ਨਵੇਂ ਅਪਰਾਧਿਕ ਕਾਨੂੰਨਾਂ ਨਾਲ ਪੁਲਿਸ ਦੀ ਜਾਂਚ ਵਿੱਚ ਪਾਰਦਰਸ਼ਤਾ ਆਵੇਗੀ - ਜ਼ਿਲ੍ਹਾ ਅਤੇ ਸੈਸ਼ਨ ਜੱਜ

ਨਵੇਂ ਅਪਰਾਧਿਕ ਕਾਨੂੰਨਾਂ ਨਾਲ ਪੁਲਿਸ ਦੀ ਜਾਂਚ ਵਿੱਚ ਪਾਰਦਰਸ਼ਤਾ ਆਵੇਗੀ - ਜ਼ਿਲ੍ਹਾ ਅਤੇ ਸੈਸ਼ਨ ਜੱਜ

ਫ਼ਿਰੋਜ਼ਪੁਰ 26 ਜੁਲਾਈ 2024:

          ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸੈਂਟਰਲ ਬਿਊਰੋ ਆ ਕਮਿਊਨੀਕੇਸ਼ਨ ਵੱਲੋਂ ਭਾਰਤੀ ਨਿਆਂ ਸੰਹਿਤਾ ’ਤੇ ਦੇਵ ਸਮਾਜ ਕਾਲਜ ਫ਼ਾਰ ਵੂਮਨ ਵਿੱਚ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਵੀਰਇੰਦਰ ਅਗਰਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

          ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਵੀਰਇੰਦਰ ਅਗਰਵਾਲ ਨੇ ਕਿਹਾ ਕਿ ਸਾਲ 2020 ਵਿੱਚ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਦਾ ਖਰੜਾ ਤਿਆਰ ਕਰਨ ਲਈ ਡਾਕਟਰ ਰਣਬੀਰ ਸਿੰਘ ਕਮੇਟੀ ਦਾ ਗਠਨ ਕੀਤਾ ਗਿਆ ਸੀ। ਉਨ੍ਹਾਂ ਨਾ ਸਿਰਫ ਇਨ੍ਹਾਂ ਕਾਨੂੰਨਾਂ ਦੇ ਨਵੇਂ ਪ੍ਰਾਵਧਾਨਾਂ ਬਾਰੇ ਜਾਣਕਾਰੀ ਦਿੱਤੀ ਬਲਕਿ ਇਸ ਨਾਲ ਵਿਵਸਥਾ ਅਤੇ ਆਮ ਲੋਕਾਂ ਉੱਤੇ ਪੈਣ ਵਾਲੇ ਪ੍ਰਭਾਅ ਉੱਤੇ ਵੀ ਚਾਨਣਾ ਪਾਇਆ। ਮਾਣਯੋਗ ਜ਼ਿਲ੍ਹਾ ਸੈਸ਼ਨ ਜੱਜ ਨੇ ਕਿਹਾ ਕਿ ਨਵੇਂ ਕਾਨੂੰਨਾਂ ਨਾਲ ਪੁਲਿਸ ਜਾਂਚ ਵਿੱਚ ਪਾਰਦਰਸ਼ਤਾ ਆਵੇਗੀ ਅਤੇ ਅੱਤਵਾਦ ਨਾਲ ਨਜਿੱਠਣ ਲਈ ਇਸ ਵਿੱਚ ਵਿਸ਼ੇਸ਼ ਵਿਵਸਥਾਵਾਂ ਕੀਤੀਆਂ ਗਈਆਂ ਹਨ।

          ਮੰਚ ਤੋਂ ਸੰਬੋਧਨ ਕਰਦਿਆਂ ਡੀ.ਐੱਸ.ਪੀ. ਭੁਪਿੰਦਰ ਸਿੰਘ ਨੇ ਕਿਹਾ ਕਿ ਨਵੇਂ ਅਪਰਾਧਿਕ ਕਾਨੂੰਨਾਂ ਨਾਲ ਆਮ ਲੋਕਾਂ ਦਾ ਜੀਵਨ ਸੁਖਾਲਾ ਹੋਇਆ ਹੈ। ਇਸਦੇ ਨਾਲ ਹੀ ਉਨ੍ਹਾਂ ਈ ਸਾਕਸ਼ਯ ਐਪ ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਇਸ ਨਾਲ ਪੁਲਿਸ ਦੇ ਜਾਂਚ ਕਰਨ ਦੇ ਤਰੀਕੇ ਵਿੱਚ ਬਦਲਾਅ ਆਇਆ  ਹੈ। ਇਸ ਐਪ ਦਾ ਇਸਤੇਮਾਲ ਕਰਦਿਆਂ ਗ੍ਰਿਫਤਾਰੀਜ਼ਬਤੀ ਤੇ ਘਟਨਾ ਵਾਲੀ ਥਾਂ ਦੀ ਵੀਡੀਓਗ੍ਰਾਫੀ ਨੂੰ ਅਪਲੋਡ ਕਰਨਾ ਜ਼ਰੂਰੀ ਹੋਵੇਗਾ।

          ਇਸ ਮੌਕੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ ਅੰਮ੍ਰਿਤਸਰ ਦੇ ਮੁਖੀ ਗੁਰਮੀਤ ਸਿੰਘ (ਆਈ.ਆਈ.ਐੱਸ.) ਨੇ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ਭਰ ਵਿੱਚ 1 ਜੁਲਾਈ ਤੋਂ ਤਿੰਨ ਨਵੇਂ ਅਪਰਾਧਿਕ ਕਾਨੂੰਨ ਲਾਗੂ ਹੋ ਗਏ ਹਨਜਿਨ੍ਹਾਂ ਨੇ ਆਈਪੀਸੀ 1860, ਸੀ.ਆਰ.ਪੀ.ਸੀ. 1973 ਅਤੇ ਭਾਰਤੀ ਪ੍ਰਮਾਣ ਐਕਟ 1872 ਦੀ ਥਾਂ ਲਈ ਹੈ। ਇਨ੍ਹਾਂ ਕਾਨੂੰਨਾਂ ਦੇ ਜ਼ਰੀਏ ਆਧੁਨਿਕ ਤਕਨੀਕ ਦਾ ਭਰਪੂਰ ਇਸਤੇਮਾਲ ਅਤੇ ਇਲੈਕਟ੍ਰਾਨਿਕ ਪ੍ਰਮਾਣਾਂ ਨੂੰ ਕਾਨੂੰਨ ਦਾ ਹਿੱਸਾ ਬਣਾਉਣ ਨਾਲ ਮੁਕਦਮੇ ਦੇ ਛੇਤੀ ਨਿਪਟਾਰੇ ਦਾ ਰਸਤਾ ਸੌਖਾ ਹੋਇਆ ਹੈ।

          ਇਸ ਤੋਂ ਇਲਾਵਾ ਇਸ ਮੌਕੇ ਉਪ ਜ਼ਿਲਾ ਸਿੱਖਿਆ ਅਫਸਰ ਪਰਗਟ ਸਿੰਘ ਬਰਾੜਪ੍ਰਿੰਸੀਪਲ ਜਗਦੀਪ ਪਾਲ ਸਿੰਘਪ੍ਰਿੰਸੀਪਲ ਸੰਗੀਤਾ ਸ਼ਰਮਾਡਾਕਟਰ ਮੋਕਸ਼ੀਡਾਕਟਰ ਸਪਨਾ ਬਧਵਾਰ ਤੇ ਡਾਕਟਰ ਜਾਗ੍ਰਿਤੀ ਨੇ ਵੀ ਮੰਚ ਤੋਂ ਸੰਬੋਧਨ ਕੀਤਾ। ਪ੍ਰੋਗਰਾਮ ਦੌਰਾਨ ਪੰਜਾਬੀ ਸੱਭਿਆਚਾਰਕ ਕਲਾ ਮੰਚ ਵੱਲੋਂ ਪੇਸ਼ ਕੀਤੇ ਗਏ ਨੁੱਕੜ ਨਾਟਕ ਅਤੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਨੇ ਸਮਾਂ ਬੰਨ੍ਹਿਆ।

 

          ਬਹਿਰਹਾਲ ਭਾਰਤ ਸਰਕਾਰ ਦੇ ਸੂਚਨਾ ਅਤੇ

Tags:

Advertisement

Latest News

ਮੁੱਖ ਮੰਤਰੀ ਭਗਵੰਤ ਮਾਨ ਤਿੰਨ ਦਿਨਾਂ ਲਈ ਦਿੱਲੀ ਦੌਰੇ 'ਤੇ  ਮੁੱਖ ਮੰਤਰੀ ਭਗਵੰਤ ਮਾਨ ਤਿੰਨ ਦਿਨਾਂ ਲਈ ਦਿੱਲੀ ਦੌਰੇ 'ਤੇ 
New Delhi,15 JAN,2025,(Azad Soch News):- ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਤਿੰਨ ਦਿਨਾਂ ਲਈ ਦਿੱਲੀ ਦੌਰੇ 'ਤੇ ਹਨ,ਇਸ...
ਕੈਬਨਿਟ ਮੰਤਰੀ ਹਰਜੋਤ ਬੈਂਸ ਹੁਸ਼ਿਆਰਪੁਰ 'ਚ ਲਹਿਰਾਉਣਗੇ ਤਿਰੰਗਾ
ਦਿੱਲੀ-ਐਨਸੀਆਰ ਧੁੰਦ ਦੀ ਲਪੇਟ 'ਚ,ਕਈ ਖੇਤਰਾਂ ਵਿੱਚ ਵਿਜ਼ੀਬਿਲਟੀ ਬਹੁਤ ਘੱਟ
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਨੂੰ 12 ਤੋਂ ਵੱਧ ਮਾਮਲਿਆਂ ’ਚ ਅੰਤਰਿਮ ਜ਼ਮਾਨਤ ਦੇ ਦਿਤੀ
ਪ੍ਰਯਾਗਰਾਜ ਮਹਾਕੁੰਭ 2025 ਵਿੱਚ ਮਕਰ ਸੰਕ੍ਰਾਂਤੀ ਦੇ ਸ਼ੁਭ ਮੌਕੇ 'ਤੇ ਅੰਮ੍ਰਿਤ ਇਸ਼ਨਾਨ ਲਈ 3.50 ਕਰੋੜ ਤੋਂ ਵੱਧ ਸ਼ਰਧਾਲੂਆਂ ਨੇ ਸੰਗਮ 'ਚ ਲਗਾਈ ਡੁਬਕੀ
ਵਧੇ ਹੋਏ ਯੂਰਿਕ ਐਸਿਡ ਨੂੰ ਕੰਟਰੋਲ ਕਰੇ ਜੈਤੂਨ ਦਾ ਤੇਲ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 15-01-2025 ਅੰਗ 636