ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਵਿਚ ਮੌਜੂਦ ਖੇਤੀ ਮਸ਼ੀਨਰੀ ਵਰਤਣ ਵਾਲੇ ਛੋਟੇ ਕਿਸਾਨਾਂ ਤੋਂ ਕੋਈ ਕਿਰਾਇਆ ਨਹੀਂ ਵਸੂਲਿਆ ਜਾਵੇਗਾ: ਮੁੱਖ ਖੇਤੀਬਾੜੀ ਅਫਸਰ

ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਵਿਚ ਮੌਜੂਦ  ਖੇਤੀ ਮਸ਼ੀਨਰੀ ਵਰਤਣ ਵਾਲੇ ਛੋਟੇ ਕਿਸਾਨਾਂ ਤੋਂ ਕੋਈ ਕਿਰਾਇਆ ਨਹੀਂ ਵਸੂਲਿਆ ਜਾਵੇਗਾ: ਮੁੱਖ ਖੇਤੀਬਾੜੀ ਅਫਸਰ

  ਫਰੀਦਕੋਟ 20 ਸਤੰਬਰ ,

 ਜਿਲ੍ਹਾ ਫਰੀਦਕੋਟ ਵਿੱਚ ਸਾਲ 2024 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜੀਰੋ ਪੱਧਰ ਤੇ ਲਿਆਉਣ ਦੇ ਮਿੱਥੇ ਟੀਚੇ ਨੂੰ ਪੂਰਾ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲਗਾਤਾਰਤਾ ਵਿੱਚ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ਤਹਿਤ ਛੋਟੇ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਰਾਹੀ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਸਥਾਨਕ ਦਫਤਰ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਵਿਖੇ ਮੀਟਿੰਗ ਹੋਈ ।ਮੀਟਿੰਗ ਵਿੱਚ  ਡਾ.ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰਸ੍ਰੀ ਰਾਜਪਾਲ ਸਿੰਘ ਉਪ-ਰਜਿਸਟਰਾਰ ਸਹਿਕਾਰੀ ਸਭਾਵਾਂ ਫਰੀਦਕੋਟ,ਡਾ.ਅਮਨ ਕੇਸ਼ਵ ਪੀ.ਡੀ.ਆਤਮਾ ਅਤੇ ਸ੍ਰੀ ਹਰਸਿਮਰਨ ਸਿੰਘ ਇੰਸਪੈਕਟਰ ਸਹਿਕਾਰੀ ਸਭਾ ਫਰੀਦਕੋਟ ਮੌਜੂਦ ਸਨ।

ਮੀਟਿੰਗ ਦੌਰਾਨ ਡਾ.ਅਮਰੀਕ ਸਿੰਘ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਸੰਭਾਲ ਕੇ ਕਣਕ ਦੀ ਬਿਜਾਈ ਕਰਨ ਵਿਚ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਨਾਂ ਮੁਸ਼ਕਲਾਂ ਨੂੰ ਧਿਆਨ ਵਿੱਚ ਰਖਦਿਆਂ ਪੰਜਾਬ ਸਰਕਾਰ ਵਲੋਂ ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਤਾਂ ਨੂੰ ਪਰਾਲੀ ਸਾਂਭਣ ਲਈ ਖੇਤੀ ਮਸ਼ੀਨਰੀ 80% ਫੀਸਦੀ ਸਬਸਿਡੀ ਤੇ ਮੁਹੱਈਆ ਕਰਵਾਈ ਗਈ ਹੈ ਤਾਂ ਜੋ ਛੋਟੇ ਕਿਸਾਨ ਇਨ੍ਹਾਂ ਦੀ ਵਰਤੋਂ ਕਰਕੇ ਝੋਨੇ ਦੀ ਪਰਾਲੀ ਦੀ ਸੰਭਾਲ ਕਰ ਸਕਣ।

 ਉਨਾਂ ਦੱਸਿਆ ਕਿ ਛੋਟੇ ਕਿਸਾਨਾਂ ਦੀ ਇਸ ਸਮੱਸਿਆ ਦੇ ਹੱਲ ਲਈ ਡਿਪਟੀ ਕਮਿਸ਼ਨਰ ਦੇ ਹੁਕਮਾਂ ਅਨੁਸਾਰ ਮੀਟਿੰਗ ਵਿਚ ਕੀਤੇ ਗਏ ਫੈਸਲੇ ਅਨੁਸਾਰ  ਛੋਟੇ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਤੋਂ ਖੇਤੀ ਮਸੀਨਰੀ ਵਰਤਣ ਦਾ ਕੋਈ ਕਿਰਾਇਆ ਨਹੀਂ ਵਸੂਲਿਆ ਜਾਵੇਗਾ। ਉਨਾਂ ਦੱਸਿਆ ਕਿ ਜਿਲ੍ਹਾ ਫਰੀਦਕੋਟ ਦੀਆਂ ਸਹਿਕਾਰੀ ਸਭਾਵਾਂ ਵਿੱਚ ਕੁੱਲ 644 ਮਸ਼ੀਨਾ ਮੌਜੂਦ ਹਨ। ਜਿਸ ਵਿੱਚੋਂ ਤਹਿਸੀਲ ਫਰੀਦਕੋਟ ਵਿੱਚ 172,ਤਹਿਸੀਲ ਕੋਟਕਪੂਰਾ ਵਿੱਚ 222 ਅਤੇ ਤਹਿਸੀਲ ਜੈਤੋਂ ਵਿੱਚ 250 ਮਸ਼ੀਨਾਂ ਹਨ । ਉਨਾਂ ਦੱਸਿਆ ਕਿ 51 ਗ੍ਰਾਮ ਪੰਚਾਇਤਾਂ ਕੋਲ 144 ਖੇਤੀ ਮਸ਼ੀਨਾਂ ਹਨ ਜਿਸ ਤੇ ਵੀ ਇਹੀ ਨਿਯਮ ਲਾਗੂ ਹੋਵੇਗਾ।

ਉਨਾਂ ਦੱਸਿਆ ਕਿ ਇਹ ਖੇਤੀ ਮਸ਼ੀਨਰੀ ਨੂੰ ਕਰਾਏ ਉੱਤੇ ਲੈ ਕਿ ਜਾਣ ਲਈ 2.5 ਏਕੜ ਮਾਲਕੀ ਵਾਲੇ ਕਿਸਾਨਾਂ ਕੋਲੋਂ ਕੋਈ ਕਿਰਾਇਆ ਨਹੀਂ ਵਸੂਲਿਆ ਜਾਵੇਗਾ, 2.5 ਤੋਂ ਏਕੜ ਵਾਲੇ ਕਿਸਾਨਾਂ ਤੋਂ ਵੀ ਕੋਈ ਕਿਰਾਇਆ ਨਹੀਂ ਵਸੂਲਿਆ ਜਾਵੇਗਾ ਪਰ ਜੇਕਰ ਉਹ ਨਾਲ ਟਰੈਕਟਰ ਲੈ ਕੇ ਜਾਂਦੇ ਹਨ ਤਾਂ ਉਸ ਦੇ ਡੀਜ਼ਲ ਦਾ ਕਿਰਾਇਆ ਵਸੂਲਿਆ ਜਾਵੇਗਾ ਅਤੇ ਏਕੜ ਤੋਂ ਵੱਧ ਮਾਲਕੀ ਵਾਲੇ ਕਿਸਾਨਾਂ ਲਈ ਸਰਕਾਰੀ ਰੇਟ ਵਾਲਾ ਕਿਰਾਇਆ ਵਸੂਲਿਆ ਜਾਵੇਗਾ ।

ਇਸ ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫਸਰ ਵੱਲੋਂ ਉਪ-ਰਜਿਸਟਰਾਰ ਨੂੰ ਹਦਾਇਤ ਕੀਤੀ ਗਈ ਕਿ ਸਾਰੀਆਂ ਮਸ਼ੀਨਾਂ ਨੂੰ 28 ਸਤੰਬਰ ਤੱਕ ਚਾਲੂ ਹਾਲਤ ਵਿੱਚ ਕਰ ਲਿਆ ਜਾਵੇ ਅਤੇ 28 ਸਤੰਬਰ ਤੋਂ ਬਾਅਦ ਮਸ਼ੀਨਰੀ ਸੰਬੰਧੀ ਸਹਿਕਾਰੀ ਸਭਾਵਾਂ ਦੀ ਚੈਕਿੰਗ ਕੀਤੀ ਜਾਵੇਗੀ । ਉਨਾਂ ਛੋਟੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਮਿੱਥੇ ਟੀਚੇ ਦੀ ਪੂਰਤੀ ਲਈ ਅਤੇ ਜ਼ਿਲਾ ਫਰੀਦਕੋਟ ਨੂੰ ਧੂੰਆਂ ਮੁਕਤ ਕਰਨ ਲਈ  ਸਹਿਯੋਗ ਕੀਤਾ ਜਾਵੇ ਜੇਕਰ ਕਿਸੇ ਤਰਾਂ ਦੀ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਸਬੰਧਤ ਖੇਤੀਬਾੜੀ ਅਧਿਕਾਰੀਆਂ ,ਸਕੱਤਰ ਸਹਿਕਾਰੀ ਸਭਾ ਨਾਲ ਸੰਪਰਕ ਕੀਤਾ ਜਾਵੇ ਅਤੇ ਕਿਸੇ ਵੀ ਹਾਲਤ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ।

Tags:

Advertisement

Latest News

Realme 12+ 5G 12GB RAM,5000mAh ਬੈਟਰੀ,67W ਚਾਰਜਿੰਗ ਨਾਲ ਲਾਂਚ Realme 12+ 5G 12GB RAM,5000mAh ਬੈਟਰੀ,67W ਚਾਰਜਿੰਗ ਨਾਲ ਲਾਂਚ
New Delhi ,21 DEC,2024,(Azad Soch News):- Realme ਕੰਪਨੀ ਭਾਰਤ ਤੋਂ ਪਹਿਲਾਂ ਇੰਡੋਨੇਸ਼ੀਆ ਅਤੇ ਮਲੇਸ਼ੀਆ ਵਿੱਚ Realme 12+ 5G ਲਾਂਚ ਕਰ...
ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ
ਪੰਜਾਬ ਵਿਜੀਲੈਂਸ ਬਿਊਰੋ ਨੇ 4000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਰੰਗੇ ਹੱਥੀਂ ਕਾਬੂ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 21-12-2024 ਅੰਗ 821
ਪੰਜਾਬ ਵਿੱਚ ਅੱਜ ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ
ਮਸ਼ਹੂਰ ਪੰਜਾਬੀ ਗਾਇਕ ਅਤੇ ਰੈਪਰ ਏਪੀ ਢਿੱਲੋਂ ਦੇ ਸ਼ੋਅ ਤੋਂ ਪਹਿਲਾਂ ਐਨਆਈਏ ਨੇ ਪੰਜਾਬੀ ਕਲਾਕਾਰਾਂ 'ਤੇ ਹਮਲਿਆਂ ਨੂੰ ਲੈ ਕੇ ਅਲਰਟ ਜਾਰੀ ਕੀਤਾ
Cricket News: ਸਮ੍ਰਿਤੀ ਮੰਧਾਨਾ ਨੇ ਤੂਫਾਨੀ ਪਾਰੀ ਖੇਡ ਕੇ ਤੋੜੇ 5 ਵਿਸ਼ਵ ਰਿਕਾਰਡ