ਪੰਜਾਬ ਸਰਕਾਰ ਵੋਲੋਂ ਸੀ-ਪਾਈਟ ਕੈਂਪ ਰਣੀਕੇ,ਅੰਮ੍ਰਿਤਸਰ ਵਿਖੇ ਡਰੋਨ ਉਪਰੇਟਿੰਗ ਕੋਰਸ ਕਰਵਾਇਆ ਜਾਵੇਗਾ ਮੁਫ਼ਤ

ਪੰਜਾਬ ਸਰਕਾਰ ਵੋਲੋਂ ਸੀ-ਪਾਈਟ ਕੈਂਪ ਰਣੀਕੇ,ਅੰਮ੍ਰਿਤਸਰ ਵਿਖੇ ਡਰੋਨ ਉਪਰੇਟਿੰਗ ਕੋਰਸ ਕਰਵਾਇਆ ਜਾਵੇਗਾ ਮੁਫ਼ਤ

ਅੰਮ੍ਰਿਤਸਰ 2 ਸਤੰਬਰ 2024--

         ਸੀ-ਪਾਈਟ ਕੈਂਪ ਰਣੀਕੇ,ਅੰਮ੍ਰਿਤਸਰ ਦੇ ਅਧਿਕਾਰੀ ਕੈਪਟਨ ਅਜੀਤ ਸਿੰਘ ਨੇ ਦੱਸਿਆ ਹੈ ਕਿ ਜਿਲ੍ਹਾ ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਯੁਵਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਸੀ-ਪਾਈਟ ਕੈਂਪ ਰਣੀਕੇ,ਅੰਮ੍ਰਿਤਸਰ ਵਿਖੇ  150 ਨੌਜਵਾਨਾਂ ਨੁੰ ਡਰੋਨ ਉਪਰੇਟਟਿੰਗ ਕੋਰਸ ਕਰਵਾਇਆ ਜਾਣਾ ਹੈ ਜਿਸ ਦਾ ਪੰਜਾਬ ਸਰਕਾਰ ਵੱਲੋਂ ਸਰਟੀਫਿਕੇਟ ਵੀ ਦਿੱਤਾ ਜਾਵੇਗਾ । ਉਨਾਂ ਦੱਸਿਆ ਕਿ ਕੋਰਸ ਕਰਨ ਦੇ ਚਾਹਵਾਨ ਯੁਵਕ ਆਪਣੇ ਦਸਤਾਵੇਜ ਜਿਵੇ 10ਵੀਂ ਅਤੇ 12 ਵੀ ਜਮਾਤ ਦਾ ਸਰਟੀਫਿਕੇ (ਘੱਟੋ ਘੱਟ 50 ਪ੍ਰਤੀਸ਼ਤ ਅੰਕਾਂ ਨਾਲ ਪਾਸ),ਉਮਰ ਸੀਮਾਂ 18 ਤੋਂ 25 ਸਾਲ ਵੱਧ ਨਾ ਹੋਵੇ ਜਾਤੀ ਸਰਟੀਫਿਕੇਟ,ਰਿਹਾਇਸ਼ ਸਰਟੀਫਿਕੇਟ,ਆਧਾਰ ਕਾਰਡ ਦੀਆਂ ਦੋ-ਦੋ ਫੋਟੋ ਸਟੇਟ ਕਾਪੀਆਂ ਅਤੇ 4 ਪਾਸਪੋਰਟ ਸਾਈਜ਼ ਫੋਟੋਗਰਾਫ ਨਾਲ ਲੈ ਕੇ ਆਉਣ ।ਕੋਰਸ ਦੌਰਾਨ ਯੁਵਕਾਂ ਨੂੰ ਖਾਣਾ ਅਤੇ ਰਿਹਾਇਸ਼ ਮੁਫਤ ਹੋਵੇਗੀ। ਉਨਾਂ ਚਾਹਵਾਨ ਯੁਵਕਾਂ ਨੂੰ ਅਪੀਲ ਕੀਤੀ ਕਿ  ਸੀ-ਪਾਈਟ ਕੈਂਪ ਆਈ.ਟੀ.ਆਈ ਰਣੀਕੇ,ਅੰਮ੍ਰਿਤਸਰ ਵਿਖੇ ਪਹੁੱਚ ਕੇ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ।

            ਆਰਮੀ ਵਿੱਚ ਅਗਨੀਵੀਰ,ਸੀ.ਆਰ.ਪੀ.ਐਫ/ਬੀ.ਐਸ.ਐਫ ਅਤੇ ਪੰਜਾਬ ਪੁਲਿਸ ਦੀ ਭਰਤੀ ਲਈ ਫਿੱਜੀਕਲ ਦੀ ਟਰੇਨਿੰਗ ਦੀ ਤਿਆਰੀ ਕਰਨਾ ਚਾਹੁੰਦੇ ਹਨ ਉਹ ਯੂਵਕ ਸੀ-ਪਾਈਟ ਕੈਂਪ ਰਣੀਕੇ,ਅੰਮ੍ਰਿਤਸਰ ਵਿਖੇ ਆ ਕੇ ਤਿਆਰੀ ਕਰ ਸਕਦੇ ਹਨ । ਯੁਵਕਾ ਨੂੰ ਪੰਜਾਬ ਸਰਕਾਰ ਵੱਲੋਂ ਖਾਣਾ,ਰਿਹਾਇਸ਼ ਤੇ ਲਿਖਤੀ ਪੇਪਰ ਅਤੇ ਫਿੱਜੀਕਲ ਟੈਸਟ ਦੀ ਤਿਆਰੀ ਬਿੱਲਕੁੱਲ ਮੁਫਤ ਕਰਵਾਈ ਜਾਵੇਗੀ। ਇਸ ਸਬੰਧੀ ਚਾਹਵਾਨ ਨੌਜਵਾਨ ਜਰੂਰੀ ਦਸਤਾਵੇਜ ਦੀਆ ਫੋਟੋ ਕਾਪੀਆਂ ਜਿਵੇ ਆਧਾਰ ਕਾਰਡ,ਦਸਵੀਂ ਕਲਾਸ ਜਾ ਬਾਰਵੀ ਕਾਲਸ ਦਾ ਸਰਟੀਫਿਕੇਟ,ਜਾਤੀ ਸਰਟੀਫਿਕੇਟ ਅਤੇ ਦੋ ਪਾਸਪੋਰਟ ਸਾਈਜ ਫੋਟੋਗਰਾਫ ਅਤੇ ਆਨਲਾਈਨ ਰਜ਼ਿਸਟਰੇਸ਼ਨ ਦੀ ਫੋਟੋ ਕਾਪੀ ਨਾਲ ਲੈ ਕੇ ਕੈਂਪ ਵਿੱਚ ਜਲਦੀ ਤੋਂ ਜਲਦੀ ਰਿਪੋਰਟ ਕਰਨ ।

ਯੂਵਕ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਇਹਨ੍ਹਾਂ ਮੁਬਾਇਲ ਨੰਬਰ 7009317626 ਅਤੇ 9872840492 ਤੇ ਸਪੰਰਕ ਕਰ ਸਕਦੇ ਹਨ ਅਤੇ ਟਰੇਨਿੰਗ ਲੈਣ ਲਈ ਜਲਦੀ ਸੀ-ਪਾਈਟ ਕੈਂਪ ਰਣੀਕੇ,ਅੰਮ੍ਰਿਤਸਰ ਵਿਖੇ ਆ ਕੇ ਟਰੇਨਿੰਗ ਦਾ ਲਾਭ ਉਠਾ ਸਕਦੇ ਹਨ।

Tags:

Advertisement

Latest News

ਡੇਰਾ ਜਗਮਾਲ ਵਾਲੀ ਨੂੰ ਮਿਲਿਆ ਨਵਾਂ ਮੁਖੀ ਡੇਰਾ ਜਗਮਾਲ ਵਾਲੀ ਨੂੰ ਮਿਲਿਆ ਨਵਾਂ ਮੁਖੀ
Chandigarh. 19 Sep,2024,(Azad Soch News):- ਕੱਲ੍ਹ ਡੇਰਾ ਜਗਮਾਲਵਾਲੀ ਨੂੰ ਨਵੇਂ ਡੇਰਾ ਮੁਖੀ ਮਿਲ ਗਏ ਹਨ,ਡੇਰਾ ਜਗਮਾਲ ਵਾਲੀ ਵਿਖੇ ਬਾਬਾ ਵਰਿੰਦਰ...
ਕਾਂਗਰਸ ਨੇ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ
ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ
ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ
ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ