ਪੰਜਾਬ ਦੀਆਂ ਆਈ.ਟੀ.ਆਈਜ.ਦੀ ਬਦਲੇਗੀ ਨੁਹਾਰ : ਹਰਜੋਤ ਸਿੰਘ ਬੈਂਸ

ਪੰਜਾਬ ਦੀਆਂ ਆਈ.ਟੀ.ਆਈਜ.ਦੀ ਬਦਲੇਗੀ ਨੁਹਾਰ : ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 3 ਅਕਤੂਬਰ:

ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਉਪਰਾਲੇ ਨਾਲ ਸੂਬੇ ਦੀਆਂ ਛੇ  ਆਈ.ਟੀ.ਆਈਜ. ਨੂੰ ਰਾਜ ਸਭਾ ਮੈਂਬਰ ਵਿਕਰਮ ਜੀਤ ਸਿੰਘ ਸਾਹਨੀ ਵਲੋਂ ਅਪਨਾਉਣ ਸਬੰਧੀ ਅੱਜ ਐਮ.ਉ.ਯੂ. ਸਾਈਨ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਦੇ ਨੋਜਵਾਨਾਂ ਨੂੰ ਕਿੱਤਾਮੁਖੀ ਸਿਖਲਾਈ ਦੇਣ ਲਈ ਤਕਨੀਕੀ ਸਿੱਖਿਆ ਵਿਭਾਗ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਪ੍ਰੰਤੂ ਦਿਨੋਂ ਦਿਨ ਤਕਨੀਕੀ ਵਿਕਾਸ ਕਾਰਨ ਸਾਡੀਆਂ  ਆਈ.ਟੀ.ਆਈਜ. ਨਵੀਨਤਮ ਸਿੱਖਿਆ ਦੇਣ ਵਿਚ ਕੁਝ ਘਾਟ ਮਹਿਸੂਸ ਹੋ ਰਹੀ ਸੀ ਜਿਸ ਲਈ ਮੈਂ ਵਿਕਰਮਜੀਤ ਸਿੰਘ ਸਾਹਨੀ ਨਾਲ ਤਾਲਮੇਲ ਕਰਕੇ ਉਨ੍ਹਾਂ ਨੂੰ ਕਿਹਾ ਕਿ ਉਹ ਇਸ ਮਾਮਲੇ ਵਿਚ ਸਾਡੀ ਮਦਦ ਕਰਨ ਜਿਸ ਨੂੰ ਸਵੀਕਾਰ ਕਰਦਿਆਂ ਸ੍ਰੀ ਸਾਹਨੀ ਨੇ ਸੂਬੇ ਦੀਆਂ ਛੇ  ਆਈ.ਟੀ.ਆਈਜ. ਨੂੰ ਅਪਨਾਉਣ ਸਬੰਧੀ ਅੱਜ ਐਮ.ਉ.ਯੂ.ਸਾਈਨ ਕੀਤਾ ਗਿਆ ਹੈ।

ਐਮ.ਉ.ਯੂ  ਦੇ ਅਨੁਸਾਰ ਡਾ. ਸਾਹਨੀ ਜਿਨ੍ਹਾਂ ਛੇ ਆਈਂ. ਟੀ.ਆਈ. ਦੇ ਅਪਗ੍ਰੇਡੇਸ਼ਨ ਲਈ 11 ਕਰੋੜ ਰੁਪਏ ਖਰਚ ਕਰਕੇ ਅਪਗ੍ਰੇਡ ਕਰਨਗੇ ਉਨ੍ਹਾਂ ਵਿਚ ਆਈਂ. ਟੀ.ਆਈ.ਲੁਧਿਆਣਾ,  ਆਈਂ. ਟੀ.ਆਈ. ਪਟਿਆਲਾ, ਆਈਂ. ਟੀ.ਆਈ. ਮਾਣਕਪੁਰ ਸ਼ਰੀਫ਼ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਆਈਂ. ਟੀ.ਆਈ. ਸੁਨਾਮ ਕਰੋੜ, ਅਤੇ ਆਈਂ. ਟੀ.ਆਈ. ਲਾਲੜੂ ਹਨ।

ਸ.ਬੈਂਸ ਨੇ ਦੱਸਿਆ ਕਿ ਇਨ੍ਹਾਂ ਆਈਂ. ਟੀ.ਆਈਜ. ਨੂੰ ਸਥਾਨਕ ਉਦਯੋਗਾਂ ਨਾਲ ਜੋੜਿਆ ਜਾਵੇਗਾ ਅਤੇ ਆਈਂ. ਟੀ.ਆਈ. ਵਿਦਿਆਰਥੀਆਂ ਲਈ ਪਲੇਸਮੈਂਟ ਅਤੇ ਅਪ੍ਰੈਂਟਿਸਸ਼ਿਪਾਂ ਲਈ ਇੱਕ ਮਜ਼ਬੂਤ ਉਦਯੋਗ-ਕਨੈਕਟ ਨੂੰ ਯਕੀਨੀ ਬਣਾਇਆ ਜਾਵੇਗਾ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਅਗਾਮੀ ਨਵੰਬਰ  ਮਹੀਨੇ ਲੁਧਿਆਣਾ ਦਾ ਆਈ.ਟੀ.ਆਈ.ਐਕਸੀਲੈਂਸ ਸੈਂਟਰ ਲਾਂਚ ਕੀਤਾ ਜਾਵੇਗਾ।

ਇਸ ਸਮਝੌਤੇ ਅਧੀਨ ਮੋਹਾਲੀ ਆਈ ਟੀ.ਆਈ.ਵੂਮੈਨ ਇੰਪਾਵਰਮੈਂਟ ਦੀ ਦਿਸ਼ਾ ਵਿਚ ਏਅਰ ਹੋਸਟਸ, ਬਿਊਟੀ ਵੈਲਨੈਸ ਯੂਨੀਅਰ ਨਰਸ,ਦਾ ਕੋਰਸ ਸ਼ੁਰੂ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਉਪਰਾਲਿਆਂ ਨਾਲ ਦਸ ਹਜ਼ਾਰ ਨੋਜਵਾਨਾਂ ਨੂੰ ਨੌਕਰੀਆਂ ਮਿਲਣਗੀਆਂ।

ਸ.ਬੈਂਸ ਨੇ ਦੱਸਿਆ ਕਿ ਲਾਲੜੂ ਅਤੇ ਮਾਨਕਪੁਰ ਸ਼ਰੀਫ਼ ਆਈਂ.ਟੀ.ਆਈ. ਨੂੰ ਡ੍ਰੋਨ ਅਕੈਡਮੀ ਵਜੋਂ ਵਿਕਸਤ ਕੀਤਾ ਜਾਵੇਗਾ ਜ਼ੋ ਕਿ ਡ੍ਰੋਨ ਤਕਨਾਲੋਜੀ ਦੇ ਖੇਤਰ ਵਿਚ ਦੇਸ਼ ਦੇ ਮੋਹਰੀ ਸੰਸਥਾਵਾਂ ਹੋਣਗੀਆਂ।


ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ  ਮੁੱਖ ਮੰਤਰੀ ਭਗਵੰਤ ਸਿੰਘ ਜੀ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਕਿੱਤਾਮੁਖੀ ਸਿਖਲਾਈ ਦੇਣ ਦੀ ਦਿਸ਼ਾ ਵਿਚ ਲਗਾਤਾਰ ਕੰਮ ਕਰ ਰਹੀ ਹੈ ਜਿਸ ਉਦਹਾਰਨ ਆਈ.ਟੀ.ਆਈਜ ਵਿਚ ਸੀਟਾਂ ਦੁ ਗਿਣਤੀ 28000 ਤੋਂ ਵਧਾ ਕੇ 35000 ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਉਦਯੋਗਿਕ ਇਕਾਈਆਂ ਨੂੰ ਸਿੱਖਿਅਤ ਕਾਮੇ ਮਿਲਣਗੇ ਉਸ ਦੇ ਨਾਲ ਹੀ ਸੂਬੇ ਵਿਚ ਬੇਰੁਜ਼ਗਾਰੀ ਨੂੰ ਠੱਲ੍ਹ ਪਾਵੇਗਾ ਅਤੇ ਨਸ਼ਿਆਂ ਦੀ ਸਮੱਸਿਆਂ ਨੂੰ ਖ਼ਤਮ ਕਰਨ ਵਿਚ ਮਦਦਗਾਰ ਸਾਬਤ ਹੋਵੇਗੀ।

Tags:

Advertisement

Latest News

Realme 12+ 5G 12GB RAM,5000mAh ਬੈਟਰੀ,67W ਚਾਰਜਿੰਗ ਨਾਲ ਲਾਂਚ Realme 12+ 5G 12GB RAM,5000mAh ਬੈਟਰੀ,67W ਚਾਰਜਿੰਗ ਨਾਲ ਲਾਂਚ
New Delhi ,21 DEC,2024,(Azad Soch News):- Realme ਕੰਪਨੀ ਭਾਰਤ ਤੋਂ ਪਹਿਲਾਂ ਇੰਡੋਨੇਸ਼ੀਆ ਅਤੇ ਮਲੇਸ਼ੀਆ ਵਿੱਚ Realme 12+ 5G ਲਾਂਚ ਕਰ...
ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ
ਪੰਜਾਬ ਵਿਜੀਲੈਂਸ ਬਿਊਰੋ ਨੇ 4000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਰੰਗੇ ਹੱਥੀਂ ਕਾਬੂ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 21-12-2024 ਅੰਗ 821
ਪੰਜਾਬ ਵਿੱਚ ਅੱਜ ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ
ਮਸ਼ਹੂਰ ਪੰਜਾਬੀ ਗਾਇਕ ਅਤੇ ਰੈਪਰ ਏਪੀ ਢਿੱਲੋਂ ਦੇ ਸ਼ੋਅ ਤੋਂ ਪਹਿਲਾਂ ਐਨਆਈਏ ਨੇ ਪੰਜਾਬੀ ਕਲਾਕਾਰਾਂ 'ਤੇ ਹਮਲਿਆਂ ਨੂੰ ਲੈ ਕੇ ਅਲਰਟ ਜਾਰੀ ਕੀਤਾ
Cricket News: ਸਮ੍ਰਿਤੀ ਮੰਧਾਨਾ ਨੇ ਤੂਫਾਨੀ ਪਾਰੀ ਖੇਡ ਕੇ ਤੋੜੇ 5 ਵਿਸ਼ਵ ਰਿਕਾਰਡ