ਸ੍ਰੀ ਰਸ਼ਪਾਲ ਸਿੰਘਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਮੈਡਮ ਅਨੁਰਾਧਾ ਹਾਜ਼ਰ ਸਨ!

 ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀ ਵੀਰਇੰਦਰ ਅਗਰਵਾਲ ਨੇ ਦੱਸਿਆ ਕਿ ਜਿਲ੍ਹੇ ਦੀਆਂ ਅਦਾਲਤਾਂ ਵਿੱਚ 14 ਸਤੰਬਰ 2024 ਨੂੰ ਨੈਸ਼ਨਲ ਲੋਕ ਅਦਾਲਤ ਲੱਗੇਗੀ। ਉਨ੍ਹਾਂ ਲੋਕਾਂ ਨੂੰ ਇਸ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਲੋਕ ਅਦਾਲਤ ਚ ਪ੍ਰੀ-ਲੀਟੀਗੇਟਿਵ ਕੇਸਾਂ (ਜੋ ਕਿ ਅਜੇ ਤੱਕ ਅਦਾਲਤ ਚ ਦਾਇਰ ਨਹੀਂ ਹੋਏ) ਦੀ ਵੀ ਸੁਣਵਾਈ ਕਰਦੇ ਨਿਪਟਾਰਾ ਕੀਤਾ ਜਾਵੇਗਾ ਅਤੇ ਦੀਵਾਨੀ ਕੇਸਾਂਦੀਵਾਨੀ ਮੁਕੱਦਮਿਆਂਦੀਵਾਨੀ ਐਗਜੀਕਿਊਸ਼ਨ ਪਰਿਵਾਰਕ ਝਗੜਿਆਂਬੈਂਕ ਰਿਕਵਰੀ ਆਦਿ ਕੇਸਾਂ ਦਾ ਗੰਭੀਰ ਅਪਰਾਧਿਕ ਕੇਸਾਂ ਨੂੰ ਛੱਡ ਕੇ ਫ਼ੌਜਦਾਰੀ ਕੇਸਾਂ ਦੀ ਸੁਣਵਾਈ ਕਰਦੇ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕ ਅਦਾਲਤ ਚ ਨਿਪਟਾਏ ਗਏ ਕੇਸਾਂ ਦੇ ਫ਼ੈਸਲਿਆਂ ਦੀ ਕਿਸੇ ਵੀ ਅਦਾਲਤ ਚ ਅਪੀਲ ਨਹੀਂ ਕੀਤੀ ਜਾ ਸਕਦੀਜਿਥੇ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਬੱਚਤ ਹੁੰਦੀ ਹੈਉਥੇ ਹੀ ਲੋਕਾਂ ਦੀਆਂ ਆਪਸੀ ਦੁਸ਼ਮਣੀਆਂ ਵੀ ਖ਼ਤਮ ਹੁੰਦੀਆਂ ਹਨ।  ਇਸ ਦੌਰਾਨ ਉਨਾਂ ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਟੀ ਵੱਲੋਂ ਚਲਾਈ ਜਾ ਰਹੀ ਬੂਟੇ ਲਗਾਉਣ ਮੁਹਿੰਮ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਇਸ ਮੁਹਿਮ ਦੇ ਤਹਿਤ ਵੱਧ ਤੋਂ ਵੱਧ ਬੂਟੇ ਲਗਾਏ ਜਾਣ! ਇਸ ਮੌਕੇ ਜ਼ਿਲ੍ਹਾ ਅਟਾਰਨੀ ਫਿਰੋਜਪੁਰ ਸ੍ਰੀ ਦਲੀਪ ਕੁਮਾਰਸ੍ਰੀ ਜਸਦੀਪ ਸਿੰਘ ਕੰਬੋਜ਼ ਪ੍ਰਧਾਨ ਬਾਰ ਐਸੋਸੀਏਸ਼ਨ ਫਿਰੋਜ਼ਪੁਰ ਵੀ ਹਾਜ਼ਰ ਸਨ!

Tags:

Advertisement

Latest News

Haryana Elections 2024: ਕੀ ਭੂਪੇਂਦਰ ਸਿੰਘ ਹੁੱਡਾ ਕਾਂਗਰਸ ਦੇ ਅਣਐਲਾਨੀ ਮੁੱਖ ਮੰਤਰੀ ਉਮੀਦਵਾਰ ਬਣ ਕੇ ਵੋਟਾਂ ਮੰਗ ਰਹੇ ਹਨ? Haryana Elections 2024: ਕੀ ਭੂਪੇਂਦਰ ਸਿੰਘ ਹੁੱਡਾ ਕਾਂਗਰਸ ਦੇ ਅਣਐਲਾਨੀ ਮੁੱਖ ਮੰਤਰੀ ਉਮੀਦਵਾਰ ਬਣ ਕੇ ਵੋਟਾਂ ਮੰਗ ਰਹੇ ਹਨ?
Chandigarh,16 Sep,2024,(Azad Soch News):- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਹੁੱਡਾ ਆਉਣ ਵਾਲੀਆਂ ਵਿਧਾਨ ਸਭਾ...
ਬੰਗਲਾਦੇਸ਼ ਦੇ ਖਿਲਾਫ 2 ਟੈਸਟ ਮੈਚਾਂ ਦੀ ਸੀਰੀਜ਼ ਲਈ ਪਹਿਲੇ ਟੈਸਟ ਮੈਚ ਲਈ ਟੀਮ ਇੰਡੀਆ ਦਾ ਐਲਾਨ ਕੀਤਾ
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਹਮਲਾ ਕਰਨ ਵਾਲੇ ਦੀ ਹੋਈ ਪਛਾਣ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ 17 ਸਤੰਬਰ ਨੂੰ ਅਸਤੀਫਾ ਦੇਣਗੇ
2019 ਬੈਚ ਦੇ ਆਈ.ਏ.ਐਸ. ਅਧਿਕਾਰੀ ਹਰਪ੍ਰੀਤ ਸਿੰਘ ਵੱਲੋਂ ਗਲਾਡਾ ਦੇ ਮੁੱਖ ਪ੍ਰਸ਼ਾਸ਼ਕ ਵਜੋਂ ਅਹੁੱਦਾ ਸੰਭਾਲਿਆ
ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 1 'ਚ ਸੀਵਰੇਜ਼ ਤੇ ਵਾਟਰ ਸਪਲਾਈ ਪ੍ਰੋਜੈਕਟ ਦੀ ਸ਼ੁਰੂਆਤ
ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਪੰਜਾਬ ਸਰਕਾਰ ਲਗਾਤਾਰ ਕਰ ਰਹੀ ਹੈ ਵਿਸ਼ੇਸ਼ ਪਹਿਲਕਦਮੀਆਂ - ਡਿਪਟੀ ਕਮਿਸ਼ਨਰ