ਡੀ ਏ ਪੀ ਦੇ ਬਦਲ ਵੱਜੋਂ ਐਨ ਪੀ ਕੇ ਅਤੇ ਟਰਿਪਲ ਸੁਪਰ ਫਾਸਫੇਟ ਵੀ ਵਰਤੇ ਜਾ ਸਕਦੇ ਹਨ- ਅਗਾਂਹ ਵਧੂ ਕਿਸਾਨ ਸ਼ਮਨਪ੍ਰੀਤ ਸਿੰਘ

 ਡੀ ਏ ਪੀ ਦੇ ਬਦਲ ਵੱਜੋਂ ਐਨ ਪੀ ਕੇ ਅਤੇ ਟਰਿਪਲ ਸੁਪਰ ਫਾਸਫੇਟ ਵੀ ਵਰਤੇ ਜਾ ਸਕਦੇ ਹਨ- ਅਗਾਂਹ ਵਧੂ ਕਿਸਾਨ ਸ਼ਮਨਪ੍ਰੀਤ ਸਿੰਘ

 ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) 1 ਨਵੰਬਰ 2024: ਜ਼ਿਲ੍ਹੇ ਦੇ ਅਗਾਂਹਵਧੂ ਨੌਜੁਆਨ ਕਿਸਾਨ ਸ਼ਮਨਪ੍ਰੀਤ ਸਿੰਘ ਜੋ ਕਿ ਡੀ ਏ ਪੀ ਦੇ ਬਦਲ ਵਜੋਂ ਐਨ ਪੀ ਕੇ ਵਰਤਦੇ ਹਨ, ਦਾ ਕਹਿਣਾ ਹੈ ਕਿ ਫਾਸਫੋਰਸ ਤੱਤ ਦੀ ਪੂਰਤੀ ਲਈ ਸਾਨੂੰ ਕੇਵਲ ਡੀ ਏ ਪੀ ਦੀ ਵਰਤੋਂ ਕਰਨ ਦੀ ਜਾਂ ਨਿਰਭਰ ਰਹਿਣ ਦੀ ਲੋੜ ਨਹੀਂ। ਉਸ ਦਾ ਕਹਿਣਾ ਹੈ ਕਿ ਪਿਛਲੇ ਸਾਲ ਉਸ ਵੱਲੋਂ ਡੀ ਏ ਪੀ ਦੀ ਬਹੁਤ ਸੀਮਤ ਵਰਤੋਂ ਕੀਤੀ ਗਈ ਸੀ ਅਤੇ ਉਸਦੇ ਮੁਕਾਬਲੇਐਨ ਪੀ ਕੇ 12:32:16 ਦੀ ਵਰਤੋਂ ਕਣਕ ਵਾਸਤੇ ਕੀਤੀ ਗਈ ਸੀ, ਜਿਸ ਦਾ ਨਤੀਜਾ ਬਹੁਤ ਵਧੀਆ ਰਿਹਾ। ਉਨ੍ਹਾਂ ਕਿਹਾ ਕਿ ਇਸ ਵਾਰ ਵੀ ਉਨ੍ਹਾਂ ਵੱਲੋਂ ਡੀ ਏ ਪੀ 'ਤੇ ਨਿਰਭਰਤਾ ਘਟਾ ਕੇ ਟਰਿਪਲ ਸੁਪਰਫਾਸਫੇਟ ਦੀ ਵਰਤੋਂ 'ਤੇ ਜ਼ੋਰ ਦਿੱਤਾ ਜਾਵੇਗਾ ਤਾਂ ਜੋ ਫਾਸਫੋਰਸ ਦੀ ਪੂਰਤੀ ਲਈ ਕੇਵਲ ਡੀ ਏ ਪੀ 'ਤੇ ਹੀ ਨਿਰਭਰਤਾ ਨਾ ਰਹੇ। ਧੜਾਕ ਕਲਾਂ ਦੇ ਸ਼ਮਨਪ੍ਰੀਤ ਸਿੰਘ ਜੋ ਕਿ ਕਣਕ ਦੇ ਨਾਲ-ਨਾਲ ਗੰਨੇ ਅਤੇ ਆਲੂ ਦੀ ਕਾਸ਼ਤ ਵੀ ਕਰਦੇ ਹਨ, ਦਾ ਕਹਿਣਾ ਹੈ ਕਿ ਡੀ ਏ ਪੀ ਚੋਂ ਫਾਸਫੋਰਸ ਦੀ ਪੂਰਤੀ ਨੂੰ ਅਸੀਂ ਆਪਣੀ ਨਿਰਭਰਤਾ ਦਾ ਸਾਧਨ ਬਣਾ ਲਿਆ ਹੈ ਅਤੇ ਅਸੀਂ ਬਦਲਵੇ ਸਰੋਤਾਂ ਦੀ ਵਰਤੋਂ ਕੇਵਲ ਇਸ ਕਰਕੇ ਨਹੀਂ ਕਰਦੇ ਕਿ ਸਾਡਾ ਝਾੜ ਘੱਟ ਜਾਵੇਗਾ, ਪਰੰਤੂ ਉਸ ਵੱਲੋਂ ਅਮਲੀ ਤੌਰ 'ਤੇ ਬਦਲਵੇਂ ਸਰੋਤ ਤੋਂ ਫਾਸਫੋਰਸ ਦੀ ਵਰਤੋਂ ਕੀਤੀ ਗਈ ਹੈ ਜਿਸ ਦੇ ਉਸਨੂੰ ਚੰਗੇ ਨਤੀਜੇ ਮਿਲੇ ਹਨ। ਖਰੜ ਦੇ ਬਲਾਕ ਖੇਤੀਬਾੜੀ ਅਫ਼ਸਰ ਡਾ. ਸ਼ੁੱਭਕਰਨ ਸਿੰਘ ਧਾਲੀਵਾਲ, ਕਿਸਾਨ ਸ਼ਮਨਪ੍ਰੀਤ ਸਿੰਘ ਦੀ ਪ੍ਰੋੜਤਾ ਕਰਦੇ ਹੋਏ ਕਹਿੰਦੇ ਹਨ ਕਿ ਸ਼ਰਨਪ੍ਰੀਤ ਸਿੰਘ ਵੱਲੋਂ ਫਾਸਫੋਰਸ ਦੀ ਡੀ ਏ ਪੀ ਤੋਂ ਨਿਰਭਰਤਾ ਘਟਾ ਕੇ, ਹੋਰਨਾਂ ਫਾਸਫੋਰਸ ਸਰੋਤਾਂ ਤੋਂ ਪੂਰਤੀ ਕੀਤੀ ਗਈ ਹੈ ਜਿਸ ਨਾਲ ਜਿੱਥੇ ਡੀ ਏ ਪੀ 'ਤੇ ਨਿਰਭਰਤਾ ਘਟੀ ਹੈ, ਉਥੇ ਬਾਜ਼ਾਰ ਵਿੱਚ ਮੌਜੂਦ ਹੋਰ ਫਾਸਫੋਰਸ ਸਰੋਤਾਂ 'ਤੇ ਵਿਸ਼ਵਾਸ ਬਣਿਆ ਹੈ। ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਐਨ ਪੀ ਕੇ 12:32:16 ਵਿੱਚ 32 ਫੀਸਦੀ ਫਾਸਫੋਰਸ ਤੱਤ ਤਾਂ ਹੁੰਦਾ ਹੀ ਹੈ, ਨਾਲ ਹੀ ਨਾਈਟ੍ਰੋਜਨ ਤੇ ਪੋਟਾਸ਼ ਵੀ ਮਿਲਦਾ ਹੈ ਜਦਕਿ ਇੱਕ ਹੋਰ ਬਦਲਵੇਂ ਸਰੋਤ ਟਰਿਪਲ ਸੁਪਰਫਾਸਫੇਟ ਵਿੱਚ 46 ਫੀਸਦੀ ਫਾਸਫੋਰਸ ਦੀ ਮਾਤਰਾ ਮੌਜੂਦ ਹੁੰਦੀ ਹੈ। ਉਨ੍ਹਾਂ ਕਿਹਾ ਕਿ ਬਾਜ਼ਾਰ ਵਿੱਚ ਡੀ ਏ ਪੀ ਦੇ ਕਈ ਬਦਲ ਮੌਜੂਦ ਹਨ, ਇਸ ਕਰਕੇ ਸਾਨੂੰ ਕੇਵਲ ਇੱਕ ਖਾਦ 'ਤੇ ਹੀ ਨਿਰਭਰ ਨਾ ਰਹਿ ਕੇ, ਹੋਰ ਬਦਲਵੇਂ ਸਰੋਤਾਂ ਤੋਂ ਵੀ ਫਾਸਫੋਰਸ ਦੀ ਪੂਰਤੀ ਕਰ ਲੈਣੀ ਚਾਹੀਦੀ ਹੈ।

Tags:

Advertisement

Latest News

ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਦੇਸ਼ ਨੂੰ ਆਰਥਿਕ ਸੰਕਟ ਵਿੱਚੋਂ ਕੱਢਣ ਵਾਲੇ ਮੋਢੀ ਡਾ. ਮਨਮੋਹਨ ਸਿੰਘ ਦਾ ਦੇਹਾਂਤ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਦੇਸ਼ ਨੂੰ ਆਰਥਿਕ ਸੰਕਟ ਵਿੱਚੋਂ ਕੱਢਣ ਵਾਲੇ ਮੋਢੀ ਡਾ. ਮਨਮੋਹਨ ਸਿੰਘ ਦਾ ਦੇਹਾਂਤ
New Delhi,27 DEC,2024,(Azad Soch News):- ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਦੇਸ਼ ਨੂੰ ਆਰਥਿਕ ਸੰਕਟ ਵਿੱਚੋਂ ਕੱਢਣ ਵਾਲੇ ਮੋਢੀ ਡਾ....
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-12-2024 ਅੰਗ 645
ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ
ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਕੇਂਦਰੀ ਵਿਧਾਨ ਸਭਾ ਹਲਕੇ ਦੇ ਕਿਸੇ ਵੀ ਵਾਰਡ ਵਿੱਚ ਵਿਕਾਸ ਕਾਰਜਾਂ ਵਿੱਚ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਧਾਇਕ ਡਾ: ਅਜੇ ਗੁਪਤਾ
ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ