ਪਹਿਲੇ ਦਿਨ ਕਿਸੇ ਵੀ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਨਹੀਂ ਕੀਤਾ ਦਾਖਲ

ਪਹਿਲੇ ਦਿਨ ਕਿਸੇ ਵੀ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਨਹੀਂ ਕੀਤਾ ਦਾਖਲ

ਲੁਧਿਆਣਾ, 7 ਮਈ (000) - ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਪਹਿਲੇ ਦਿਨ ਅੱਜ ਕਿਸੇ ਵੀ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ।

ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਚੋਣਾਂ ਲਈ ਅੱਜ ਗਜ਼ਟ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ। ਉਮੀਦਵਾਰ 14 ਮਈ, 2024 (ਮੰਗਲਵਾਰ) ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ ਅਤੇ ਨਾਮਜ਼ਦਗੀਆਂ ਦੀ ਪੜਤਾਲ 15 ਮਈ, 2024 (ਬੁੱਧਵਾਰ) ਨੂੰ ਹੋਵੇਗੀ। ਉਮੀਦਵਾਰ 17 ਮਈ, 2024 (ਸ਼ੁੱਕਰਵਾਰ) ਤੱਕ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਸਕਦੇ ਹਨ। ਪੰਜਾਬ ਵਿੱਚ 1 ਜੂਨ, 2024 (ਸ਼ਨੀਵਾਰ) ਨੂੰ ਵੋਟਾਂ ਪੈਣ ਦਾ ਦਿਨ ਨਿਰਧਾਰਤ ਕੀਤਾ ਗਿਆ ਹੈ, ਜਿਸਦੇ ਤਤ ਪੰਜਾਬ ਸਮੇਤ ਦੇਸ਼ ਭਰ ਵਿੱਚ 4 ਜੂਨ, 2024 (ਮੰਗਲਵਾਰ) ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਚੋਣਾਂ ਦੇ ਮੁਕੰਮਲ ਹੋਣ ਦੀ ਅੰਤਿਮ ਮਿਤੀ 6 ਜੂਨ, 2024 (ਵੀਰਵਾਰ) ਹੈ। ਪੋਲਿੰਗ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੈ।

ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਇਹ ਵੀ ਦੱਸਿਆ ਕਿ 7 ਮਈ ਤੋਂ 14 ਮਈ, 2024 ਤੱਕ ਜਨਤਕ ਛੁੱਟੀਆਂ ਨੂੰ ਛੱਡ ਕੇ ਕਿਸੇ ਵੀ ਅਧਿਸੂਚਿਤ ਦਿਨ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਨਾਮਜ਼ਦਗੀਆਂ ਦਾਖਲ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ 10 ਮਈ, 2024 ਭਗਵਾਨ ਪਰਸ਼ੂਰਾਮ ਜੈਅੰਤੀ ਦੀ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਅਧੀਨ ਨਹੀਂ ਹੈ। ਇਸ ਲਈ ਉਮੀਦਵਾਰ ਉਸ ਦਿਨ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾ ਸਕਦੇ ਹਨ। ਹਾਲਾਂਕਿ, 11 ਮਈ, 2024, ਦੂਜਾ ਸ਼ਨੀਵਾਰ ਹੋਣ ਕਰਕੇ ਅਤੇ 12 ਮਈ, 2024, ਐਤਵਾਰ ਹੋਣ ਕਰਕੇ, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੇ ਤਹਿਤ ਛੁੱਟੀਆਂ ਹਨ। ਇਸ ਲਈ, ਇਨ੍ਹਾਂ ਦਿਨਾਂ ਵਿੱਚ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕੀਤੇ ਜਾ ਸਕਦੇ ਹਨ।

Tags:

Advertisement

Latest News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦਿੱਲੀ ਵਿੱਚ ਕਈ ਮਹੱਤਵਪੂਰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦਿੱਲੀ ਵਿੱਚ ਕਈ ਮਹੱਤਵਪੂਰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ
New Delhi,03 JAN,2025,(Azad Soch News):- ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi)  ਅੱਜ ਦਿੱਲੀ ਵਿੱਚ ਕਈ ਮਹੱਤਵਪੂਰਨ ਵਿਕਾਸ ਪ੍ਰੋਜੈਕਟਾਂ...
ਮੁੰਬਈ ਹਮਲੇ ਦੇ ਮੁਲਜ਼ਮ ਤਹੱਵੁਰ ਰਾਣਾ ਨੂੰ ਲਿਆਂਦਾ ਜਾਵੇਗਾ ਭਾਰਤ
ਪੰਜਾਬ-ਚੰਡੀਗੜ੍ਹ 'ਚ ਸੀਤ ਲਹਿਰ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਕਰੀਬੀ TMC ਨੇਤਾ ਦੀ ਗੋਲੀ ਮਾਰ ਕੇ ਹੱਤਿਆ
ਭਾਰਤੀ ਹਾਕੀ ਟੀਮ ਦੇ ਸਰਪੰਚ ਹਰਮਨਪ੍ਰੀਤ ਸਿੰਘ ਨੂੰ ਖੇਡ ਰਤਨ ਪੁਰਸਕਾਰ ਮਿਲਣ 'ਤੇ ਮਾਂ ਨੇ ਪ੍ਰਗਟਾਈ ਖੁਸ਼ੀ
ਸਿਹਤ ਲਈ ਫ਼ਾਇਦੇਮੰਦ ਹੈ ਸਰ੍ਹੋਂ ਦਾ ਸਾਗ
ਗਾਇਕ-ਅਦਾਕਾਰ ਗਿੱਪੀ ਗਰੇਵਾਲ ਸਮੇਂ ਤੋਂ ਉਡੀਕੀ ਜਾ ਰਹੀ ਪੰਜਾਬੀ ਫਿਲਮ 'ਅਕਾਲ' ਦਾ ਸ਼ਾਨਦਾਰ ਟੀਜ਼ਰ ਰਿਲੀਜ਼ ਕੀਤਾ