ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਆਗੂ ਸੁਖਵਿੰਦਰ ਕੌਰ ਦੇ ਘਰ ਐਨਆਈਏ ਨੇ ਛਾਪਾ ਮਾਰਿਆ

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਆਗੂ ਸੁਖਵਿੰਦਰ ਕੌਰ ਦੇ ਘਰ ਐਨਆਈਏ ਨੇ ਛਾਪਾ ਮਾਰਿਆ

Bathinda, 30 August 2024,(Azad Soch News):-  ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ (Indian Farmers Union Revolutionaries) ਅਤੇ ਲੋਕ ਸੰਗਰਾਮ ਮੰਚ ਦੀ ਚੋਟੀ ਦੀ ਆਗੂ ਸੁਖਵਿੰਦਰ ਬੀਕੇਯੂਕੌਰ ਦੀ ਰਾਮਪੁਰਾ ਵਿਖੇ ਰਿਹਾਇਸ਼ ਤੇ ਅੱਜ ਕੇਂਦਰੀ ਜਾਂਚ ਸੀ ਐਨਆਈਏ ਨੇ ਛਾਪਾ ਮਾਰਿਆ,ਖਬਰ ਲਿਖੇ ਜਾਣ ਤੱਕ ਐਨਆਈਏ (NIA) ਦੀਆਂ ਟੀਮਾਂ ਅੰਦਰ ਅਤੇ ਪੰਜਾਬ ਪੁਲਿਸ ਦਾ ਵੱਡਾ ਅਮਲਾ ਸੁਖਵਿੰਦਰ ਦੇ ਘਰ ਲਾਗੇ ਮੌਜੂਦ ਹੈ।

ਛਾਪਾ ਮਾਰਨ ਦੇ ਕਾਰਨਾਂ ਦਾ ਫਿਲਹਾਲ ਕੋਈ ਪਤਾ ਨਹੀਂ ਲੱਗ ਸਕਿਆ ਹੈ ਅਤੇ ਅਧਿਕਾਰੀ ਵੀ ਇਸ ਮਾਮਲੇ 'ਤੇ ਕੁਝ ਵੀ ਬੋਲਣ ਨੂੰ ਤਿਆਰ ਨਹੀਂ ਹਨ। ਕਿਸਾਨ ਆਗੂ ਦੇ ਘਰ ਤੇ ਛਾਪਾ ਮਾਰਨ ਦੀ ਖਬਰ ਸੁਣਦਿਆਂ ਵੱਡੀ ਗਿਣਤੀ ਕਿਸਾਨ ਕਾਰਕੁਨਾਂ ਨੇ ਸੁਖਵਿੰਦਰ ਕੌਰ ਦੀ ਰਿਹਾਇਸ਼ ਦੇ ਨਜ਼ਦੀਕ ਧਰਨਾ ਲਾ ਦਿੱਤਾ ਹੈ ਜਿਸ ਦੀ ਅਗਵਾਈ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ (Indian Farmers Union Revolutionaries) ਦੇ ਸੂਬਾ ਪ੍ਰਧਾਨ ਸੁਰਜੀਤ ਸਿੰਘ ਫੂਲ ਵੱਲੋਂ ਕੀਤੀ ਜਾ ਰਹੀ ਹੈ 

ਸੁਖਵਿੰਦਰ ਕੌਰ ਸਾਬਕਾ ਮਾਓਵਾਦੀ ਆਗੂ ਹਰਭਿੰਦਰ ਜਲਾਲ ਜੋ ਅੱਜ ਕੱਲ ਕਿਸੇ ਬਿਮਾਰੀ ਤੋਂ ਪੀੜਤ ਚੱਲ ਰਹੇ ਹਨ, ਦੀ ਧਰਮ ਪਤਨੀ ਅਤੇ ਪਿਛਲੇ ਲੰਮੇ ਸਮੇਂ ਤੋਂ ਕਿਸਾਨਾਂ ਅਤੇ ਲੋਕ ਹੱਕਾਂ ਲਈ ਸਰਗਰਮ ਕਾਰਕੁਨ ਵਜੋਂ ਕੰਮ ਕਰ ਰਹੀ ਹੈ,ਸ਼ੁਰੂਆਤੀ ਦੌਰ ਵਿੱਚ ਤਾਂ ਇਹ ਸ਼ੱਕ ਕੀਤਾ ਜਾ ਰਿਹਾ ਸੀ ਕਿ 31 ਅਗਸਤ ਨੂੰ ਬਾਰਡਰਾਂ ਤੇ ਚੱਲ ਰਹੇ ਧਰਨੇ ਦੇ ਦੋ 200 ਦਿਨ ਪੂਰੇ ਹੋਣ ਕਰਕੇ ਵੱਡਾ ਇਕੱਠ ਕੀਤੇ ਜਾਣ ਤੋਂ ਰੋਕਣ ਲਈ ਪੁਲਿਸ (Police) ਨੇ ਛਾਪਾ ਮਾਰਿਆ ਹੈ ਪਰ ਐਨਆਈਏ (NIA) ਵੱਲੋਂ ਛਾਪੇਮਾਰੀ ਕਰਨ ਦੀਆਂ ਰਿਪੋਰਟਾਂ ਕਾਰਨ ਇਹ ਅਸ਼ੰਕਾ ਵੀ ਨਿਰਮੂਲ ਹੁੰਦੀ ਦਿਖਾਈ ਦੇ ਰਹੀ ਹੈ,ਇਸ ਸਬੰਧ ਵਿੱਚ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

Advertisement

Latest News

ਮੈਡੀਕਲ ਅਫਸਰਾਂ ਦੀ ਹੜਤਾਲ ਦੇ ਬਾਵਜੂਦ ਵੀ ਚੱਲ ਰਹੀਆਂ ਹਨ ਐਮਰਜੈਂਸੀ ਸੇਵਾਵਾਂ : ਸਿਵਲ ਸਰਜਨ ਮੈਡੀਕਲ ਅਫਸਰਾਂ ਦੀ ਹੜਤਾਲ ਦੇ ਬਾਵਜੂਦ ਵੀ ਚੱਲ ਰਹੀਆਂ ਹਨ ਐਮਰਜੈਂਸੀ ਸੇਵਾਵਾਂ : ਸਿਵਲ ਸਰਜਨ
ਫ਼ਿਰੋਜ਼ਪੁਰ, 14 ਸਤੰਬਰ: ਜ਼ਿਲਾ ਹਸਪਤਾਲ ਵਿਖੇ ਚੱਲ ਰਹੀ ਮੈਡੀਕਲ ਅਫਸਰਾਂ ਦੀ ਹੜਤਾਲ ਦੇ ਮੱਦੇਨਜ਼ਰ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਨੇ...
ਖਾਧ ਪਦਾਰਥਾਂ ’ਚ ਮਿਲਾਵਟ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਜ਼ਿਲ੍ਹਾ ਸਿਹਤ ਅਫ਼ਸਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੁਰੂਕਸ਼ੇਤਰ 'ਚ ਕਿਹਾ, 'ਮੇਰਾ ਤਜਰਬਾ ਦੱਸ ਰਿਹਾ ਹੈ ਕਿ ਇਸ ਵਾਰ ਹਰਿਆਣਾ 'ਚ ਵੀ ਭਾਜਪਾ ਦੀ ਸਰਕਾਰ ਹੈ
32ਵੀਂ ਬਾਸਕਟ-ਬਾਲ ਚੈਂਪੀਅਨਸ਼ਿਪ ਵਿੱਚ ਪਟਨਾ ਨੇ ਮਾਰੀ ਬਾਜੀ
ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਜਿਲ੍ਹਾ ਪੱਧਰ ਖੇਡਾਂ ਨਹਿਰੂ ਸੇਟਡੀਅਮ ਵਿਚ ਜਾਰੀ
ਸਿਵਿਲ ਹਸਪਤਾਲ ਵਿਖੇ ਲੋਕਾਂ ਨੂੰ ਓ ਪੀ ਡੀ ਅਤੇ ਐਮਰਜੈਂਸੀ ਵਿਖੇ ਮਿਲ ਰਹੀ ਹੈ ਸਿਹਤ ਸੇਵਾਵਾ :ਡਾਕਟਰ ਏਰਿਕ
ਨੌਜਵਾਨ ਖੇਡਾਂ ਨਾਲ ਜੁੜ ਕੇ ਵਿਸ਼ਵ ਪੱਧਰ ਤੱਕ ਬਣਾ ਸਕਦੇ ਨੇ ਆਪਣੀ ਪਹਿਚਾਣ-ਵਿਧਾਇਕ ਵਿਜੈ ਸਿੰਗਲਾ