ਜਿਲ੍ਹੇ ਵਿੱਚ 14 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ -ਜ਼ਿਲ੍ਹਾ ਤੇ ਸੈਸ਼ਨ ਜੱਜ

ਜਿਲ੍ਹੇ ਵਿੱਚ 14 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ -ਜ਼ਿਲ੍ਹਾ ਤੇ ਸੈਸ਼ਨ ਜੱਜ

ਫਰੀਦਕੋਟ 16 ਅਗਸਤ,2024

 

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀਐੱਸ.ਏ.ਐੱਸ. ਨਗਰ (ਮੋਹਾਲੀ) ਦੇ ਮਾਨਯੋਗ ਕਾਰਜਕਾਰੀ ਚੇਅਰਮੈਨ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਨਵਜੋਤ ਕੌਰ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਫਰੀਦਕੋਟ  ਦੀ ਅਗਵਾਈ ਹੇਠ ਮਿਤੀ 14 ਸਤੰਬਰ, 2024 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਜ਼ਿਲ੍ਹਾ ਕਚਹਿਰੀਆਂ ਫਰੀਦਕੋਟ ਅਤੇ ਸਬ-ਡਵੀਜ਼ਨ ਜੈਤੋ ਵਿਖੇ ਕੀਤਾ ਜਾਵੇਗਾ।

 

            ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਫਰੀਦਕੋਟ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ "ਝਗੜੇ ਮੁਕਾਓ ਅਤੇ ਪਿਆਰ ਵਧਾਓ ,ਲੋਕ ਅਦਾਲਤਾਂ ਰਾਹੀਂ ਸਸਤਾ ਅਤੇ ਛੇਤੀ ਨਿਆਂ ਪਾਓ" ਤਹਿਤ ਇਸ ਲੋਕ ਅਦਾਲਤ ਵਿੱਚ ਰਾਜ਼ੀਨਾਮਾ ਹੋਣ ਯੋਗ ਅਪਰਾਧਿਕ ਮਾਮਲੇਜ਼ਮੀਨ ਗ੍ਰਹਿਣ ਕਰਨ ਦੀਆਂ ਕਾਰਵਾਈਆਂਸਥਾਈ ਲੋਕ ਅਦਾਲਤ  ਵਿੱਚ ਸ਼ਿਕਾਇਤਾਂ/ਪਟੀਸ਼ਨਾਂਐੱਮ.ਏ.ਸੀ.ਟੀ. ਕਲੇਮ ਪਟੀਸ਼ਨ ਅਤੇ ਐਗਜ਼ੀਕਿਊਸ਼ਨਪਰਿਵਾਰਕ ਅਦਾਲਤਾਂ ਵਿੱਚ ਪਰਿਵਾਰਕ ਮਾਮਲੇ,  ਮਜ਼ਦੂਰ ਵਿਵਾਦਟ੍ਰੈਫਿਕ ਚਲਾਨ,  ਮਿਸ਼ਰਤ ਅਪਰਾਧਬਿਜਲੀ ਐਕਟ ਤਹਿਤ ਦਰਜ ਐਫ.ਆਈ.ਆਰਐਨ.ਆਈ.ਏ ਅਧੀਨ ਸ਼ਿਕਾਇਤਾਂਰਿਕਵਰੀ ਸੂਟਪ੍ਰੀ-ਲਿਟੀਗੇਟਿਵ ਕੇਸ ਅਤੇ  ਕਿਸੇ ਵੀ ਹੋਰ ਕਿਸਮ ਦੇ ਕੇਸ ਨਾਲ ਸਬੰਧਿਤ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ।

 

ਉਨ੍ਹਾਂ ਆਮ ਲੋਕਾਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਦੀਆਂ ਸਕੀਮਾਂ ਜਿਵੇਂ ਕਿ ਵਿਕਟਮ ਕੰਪਨਸੇਸ਼ਨ ਸਕੀਮਮੀਡੀਏਸ਼ਨ ਸੈਂਟਰ ਅਤੇ 14 ਸਤੰਬਰ 2024 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644
ਸਲੋਕੁ ਮਃ ੩ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ...
5 ਅਕਤੂਬਰ ਨੂੰ ਹੋਣ ਵਾਲੇ Haryana Assembly Elections ਲਈ 1561 ਉਮੀਦਵਾਰਾਂ ਨੇ ਕੀਤਾ ਨੋਮੀਨੇਸ਼ਨ
ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਕੇਜਰੀਵਾਲ ਨੂੰ ਸੀ.ਬੀ.ਆਈ. ਦੇ ਕੇਸ ਵਿੱਚ ਵੀ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ
ਬਰਸਾਤ ਦਾ ਮੌਸਮ ਹੋਣ ਕਰਕੇ ਚੰਡੀਗੜ੍ਹ,ਮੋਹਾਲੀ ਅਤੇ ਪੰਚਕੂਲਾ ਵਿੱਚ ਡੇਂਗੂ ਦੇ ਕੇਸ ਵੱਧਦੇ ਜਾ ਰਹੇ ਹਨ
ਪੰਜਾਬ ਸਰਕਾਰ ਨੇ ਪੰਚਾਇਤ ਸੰਮਤੀਆਂ ਕੀਤੀਆਂ ਭੰਗ
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਨਾਟੋ ਦੇਸ਼ਾਂ ਨੂੰ ਸਖ਼ਤ ਚੇਤਾਵਨੀ ਦਿੱਤੀ
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਦ ਸ਼ਰਮਾ ਵੱਲੋਂ ਮੋਗਾ ਦਾ ਦੌਰਾ