ਅਜਨਾਲਾ ਸ਼ਹਿਰ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ -ਧਾਲੀਵਾਲ

ਅਜਨਾਲਾ ਸ਼ਹਿਰ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ -ਧਾਲੀਵਾਲ

ਅੰਮ੍ਰਿਤਸਰ, 20 ਨਵੰਬਰ

ਸਰਹੱਦੀ ਕਸਬੇ ਅਜਨਾਲਾ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਇਹ ਕਸਬਾ ਰਾਜ ਦੇ ਵਿਕਸਿਤ ਸ਼ਹਿਰਾਂ ਵਾਂਗ ਹਰ ਸਹੂਲਤ ਨਾਲ ਲੈਸ ਹੋਵੇਗਾ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਸ਼ਹਿਰ ਦੇ ਘਰ-ਘਰ ਦਿੱਤੀ ਦਸਤਕ ਦੌਰਾਨ ਸ਼ਹਿਰ ਵਾਸੀਆਂ ਨਾਲ ਕਰਦੇ ਹੋਏ ਕਿਹਾ ਕਿ ਹੁਣ ਤੱਕ ਉਹ ਸ਼ਹਿਰ ਵਿੱਚ ਸੜਕਾਂ ਦਾ ਨਿਰਮਾਣਸਟਰੀਟ ਲਾਈਟਾਂਸੁਰੱਖਿਆ ਲਈ ਸੀਸੀਟੀਵੀ ਕੈਮਰੇਸਫਾਈ ਦੇ ਪ੍ਰਬੰਧਹਰਿਆਵਲ ਲਈ ਦਰਖਤ ਲਗਾਉਣਗਲੀਆਂ ਦਾ ਨਿਰਮਾਣ ਆਦਿ ਦੇ ਕੰਮ ਕਰ ਰਹੇ ਹਨ ਅਤੇ ਭਵਿੱਖ ਵਿੱਚ ਵੀ ਜੋ ਲੋੜ ਸ਼ਹਿਰ ਵਾਸੀ ਦੱਸਣਗੇ ਉਸ ਉੱਤੇ ਕੰਮ ਕੀਤਾ ਜਾਵੇਗਾ। ਸ ਧਾਲੀਵਾਲ ਨੇ ਅੱਜ ਅਜਨਾਲਾ ਸ਼ਹਿਰ ਦੀਆਂ ਸਮੁੱਚੀਆਂ 15 ਵਾਰਡਾਂ ਵਿੱਚ ਜਾ ਕੇ ਪਾਰਟੀ ਅਹੁਦੇਦਾਰਾਂਵਲੰਟੀਅਰਾਂ ਅਤੇ ਆਮ ਸ਼ਹਿਰੀਆਂ ਨੂੰ ਮਿਲ ਕੇ ਉਹਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ਤੇ ਹੀ ਨਿਪਟਾਰਾ ਕੀਤਾ।

   ਉਹਨਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਕਿਸੇ ਵੀ ਸਰਕਾਰ ਨੇ ਇਸ ਸਰਹੱਦੀ ਸ਼ਹਿਰ ਦੀ ਸਾਰ ਨਹੀਂ ਲਈ ਜਿਸ ਕਾਰਨ ਇਹ ਸ਼ਹਿਰ ਬਾਕੀ ਪੰਜਾਬ ਨਾਲੋਂ ਬਹੁਤ ਪਛੜ ਕੇ ਰਹਿ ਗਿਆ ਸੀ ਪਰ ਜਦੋਂ ਤੋਂ ਪੰਜਾਬ ਵਿੱਚ ਤੁਸੀਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਹੈ ਉਦੋਂ ਤੋਂ ਲੈ ਕੇ ਮੈਂ ਇਸ ਦੀ ਬਿਹਤਰੀ ਲਈ ਕੰਮ ਕਰ ਰਿਹਾ ਹਾਂ । ਉਹਨਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਕੋਲੋਂ ਮੈਂ ਅਜਨਾਲਾ ਲਈ ਜੋ ਵੀ ਮੰਗਿਆ ਹੈਉਹਨਾਂ ਨੇ ਦਿਲ ਖੋਲ ਕੇ ਦਿੱਤਾ ਹੈ। ਸ ਧਾਲੀਵਾਲ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਅਜਨਾਲਾ ਵਾਸੀ ਜੋ ਹੁਕਮ ਕਰਨਗੇ ਸ਼ਹਿਰ ਦੀ ਲੋੜ ਨੂੰ ਮੁੱਖ ਰੱਖਦੇ ਹੋਏ ਉਸ ਨੂੰ ਪੂਰਾ ਕੀਤਾ ਜਾਵੇਗਾ।

Tags:

Advertisement

Latest News

ਅਦਾਕਾਰ ਦੇਵ ਖਰੌੜ ਦੀ ਬਹੁ-ਚਰਚਿਤ ਪੰਜਾਬੀ ਫਿਲਮ ਨਵੀਂ ਫਿਲਮ 'ਮਝੈਲ' ਦੀ ਪਹਿਲੀ ਝਲਕ ਆਈ ਸਾਹਮਣੇ ਅਦਾਕਾਰ ਦੇਵ ਖਰੌੜ ਦੀ ਬਹੁ-ਚਰਚਿਤ ਪੰਜਾਬੀ ਫਿਲਮ ਨਵੀਂ ਫਿਲਮ 'ਮਝੈਲ' ਦੀ ਪਹਿਲੀ ਝਲਕ ਆਈ ਸਾਹਮਣੇ
Patiala,21 NOV,2024,(Azad Soch News):- ਅਦਾਕਾਰ ਦੇਵ ਖਰੌੜ (Actor Dev Kharod) ਜਿੰਨ੍ਹਾਂ ਵੱਲੋਂ ਅਪਣੀ ਆਉਣ ਵਾਲੀ ਅਤੇ ਬਹੁ-ਚਰਚਿਤ ਪੰਜਾਬੀ ਫਿਲਮ 'ਮਝੈਲ'...
ਸੀਬੀਐਸਈ ਨੇ 10ਵੀਂ ਅਤੇ 12ਵੀਂ ਬੋਰਡ ਪ੍ਰੀਖਿਆ ਦੀ ਡੇਟਸ਼ੀਟ ਜਾਰੀ ਕੀਤੀ
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਖੜਕਾਇਆ ਦਿੱਲੀ ਹਾਈਕੋਰਟ ਦਾ ਦਰਵਾਜ਼ਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 21-11-2024 ਅੰਗ 686
ਬਦਾਮ ਕਰੇਗਾ ਕੋਲੈਸਟ੍ਰੋਲ ਕੰਟਰੋਲ
ਹਰਿਆਣਾ ਸਰਕਾਰ ਨੇ ਗੁਜਰਾਤ ਦੇ ਗੋਧਰਾ ਕਾਂਡ ਤੇ ਬਣੀ ਫਿਲਮ 'ਦਿ ਸਾਬਰਮਤੀ ਰਿਪੋਰਟ' ਨੂੰ ਟੈਕਸ ਮੁਕਤ ਕੀਤਾ
ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਵਿੱਚ ਸ਼ਾਮ 6 ਵਜੇ ਤੱਕ 63 ਫੀਸਦੀ ਵੋਟਿੰਗ ਦਰਜ ਕੀਤੀ ਗਈ