ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਵੱਲ ਮੁੜਨਾ ਸਮੇ ਦੀ ਲੋੜ- ਡਾ. ਗਿੱਲ

ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਵੱਲ ਮੁੜਨਾ ਸਮੇ ਦੀ ਲੋੜ- ਡਾ. ਗਿੱਲ

ਫਰੀਦਕੋਟ 16 ਅਗਸਤ,                     

           ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਅਮਰੀਕ ਸਿੰਘ ਦੇ ਦਿਸਾ ਨਿਰਦੇਸ਼ਾ ਅਤੇ ਬਲਾਕ ਖੇਤੀਬਾੜੀ ਅਫਸਰ ਕੋਟਕਪੂਰਾ ਡਾ. ਗੁਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਵਿਕਾਸ ਅਫਸਰ ਕੋਟਕਪੂਰਾ ਡਾ. ਨਵਪ੍ਰੀਤ  ਸਿੰਘ ਗਿੱਲ ਦੇ ਉਦਮ ਸਦਕਾ ਪਿੰਡ ਸੰਧਵਾਂ ਵਿਖੇ ਕਿਸਾਨ ਕੈਂਪ ਦਾ ਆਯੋਜਿਨ ਕੀਤਾ ਗਿਆ।

 ਜਿਸ ਵਿੱਚ ਬਲਾਕ ਖੇਤੀਬਾੜੀ ਅਫਸਰ ਡਾ. ਗੁਰਪ੍ਰੀਤ ਸਿੰਘ ਵੱਲੋ ਉਚੇਚੇ ਤੋਰ ਤੇ ਸਿਰਕਤ ਕਰਦਿਆ ਕਿਸਾਨਾਂ ਨੂੰ ਕੁਦਰਤੀ ਸਾਧਨਾਂ ਜਿਵੇ ਕਿ ਮਿੱਟੀ ਪਾਣੀ ਅਤੇ ਹਵਾ ਨੂੰ ਸੰਭਾਲਣ ਦਾ ਸੁਨੇਹਾ ਦਿੱਤਾ ਗਿਆ ਅਤੇ ਦੱਸਿਆ ਕਿ ਮਿੱਟੀ ਦੀ ਉਪਜਾਊ ਸਕਤੀ ਵਧਾਉਣ ਲਈ ਸਾਨੂੰ ਰੂੜੀ ਖਾਦ ਅਤੇ ਹਰੀ ਖਾਦ ਦੀ ਵਰਤੋ ਕਰਨੀ ਚਾਹੀਦੀ ਹੈ ਅਤੇ ਪਾਣੀ ਨੂੰ ਬਚਾਉਣ ਲਈ ਝੋਨੇ ਹੇਠ ਰਕਬਾ ਘਟਾ ਕੇ ਫਸਲੀ ਵਿਭਿੰਨਤਾ ਨੂੰ ਅਪਨਾਉਣਾ  ਚਾਹੀਦਾ ਹੈ ਤੇ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੀ ਬਿਜਾਏ ਖੇਤ ਵਿੱਚ ਹੀ ਵਹਾਉਣ ਲਈ ਕਿਹਾ ਗਿਆ।

ਡਾ. ਨਵਪ੍ਰੀਤ ਸਿੰਘ ਗਿੱਲ ਖੇਤੀਬਾੜੀ ਵਿਕਾਸ ਅਫਸਰ ਕੋਟਕਪੂਰਾ ਵੱਲੋ ਵਿਭਾਗੀ ਸਕੀਮਾਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਿਭਾਗ ਦੀਆਂ ਸਕੀਮਾਂ ਦਾ ਵੱਧ ਤੋ ਵੱਧ ਲਾਹਾ ਲੈਣ ਲਈ ਵਿਭਾਗ ਦੇ ਦਫਤਰਾਂ ਨਾਲ ਸੰਪਰਕ ਕੀਤਾ ਜਾਵੇ ਤੇ ਝੋਨੇ ਅਤੇ ਨਰਮੇ ਦੀ ਫਸਲ ਤੇ ਸਿਫਾਰਸ਼ ਕੀਤੀਆਂ ਜਹਿਰਾਂ ਦੀ ਵਰਤੋਂ ਸਿਫਾਰਸ਼ ਮਾਤਰਾ ਅਨੁਸਾਰ ਹੀ ਕੀਤੀ ਜਾਵੇ ਤੇ ਬੇਲੋੜੇ ਖਰਚਿਆ ਦੀ ਲਾਗਤ ਘੱਟ ਕੀਤੀ ਜਾਵੇ। ਕੈਂਪ ਦੌਰਾਨ ਏ.ਟੀ.ਐਮ ਸ਼ਰਮਾ ਵੱਲੋਂ ਨਰਮੇ ਦੀ ਫਸਲ ਅਤੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਜਾਣਕਾਰੀ ਸਾਂਝੀ ਕੀਤੀ ਤੇ ਆਤਮਾ ਅਧੀਨ ਦਿੱਤੀ ਜਾ ਰਹੀ ਟਰੇਨਿੰਗਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ। ਇਸ ਕੈਂਪ ਡਾ. ਗੁਰਪ੍ਰੀਤ ਸਿੰਘ ਐਚ.ਡੀ.ਓ ਵੱਲੋਂ ਕਿਸਾਨਾਂ ਨੂੰ ਫਲਾਂ ਸਬਜੀਆਂ ਸਬੰਧੀ ਜਾਣਕਾਰੀ ਦਿੱਤੀ ਗਈ। ਕੈਂਪ ਵਿੱਚ ਸ਼ਾਮਲ ਕਿਸਾਨਾਂ ਨੂੰ ਲਿਟਰੇਚਰ ਵੀ ਵੰਡਿਆ ਗਿਆ ।

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644
ਸਲੋਕੁ ਮਃ ੩ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ...
5 ਅਕਤੂਬਰ ਨੂੰ ਹੋਣ ਵਾਲੇ Haryana Assembly Elections ਲਈ 1561 ਉਮੀਦਵਾਰਾਂ ਨੇ ਕੀਤਾ ਨੋਮੀਨੇਸ਼ਨ
ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਕੇਜਰੀਵਾਲ ਨੂੰ ਸੀ.ਬੀ.ਆਈ. ਦੇ ਕੇਸ ਵਿੱਚ ਵੀ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ
ਬਰਸਾਤ ਦਾ ਮੌਸਮ ਹੋਣ ਕਰਕੇ ਚੰਡੀਗੜ੍ਹ,ਮੋਹਾਲੀ ਅਤੇ ਪੰਚਕੂਲਾ ਵਿੱਚ ਡੇਂਗੂ ਦੇ ਕੇਸ ਵੱਧਦੇ ਜਾ ਰਹੇ ਹਨ
ਪੰਜਾਬ ਸਰਕਾਰ ਨੇ ਪੰਚਾਇਤ ਸੰਮਤੀਆਂ ਕੀਤੀਆਂ ਭੰਗ
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਨਾਟੋ ਦੇਸ਼ਾਂ ਨੂੰ ਸਖ਼ਤ ਚੇਤਾਵਨੀ ਦਿੱਤੀ
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਦ ਸ਼ਰਮਾ ਵੱਲੋਂ ਮੋਗਾ ਦਾ ਦੌਰਾ