ਜ਼ਿਲ੍ਹੇ ਦੀਆਂ ਮੰਡੀਆਂ ਅੰਦਰ ਖਰੀਦ ਸਬੰਧੀ ਕਿਸੇ ਵੀ ਵਰਗ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ
.jpg)
ਮਾਨਸਾ, 19 ਅਪ੍ਰੈਲ :
ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਅੰਦਰ ਕਣਕ ਦੀ ਖਰੀਦ ਸਬੰਧੀ ਸਾਰੇ ਪ੍ਰਬੰਧ ਸਮਾਂ ਰਹਿੰਦਿਆਂ ਹੀ ਮੁਕੰਮਲ ਕਰ ਲਏ ਗਏ ਸਨ ਅਤੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਵਿੱਚੋਂ ਲਿਆਂਦੀ ਜਾ ਰਹੀ ਫਸਲ ਦੀ ਖਰੀਦ ਦਾ ਕੰਮ ਨਿਰਵਿਘਨ ਢੰਗ ਨਾਲ ਚੱਲ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਅੰਦਰ ਕੁੱਲ 1 ਲੱਖ 56 ਹਜ਼ਾਰ 785 ਮੀਟਰਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 1 ਲੱਖ 25 ਹਜ਼ਾਰ 555 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹ ਦੀ ਕਿਸੇ ਵੀ ਮੰਡੀ ਵਿੱਚ ਕਿਸੇ ਵੀ ਕਿਸਾਨ, ਆੜਤੀਏ ਅਤੇ ਮਜ਼ਦੂਰ ਨੂੰ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾ ਰਹੀ ।
ਉਨ੍ਹਾਂ ਦੱਸਿਆ ਕਿ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਪੰਜਾਬ ਸਰਕਾਰ ਦੇ ਨਿਯਮਾਂ ਅਨੁਸਾਰ ਮੰਡੀਆਂ ਵਿੱਚ ਨਿਰਵਿਘਨਤਾ ਨਾਲ ਕਿਸਾਨਾਂ ਵੱਲੋਂ ਲਿਆਂਦੀ ਫਸਲ ਦੀ ਖਰੀਦ ਅਤੇ ਲਿਫਟਿੰਗ ਨਿਰਧਾਰਿਤ ਸਮੇਂ ਅੰਦਰ ਯਕੀਨੀ ਬਣਾਈ ਜਾਵੇ।
Related Posts
Latest News
3353544.jpg)