ਪਲੇਅ ਵੇਅ ਸਕੂਲਾਂ ਲਈ ਆਨ-ਲਾਈਨ ਰਜਿਸਟ੍ਰੇਸ਼ਨ ਕਰਨ ਲਈ ਨਵੀਆਂ ਹਦਾਇਤਾਂ ਜਾਰੀ- ਜ਼ਿਲ੍ਹਾ ਪ੍ਰੋਗਰਾਮ ਅਫ਼ਸਰ
ਮਾਲੇਰਕੋਟਲਾ 01 ਜਨਵਰੀ :
ਅਰਲੀ ਚਾਇਲਡ ਹੁੱਡ ਕੇਅਰ ਐਂਡ ਐਜੂਕੇਸ਼ਨ ਸਕੀਮ ਅਧੀਨ ਪ੍ਰਾਈਵੇਟ ਪਲੇਅ-ਵੇ-ਕੂਲਾਂ ਦੀ ਨਵੀਂ ਰਜਿਸਟਰੇਸ਼ਨ ਕਰਵਾਉਣ ਸਬੰਧੀ ਪੰਜਾਬ ਸਰਕਾਰ ਵਲੋਂ ਪਲੇਅ ਵੇਅ ਸਕੂਲਾਂ ਲਈ ਆਨ-ਲਾਈਨ ਰਜਿਸਟ੍ਰੇਸ਼ਨ ਕਰਨ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ ਜਿਸ ਤਹਿਤ ਪੰਜਾਬ ਵਿਚ ਚੱਲ ਰਹੇ ਸਾਰੇ ਪ੍ਰਾਈਵੇਟ ਪਲੇਅ-ਵੇ ਸਕੂਲ ਹੁਣ ਤੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਰਜਿਸਟਰਡ ਕੀਤੇ ਜਾਣਗੇ । ਜਿਸ ਤੋਂ ਬਾਅਦ ਸਰਕਾਰ ਕੋਲ ਬੱਚਿਆਂ ਦੇ ਸਾਰੇ ਵੇਰਵੇ ਹੋਣਗੇ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰੋਗਰਾਮ ਅਫਸਰ ਅਨੂਰਤਨ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਨਿੱਜੀ ਪਲੇਅ-ਵੇ ਸਕੂਲਾਂ ਵਿਚ ਬਚਪਨ ਦੇ ਸ਼ੁਰੂਆਤੀ ਵਿਕਾਸ ਲਈ ਬੱਚਿਆਂ ਨੂੰ ਖੇਡਾਂ ਦੇ ਜਰੀਏ ਪੜ੍ਹਾਇਆ ਜਾਵੇਗਾ, ਜਿਸ ਨਾਲ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਨਿਖਾਰ ਆਵੇਗਾ। ਉਨ੍ਹਾਂ ਦੱਸਿਆ ਕਿ ਨਵੇਂ ਦਿਸ਼ਾ ਨਿਰਦੇਸ਼ਾਂ ਤਹਿਤ ਇਨ੍ਹਾਂ ਪਲੇਅ ਵੇਅ ਸਕੂਲਾਂ ਦੀ ਨਵੀਂ ਰਜਿਸਟਰੇਸ਼ਨ ਅਤੇ ਪੁਰਾਣੀ ਰਜਿਸਟਰੇਸ਼ਨ ਰਿਨਿਊ ਕਾਰਵਾਈ ਜਾਣੀ ਲਾਜ਼ਮੀ ਕਰਾਰ ਦਿੱਤਾ ਗਿਆ ਹੈ ਜਿਸ ਸਬੰਧੀ ਵਿਸਥਾਰ ਵਿਚ ਨਿਯਮ ਅਤੇ ਹਦਾਇਤਾਂ ਲਾਗੂ ਹੋਣਗੀਆਂ । ਜਿਵੇ ਕਿ ਪਲੇਅ ਸਕੂਲ ਦੀ ਇਮਾਰਤ ਦਾ ਹਵਾਦਾਰ ਹੋਣਾ,ਸਕੂਲ ਦੀ ਚਾਰ-ਵਾਰੀ,ਸਾਫ ਸੁਥਰਾ ਪੀਣ ਯੋਗ ਪਾਣੀ, ਸੇਫਟੀ ਨੌਰਮ, ਅਧਿਆਪਕਾਂ ਅਤੇ ਬੱਚਿਆਂ ਦੀ ਗਿਣਤੀ ਦਾ 1:20 ਦਾ ਅਨੁਪਾਤ ਭਾਵ ਇੱਕ ਅਧਿਕਾਪਕ 20 ਤੋਂ ਵੱਧ ਬੱਚਿਆਂ ਨੂੰ ਨਹੀਂ ਪੜ੍ਹਾ ਸਕੇਗਾ। ਉਸ ਦੇ ਨਾਲ ਇਕ ਕੇਅਰਟੇਕਰ ਵੀ ਹੋਵੇਗਾ ਤਾਂ ਜੋ ਬੱਚਿਆਂ ਦੀ ਸਿਹਤ ਨਾਲ ਸਮਝੌਤਾ ਨਾ