ਹੁਣ ਕਣਕ ਦੀ ਫਸਲ ਤੇ ਕੋਈ ਸਪਰੇ ਕਰਨ ਜਾਂ ਪਾਣੀ ਲਗਾਉਣ ਦੀ ਲੋੜ ਨਹੀਂ

ਹੁਣ ਕਣਕ ਦੀ ਫਸਲ ਤੇ ਕੋਈ ਸਪਰੇ ਕਰਨ ਜਾਂ ਪਾਣੀ ਲਗਾਉਣ ਦੀ ਲੋੜ ਨਹੀਂ

ਬਠਿੰਡਾ, 3 ਅਪ੍ਰੈਲ : ਸਥਾਨਕ ਮੁੱਖ ਖੇਤੀਬਾੜੀ ਅਫਸਰ ਡਾਰਨਜੀਤ ਸਿੰਘ ਗਿੱਲ ਅਤੇ ਬਲਾਕ ਖੇਤੀਬਾੜੀ ਅਫਸਰਬਠਿੰਡਾ ਡਾਬਲਜਿੰਦਰ ਸਿੰਘ ਵੱਲੋਂ ਪਿੰਡ ਹਰਰਾਏਪੁਰਜੀਦਾ ਅਤੇ ਗਿੱਲ ਪੱਤੀ ਵਿਖੇ ਪਿਛਲੇ ਦਿਨੀਂ ਹੋਈ ਬਾਰਿਸ਼ ਨਾਲ ਪ੍ਰਭਾਵਿਤ ਕਣਕ ਦੇ ਖੇਤਾਂ ਦਾ ਸਰਵੇਖਣ ਕੀਤਾ ਗਿਆ।

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਸਰਵੇਖਣ ਦੌਰਾਨ ਪਾਇਆ ਕਿ ਜ਼ਿਆਦਾਤਰ ਖੇਤਾਂ ਵਿੱਚ ਕਣਕ ਦੀ ਸਲ ਠੀਕ ਹੈ ਟੀਮ ਵੱਲੋਂ ਕਿਸਾਨਾਂ ਨੂੰ ਸਲਾਹ ਦਿੱਤੀ ਗਈ ਕਿ ਕਣਕ ਦੀ ਸਲ ਤੇ ਕੋਈ ਸਪਰੇ ਕਰਨ ਜਾਂ ਪਾਣੀ ਲਗਾਉਣ ਦੀ ਲੋੜ ਨਹੀਂ ਹੈ ਮੌਕੇ ਤੇ ਮੌਜੂਦ ਕਿਸਾਨਾਂ ਨੇ ਕਣਕ ਦੇ ਚੰਗੇ ਝਾੜ ਹੋਣ ਦੀ ਉਮੀਦ ਪ੍ਰਗਟਾਈ।

ਇਸ ਦੌਰਾਨ ਮੁੱਖ ਖੇਤੀਬਾੜੀ ਅਫਸਰ ਡਾਰਨਜੀਤ ਸਿੰਘ ਗਿੱਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੀ ਵਾਢੀ ਹੋਣ ਪਰੰਤ ਕਣਕ ਦੇ ਨਾੜ ਨੂੰ ਅੱਗ ਨਾ ਲਗਾਈ ਜਾਵੇ ਅਤੇ ਨਾੜ ਨੂੰ ਜ਼ਮੀਨ ਵਿੱਚ ਹੀ ਵਾਹ ਦਿੱਤਾ ਜਾਵੇ ਤਾਂ ਜੋ ਮਿੱਟੀ ਦੀ ਸਿਹਤ ਵਿੱਚ ਸੁਧਾਰ ਹੋ ਸਕੇ ਅਤੇ ਉਪਜਾਊ ਸ਼ਕਤੀ ਬਰਕਰਾਰ ਰਹੇ। ਇਸ ਤਰ੍ਹਾਂ ਵਾਤਾਵਰਨ ਨੂੰ ਦੂਸ਼ਿਤ ਹੋਣ ਤੋ ਬਚਾਉਣ ਦੇ ਨਾਲ-ਨਾਲ ਜ਼ਮੀਨ ਦੀ ਉਪਜ਼ਾਊ ਸ਼ਕਤੀ ਵਿੱਚ ਵੀ ਵਾਧਾ ਹੁੰਦਾ ਹੈ ਨ੍ਹਾਂ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਬਠਿੰਡਾ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਵੱਧ ਤੋਂ ਵੱਧ ਰਾਬਤਾ ਕਾਇਮ ਰੱਖਣ ਲਈ ਕਿਹਾ ਤਾਂ ਜੋ ਵਿਭਾਗ ਅਧੀਨ ਚੱਲ ਰਹੀਆਂ ਸਕੀਮਾਂ ਦਾ ਕਿਸਾਨ ਵੱਧ ਤੋਂ ਵੱਧ ਫਾਇਦਾ ਲੈ ਸਕਣ।

        ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਡਾਬਲਜਿੰਦਰ ਸਿੰਘ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਅਗਲੇ ਸਾਲ ਕਣਕ ਦੀ ਬਿਜਾਈ ਲਈ ਘਰ ਦਾ ਬੀਜ ਹੀ ਤਿਆਰ ਕੀਤਾ ਜਾਵੇ ਤਾਂ ਜੋ ਖੇਤੀ ਖਰਚੇ ਘਟਾਏ ਜਾ ਸਕਣ। ਇਸ ਦੇ ਨਾਲ ਹੀ ਕਿਸਾਨਾਂ ਨੂੰ ਬੇਨਤੀ ਕੀਤੀ ਕਿ ਕੰਬਾਈਨ ਨਾਲ ਕਣਕ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 7 ਵਜੇ ਤੱਕ ਹੀ ਕੀਤੀ ਜਾਵੇ

        ਟੀਮ ਵਿੱਚ ਮੌਜੂਦ ਖੇਤੀਬਾੜੀ ਵਿਕਾਸ ਅਫਸਰ ਮਹਿਮਾ ਸਰਜਾ ਡਾਜਸਵਿੰਦਰ ਕੁਮਾਰ ਅਤੇ ਖੇਤੀਬਾੜੀ ਵਿਕਾਸ ਅਫਸਰ ਹਰਰਾਏਪੁਰ ਡਾਅਮਨਦੀਪ ਕੌਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਿੰਨ੍ਹਾਂ ਕਣਕ ਦੇ ਖੇਤਾਂ ਵਿੱਚ ਗੁੱਲੀ ਡੰਡੇ ਦੇ ਨਦੀਨ ਮੌਜੂਦ ਹਨਉਨ੍ਹਾਂ ਨੂੰ ਪੁੱਟ ਕੇ ਖੇਤ ਵਿੱਚੋਂ ਬਾਹਰ ਕੱਢ ਦੇਣਾ ਚਾਹੀਦਾ ਹੈ ਤਾਂ ਜੋ ਅਗਲੇ ਸਾਲ ਆਉਣ ਵਾਲੀ ਕਣਕ ਦੀ ਸਲ ਵਿੱਚ ਗੁੱਲੀ ਡੰਡੇ ਦੇ ਵਾਧੇ ਨੂੰ ਰੋਕਿਆ ਜਾ ਸਕੇ।

 

Tags:

Advertisement

Latest News

ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ
ਜ਼ਿਆਦਾ ਭਾਰ ਤੇ ਮੋਟਾਪੇ ਨਾਲ ਗ੍ਰਸਤ ਲੋਕਾਂ ਵਿਚ ਅਕਸਰ ਸਰੀਰ ਵਿਚ ਸੋਜਿਸ਼ ਦੀ ਸਮੱਸਿਆ ਹੁੰਦੀ ਹੈ। ਹਲਦੀ ਵਿਚ ਮੌਜੂਦ ਕਰਕਿਊਮਿਨ...
ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਛੇ ਸ਼ੂਟਰਾਂ ਨੂੰ ਔਰੰਗਾਬਾਦ ਤੋਂ ਕੀਤਾ ਗ੍ਰਿਫਤਾਰ
'ਕੇਜਰੀਵਾਲ ਹਰਿਆਣੇ ਦਾ ਬੇਟਾ', ਭਿਵਾਨੀ 'ਚ ਭਾਜਪਾ 'ਤੇ ਭੜਕੀ ਸੁਨੀਤਾ ਕੇਜਰੀਵਾਲ, 'ਆਮ ਆਦਮੀ ਪਾਰਟੀ' ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ
ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ