ਸਿਹਤਮੰਦ ਜਿਉਣ ਲਈ ਪੌਸ਼ਟਿਕ ਆਹਾਰ ਜਰੂਰੀ : ਡਾ. ਰਿੰਕੂ ਚਾਵਲਾ
ਫਾਜਿਲਕਾ 5 ਸਤੰਬਰ
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਕਾਰਜ਼ਕਾਰੀ ਸਿਵਲ ਸਰਜਨ ਡਾ ਏਰਿਕ ਦੀਆਂ ਹਦਾਇਤਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਰੋਹਿਤ ਦੀ ਅਗਵਾਈ ਹੇਠ ਸਿਵਿਲ ਹਸਪਤਾਲ ਫਾਜ਼ਿਲਕਾ ਵਿਖੇ ਓ ਪੀ ਡੀ ਬਲੋਕ ਵਿਖੇ ਰਾਸ਼ਟਰੀ ਪੌਸ਼ਟਿਕ ਸਪਤਾਹ ਮਨਾਇਆ ਗਿਆ।
ਬੱਚਿਆਂ ਦੇ ਮਾਹਰ ਡਾਕਟਰ ਰਿੰਕੂ ਚਾਵਲਾ ਨੇ ਦਸਿਆ ਕਿ ਪੌਸ਼ਟਿਕ ਆਹਾਰ ਸਿਹਤਮੰਦ ਜੀਵਨ ਦੀ ਨੀਂਹ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਅਤੇ ਗਰਭਵਤੀ ਔਰਤਾਂ ਲਈ ਸੰਤੁਲਿਤ ਖੁਰਾਕ ਲੈਣਾ ਜ਼ਿਆਦਾ ਜ਼ਰੂਰੀ ਹੈ। ਬਚਪਨ ਤੋਂ ਲੈ ਕੇ ਬੁਢਾਪੇ ਤੱਕ ਪੌਸ਼ਟਿਕ ਆਹਾਰ ਦਾ ਵਿਸ਼ੇਸ਼ ਮਹੱਤਵ ਹੈ। ਚੰਗੇ ਭੋਜਨ ਦੀ ਘਾਟ ਕਾਰਨ ਵਿਸ਼ਵ ਵਿੱਚ ਵੱਡੀ ਗਿਣਤੀ ਵਿੱਚ ਬੱਚੇ ਕੁਪੋਸ਼ਣ ਦਾ ਸ਼ਿਕਾਰ ਹੋ ਰਹੇ ਹਨ ਅਤੇ ਘੱਟ ਭਾਰ ਵਾਲੇ ਜਨਮ ਲੈ ਰਹੇ ਹਨ। ਇਸ ਲਈ ਰੋਜ਼ਾਨਾ ਦੀ ਖੁਰਾਕ ਨੂੰ ਧਿਆਨ ਵਿਚ ਰੱਖਦੇ ਹੋਏ ਦਾਲਾਂ, ਹਰੀਆਂ ਪੱਤੇਦਾਰ ਸਬਜ਼ੀਆਂ, ਤਾਜ਼ੇ ਫਲ, ਦੁੱਧ, ਦਹੀਂ, ਲੱਸੀ ਅਤੇ ਸਲਾਦ ਦੀ ਭਰਪੂਰ ਵਰਤੋਂ ਕਰਨੀ ਚਾਹੀਦੀ ਹੈ।
ਡਾ ਮਨੀ ਗਰਗ ਨੇ ਦੱਸਿਆ ਕਿ ਮਨੁੱਖੀ ਖੁਰਾਕ ਵਿੱਚ ਸਬਜ਼ੀਆਂ, ਫਲ, ਅਨਾਜ ਅਤੇ ਪ੍ਰੋਟੀਨ ਦੀ ਭਰਪੂਰ ਮਾਤਰਾ ਦਾ ਸੰਤੁਲਿਤ ਹੋਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਰੋਜ਼ਾਨਾ ਦੀ ਖੁਰਾਕ ਵਿੱਚ ਦੁੱਧ ਜਾਂ ਦੁੱਧ ਤੋਂ ਬਣੇ ਪਦਾਰਥ, ਹਰੀਆਂ ਸਬਜ਼ੀਆਂ ਅਤੇ ਦਾਲਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਦੇ ਕਰਮਚਾਰੀਆਂ ਅਤੇ ਆਸ਼ਾ ਵਰਕਰਾਂ ਵੱਲੋਂ ਵੱਖ-ਵੱਖ ਥਾਵਾਂ 'ਤੇ ਬੱਚਿਆਂ, ਗਰਭਵਤੀ ਔਰਤਾਂ ਅਤੇ ਹੋਰ ਲੋਕਾਂ ਨੂੰ ਸੰਤੁਲਿਤ ਖੁਰਾਕ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।
ਇਸ ਮੌਕੇ ਮਾਸ ਮੀਡੀਆ ਅਫਸਰ ਵਿਨੋਦ ਕੁਮਾਰ, ਗਰਮੀ ਸਿੰਘ, ਦਿਵੇਸ਼ ਕੁਮਾਰ ਸੁਖਦੇਵ ਸਿੰਘ ਮੌਜੂਦ ਸਨ।