ਕੇਂਦਰੀ ਵਿਧਾਨ ਸਭਾ ਹਲਕੇ ਦੇ ਕਿਸੇ ਵੀ ਵਾਰਡ ਵਿੱਚ ਵਿਕਾਸ ਕਾਰਜਾਂ ਵਿੱਚ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਧਾਇਕ ਡਾ: ਅਜੇ ਗੁਪਤਾ
ਅੰਮ੍ਰਿਤਸਰ, 26 ਦਸੰਬਰ 2024 ( )--
ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਨੇ ਅੱਜ ਨਵ-ਨਿਯੁਕਤ ਕੌਂਸਲਰ ਜਰਨੈਲ ਸਿੰਘ ਟੋਢ, ਨਵ-ਨਿਯੁਕਤ ਕੌਂਸਲਰ ਵਿੱਕੀ ਦੱਤਾ, ਕੇਂਦਰੀ ਵਿਧਾਨ ਸਭਾ ਹਲਕੇ ਦੇ ਵਾਰਡਾਂ ਦੇ ਵਲੰਟੀਅਰਾਂ, ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਨਿਗਰਾਨ ਇੰਜਨੀਅਰ ਸੰਦੀਪ ਸਿੰਘ, ਐਕਸੀਅਨ ਸਿਵਲ ਐਸਪੀ ਸਿੰਘ, ਐਕਸੀਅਨ ਓ ਐਂਡ ਐਮ ਮਨਜੀਤ ਸਿੰਘ, ਐਸ.ਡੀ.ਓ ਅਸ਼ੋਕ ਕੁਮਾਰ, ਐਸ.ਡੀ.ਓ ਗੁਰਪ੍ਰੀਤ ਸਿੰਘ, ਕੇਂਦਰੀ ਵਿਧਾਨ ਸਭਾ ਹਲਕੇ ਨਾਲ ਸਬੰਧਤ ਸਿਵਲ, ਓ ਐਂਡ ਐਮ ਅਤੇ ਸਟਰੀਟ ਲਾਈਟ ਵਿਭਾਗਾਂ ਦੇ ਸਾਰੇ ਜੇ.ਈਜ਼ ਨੇ ਵੀ ਸ਼ਮੂਲੀਅਤ ਕੀਤੀ। ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਦੇ ਕਿਸੇ ਵੀ ਵਾਰਡ ਵਿੱਚ ਵਿਕਾਸ ਕਾਰਜਾਂ ਵਿੱਚ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਤੌਰ 'ਤੇ ਵੱਡੇ ਵਿਕਾਸ ਪ੍ਰੋਜੈਕਟ ਅਤੇ ਹੋਰ ਵਿਕਾਸ ਕਾਰਜ ਸ਼ੁਰੂ ਕੀਤੇ ਗਏ ਹਨ, ਇਹ ਸਾਰੇ ਕੰਮ ਹਰ ਹਾਲਤ ਵਿਚ ਮਿੱਥੇ ਸਮੇਂ ਵਿਚ ਮੁਕੰਮਲ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪ੍ਰੀਮਿਕਸ ਪਲਾਂਟ ਬੰਦ ਕਰਨ ਤੋਂ ਪਹਿਲਾਂ ਸੜਕਾਂ ਦੇ ਨਿਰਮਾਣ ਅਤੇ ਪੈਚ ਵਰਕ ਲਈ ਜਾਰੀ ਕੀਤੇ ਸਾਰੇ ਵਰਕ ਆਰਡਰ ਜਲਦੀ ਤੋਂ ਜਲਦੀ ਮੁਕੰਮਲ ਕੀਤੇ ਜਾਣ। ਵਿਧਾਇਕ ਡਾ: ਅਜੇ ਗੁਪਤਾ ਨੇ ਦੱਸਿਆ ਕਿ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਬੰਦ ਪਏ ਸੀਵਰੇਜ ਸਿਸਟਮ ਨੂੰ ਠੀਕ ਕਰਨ ਲਈ 50 ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ ਨੂੰ ਡੀ-ਸਿਲਟ ਕਰਨ ਦਾ ਵਰਕ ਆਰਡਰ ਕਈ ਦਿਨ ਪਹਿਲਾਂ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਦੇ ਉਨ੍ਹਾਂ ਸਾਰੇ ਵਾਰਡਾਂ, ਜਿੱਥੇ ਸੀਵਰੇਜ ਸਿਸਟਮ ਦਾ ਮਾੜਾ ਕੰਮ ਚੱਲ ਰਿਹਾ ਹੈ, ਉੱਥੇ ਤੁਰੰਤ ਪ੍ਰਭਾਵ ਨਾਲ ਗੰਦਗੀ ਦੀ ਸਫਾਈ ਸ਼ੁਰੂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਨਵੇਂ ਚੁਣੇ ਗਏ ਕੌਂਸਲਰ ਅਤੇ ਵਾਰਡ ਦੇ ਵਲੰਟੀਅਰ ਅੱਜ ਹੀ ਇਸ ਦਾ ਸ਼ਡਿਊਲ ਜਾਰੀ ਕਰਨਗੇ। ਉਨ੍ਹਾਂ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਦੇ ਸਾਰੇ ਵਾਰਡਾਂ ਜਿੱਥੇ ਨਵੀਆਂ ਸਟਰੀਟ ਲਾਈਟਾਂ ਲਗਾਈਆਂ ਗਈਆਂ ਹਨ, ਦੇ ਐਸਟੀਮੇਟ ਤਿਆਰ ਹਨ। ਉਸ ਲਈ ਟੈਂਡਰ ਪ੍ਰਕਿਰਿਆ ਵੀ ਜਲਦੀ ਤੋਂ ਜਲਦੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਖਾਸ ਕਰਕੇ ਵਾਲਡ ਸਿਟੀ ਦੇ ਖੇਤਰਾਂ ਵਿੱਚ ਜਿੱਥੇ ਜ਼ਿਆਦਾ ਲਾਈਟਾਂ ਲਗਾਉਣੀਆਂ ਹਨ, ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਲਗਾਇਆ ਜਾਵੇ।ਉਨ੍ਹਾਂ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਦੇ ਵਲੰਟੀਅਰਾਂ ਵੱਲੋਂ ਜਦੋਂ ਵੀ ਕੋਈ ਸ਼ਿਕਾਇਤ ਆਉਂਦੀ ਹੈ ਤਾਂ ਉਸ ਦਾ ਤੁਰੰਤ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੰਮ ਵਿੱਚ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਖ਼ਿਲਾਫ਼ ਤੁਰੰਤ ਪ੍ਰਭਾਵ ਨਾਲ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕਿਹਾ ਕਿ ਕੰਮ ਕਰਨ ਵਾਲੇ ਅਧਿਕਾਰੀਆਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਜੋ ਅਧਿਕਾਰੀ ਕੰਮ ਨਹੀਂ ਕਰ ਰਹੇ ਹਨ, ਉਹ ਕਾਰਵਾਈ ਲਈ ਤਿਆਰ ਰਹੋ।। ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਜੇਕਰ ਕਿਸੇ ਅਧਿਕਾਰੀ ਨੂੰ ਕਿਸੇ ਕਿਸਮ ਦੀ ਕੋਈ ਕਮੀ ਨਜ਼ਰ ਆਉਂਦੀ ਹੈ ਤਾਂ ਉਹ ਅਧਿਕਾਰੀ ਤੁਰੰਤ ਉਨ੍ਹਾਂ ਦੇ ਧਿਆਨ ਵਿਚ ਲਿਆਉਣ। ਜਿਸ ਦਾ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਸੰਪਰਕ ਕਰਕੇ ਹੱਲ ਕਰਵਾਉਣਗੇ।ਉਨ੍ਹਾਂ ਕਿਹਾ ਕਿ ਵਿਕਾਸ ਕਾਰਜ ਕਰਵਾਉਣ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ।